15.18C Vancouver
ADS

Jul 30, 2026 5:17 PM - Connect Newsroom - Ramanpreet kaur with files from The Canadian Press

ਸੁਪਰੀਮ ਕੋਰਟ ਨੇ ਟਰੂਡੋ–ਵੀਈ ਚੈਰਿਟੀ ਨੈਤਿਕਤਾ ਮਾਮਲੇ ਦੀ ਨਿਆਂਇਕ ਸਮੀਖਿਆ ਨੂੰ ਦਿੱਤੀ ਹਰੀ ਝੰਡੀ

Share On
supreme-court-allows-judicial-review-of-ethics-ruling-on-trudeaus-involvement-in-we-charity-decisions
The ruling allows Democracy Watch's challenge to proceed through the courts. (Photo: The Canadian Press)

ਕੈਨੇਡਾ ਦੀ ਸੁਪਰੀਮ ਕੋਰਟ ਨੇ ਡੈਮੋਕਰੇਸੀ ਵਾਚ ਨੂੰ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਵੀਈ ਚੈਰਿਟੀ ਵਿਵਾਦ ਨਾਲ ਜੁੜੀ federal ethics ਰਿਪੋਰਟ ਖਿਲਾਫ ਅਦਾਲਤੀ ਚੁਣੌਤੀ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਵਿਵਾਦ ਸਾਲ 2020 ਵਿਚ ਨਾਲ ਸਬੰਧਤ ਹੈ, ਤਤਕਾਲੀਨ ਲਿਬਰਲ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਵਿਦਿਆਰਥੀਆਂ ਲਈ ਕਰੋੜਾਂ ਡਾਲਰ ਦੇ ਇੱਕ ਸਵੈ-ਸੇਵਕ ਸਰਵਿਸ ਪ੍ਰੋਗਰਾਮ ਨੂੰ ਚਲਾਉਣ ਦੀ ਜ਼ਿੰਮੇਵਾਰੀ WE ਚੈਰਿਟੀ ਨੂੰ ਸੌਂਪੀ ਸੀ।

ਇਸ ਫੈਸਲੇ ਤੋਂ ਤੁਰੰਤ ਬਾਅਦ ਸਿਆਸੀ ਹੰਗਾਮਾ ਖੜ੍ਹਾ ਹੋ ਗਿਆ ਸੀ ਕਿਉਂਕਿ ਟਰੂਡੋ ਪਰਿਵਾਰ ਦੇ ਇਸ ਚੈਰਿਟੀ ਨਾਲ ਨਿੱਜੀ ਸਬੰਧ ਸਨ। ਉਹਨਾਂ ਸਾਲ 2007 ਤੋਂ ਇਸ ਦੇ ਅੱਠ ਵੱਖ-ਵੱਖ ਈਵੈਂਟ ਵਿਚ ਹਿੱਸਾ ਲਿਆ ਸੀ,ਉਨ੍ਹਾਂ ਦੀ ਪਤਨੀ ਇਸ ਚੈਰਿਟੀ ਦੀ honorary ambassador ਵੀ ਰਹੀ ਅਤੇ ਟਰੂਡੋ ਦੇ ਮਾਤਾ ਅਤੇ ਭਰਾ ਵੀ ਇਸ ਸੰਸਥਾ ਦੇ ਪੇਡ ਪ੍ਰੋਗਰਾਮਾਂ ਵਿਚ ਹਿੱਸਾ ਲੈ ਚੁੱਕੇ ਸਨ। ਹਾਲਾਂਕਿ, ਟਰੂਡੋ ਨੇ ਬਾਅਦ ਵਿਚ ਮੰਨਿਆ ਕਿ ਉਨ੍ਹਾਂ ਨੂੰ ਇਸ ਸਰਕਾਰੀ ਫੈਸਲੇ ਲੈਣ ਦੀ ਪ੍ਰਕਿਰਿਆ ਤੋਂ ਖੁਦ ਨੂੰ ਦੂਰ ਰੱਖਣਾ ਚਾਹੀਦਾ ਸੀ।

ਮਈ 2021 ਵਿਚ ਸਾਬਕਾ ਫੈਡਰਲ ethics ਕਮਿਸ਼ਨਰ Mario Dion ਨੇ ਟਰੂਡੋ ਨੂੰ conflict of interest ਦੇ ਮਾਮਲੇ ਵਿਚ ਕਲੀਨ ਚਿੱਟੀ ਦੇ ਦਿੱਤੀ ਸੀ, ਡੈਮੋਕਰੇਸੀ ਵਾਚ ਨੇ ਜੂਨ 2021 ਵਿਚ ਇਸ ਰਿਪੋਰਟ ਖਿਲਾਫ ਫੈਡਰਲ ਕੋਰਟ ਔਫ਼ ਅਪੀਲ ਵਿਚ ਕੇਸ ਕੀਤਾ ਜੋ ਸਰਕਾਰੀ ਵਕੀਲਾਂ ਨੇ ਖਾਰਜ ਕਰਵਾ ਦਿੱਤਾ ਸੀ, ਫਿਰ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਜਿਸ ਨੇ ਹੁਣ ਟਰੂਡੋ ਨੂੰ ਮਿਲੀ ਕਲੀਨ ਚਿੱਟ ਦੀ ਦੁਬਾਰਾ ਕਾਨੂੰਨੀ ਜਾਂਚ ਕਰਨ ਦਾ ਰਾਹ ਸਾਫ਼ ਕਰ ਦਿੱਤਾ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link