19.04C Vancouver
ADS

Mar 28, 2025 6:25 PM - Connect Newsroom

ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਕਿਹਾ ‘ਸੱਚਾ ਕਿਸਾਨ ਆਗੂ’

Share On
supreme-court-calls-jagjit-singh-dallewal-a-true-farmer-leader
The Supreme Court, while praising Dallewal, referred to him as a true farmer leader.

ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 123 ਦਿਨਾਂ ਬਾਅਦ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਸਾਨਾਂ ਦੇ ਮੁੱਦੇ 'ਤੇ ਸੁਣਵਾਈ ਦੌਰਾਨ ਇਹ ਦਾਅਵਾ ਕੀਤਾ ਹੈ।

ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸਰਵਉੱਚ ਅਦਾਲਤ ਨੂੰ ਦੱਸਿਆ ਕਿ ਡੱਲੇਵਾਲ ਨੇ ਅੱਜ ਪਾਣੀ ਪੀ ਕੇ ਆਪਣਾ ਮਰਨ ਵਰਤ ਤੋੜਿਆ। ਉਹ 26 ਨਵੰਬਰ ਤੋਂ ਭੁੱਖ ਹੜਤਾਲ 'ਤੇ ਸਨ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਇੱਕ ਸੱਚਾ ਕਿਸਾਨ ਆਗੂ ਕਿਹਾ ਜਿਨ੍ਹਾਂ ਨੇ ਬਿਨਾਂ ਕਿਸੇ ਰਾਜਨੀਤਿਕ ਏਜੰਡੇ ਦੇ ਕਿਸਾਨ ਭਾਈਚਾਰੇ ਦੇ ਅਸਲ ਮੁੱਦੇ ਚੁੱਕੇ।

ਅਦਾਲਤ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਕੁਝ ਲੋਕ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਚਾਹੁੰਦੇ ਸਨ। ਓਧਰ, ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਸਰਕਾਰ ਦੇ ਦਾਅਵੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਡੱਲੇਵਾਲ ਦਾ ਵਰਤ ਖਤਮ ਨਹੀਂ ਹੋਇਆ ਹੈ, ਉਨ੍ਹਾਂ ਸਿਰਫ਼ ਪਾਣੀ ਪੀਤਾ ਹੈ ਤੇ ਭੁੱਖ ਹੜਤਾਲ ਜਾਰੀ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link