14.57C Vancouver
ADS

Nov 14, 2024 7:41 PM - The Canadian Press

ਕੈਨੇਡਾ ਦੀ ਸੁਪਰੀਮ ਕੋਰਟ ਨੇ ਹੰਟਰਜ਼ ਦੇ ਕਤਲ ਮਾਮਲੇ ਦੇ ਦੋਸ਼ੀ ਦੀ ਅਪੀਲ ਸੁਣਨ ਤੋਂ ਕੀਤਾ ਇਨਕਾਰ

Share On
supreme-court-declines-to-hear-appeal-of-man-convicted-in-alberta-hunters-deaths
Bilodeau was convicted of second-degree murder in the death of Maurice Cardinal and of manslaughter in the death of Cardinal's nephew Jacob Sansom.(Photo: The Canadian Press)

ਕੈਨੇਡਾ ਦੀ ਸੁਪਰੀਮ ਕੋਰਟ ਨੇ ਐਲਬਰਟਾ ਦੇ ਦੋ ਹੰਟਰਜ਼ ਦੇ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਦੋਸ਼ੀ ਦੀ ਅਪੀਲ ਸੁਣਨ ਤੋਂ ਇਨਕਾਰ ਕਰ ਦਿੱਤਾ ਹੈ। ਈਸਟਰਨ ਐਲਬਰਟਾ ਦੇ ਦੋ ਮੈਟਿਸ ਹੰਟਰਜ਼ ਨੂੰ ਮਾਰਚ 2020 ਵਿਚ ਐਂਥਨੀ ਬਿਲੋਡੋ ਅਤੇ ਉਸ ਦੇ ਪਿਤਾ ਰੋਜਰ ਬਿਲੋਡੋਨੇ ਮੌਤ ਦੇ ਘਾਟ ਉਤਾਰ ਦਿੱਤਾ ਸੀ।

ਸੁਪਰੀਮ ਕੋਰਟ ਨੇ ਉਸ ਦੀ ਅਪੀਲ ਰੱਦ ਕਰਨ ਦੇ ਕਾਰਨਾਂ ਦੀ ਜਾਣਕਾਰੀ ਸਾਂਝੀ ਨਹੀਂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪੇਂਡੂ ਇਲਾਕੇ ਵਿਚ ਸ਼ਿਕਾਰੀਆਂ ਵਲੋਂ ਆਪਣਾ ਵਾਹਨ ਪਾਰਕ ਕੀਤਾ ਗਿਆ ਸੀ। ਬਿਲੋਡੋ ਨੂੰ ਮੌਰੀਸ ਕਾਰਡੀਨਲ ਦੇ ਸੈਕੰਡ ਡਿਗਰੀ ਮਰਡਰ ਅਤੇ ਉਸ ਦੇ ਭਤੀਜੇ ਜੈਕਬ ਸਨਸੋਮ ਦੇ ਕਤਲੇਆਮ ਦੇ ਦੋਸ਼ ਵਿਚ ਚਾਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਉਸ ਨੂੰ ਉਮਰਕੈਦ ਦੀ ਸਜ਼ਾ ਮਿਲੀ ਹੈ ਅਤੇ ਉਹ 13 ਸਾਲਾਂ ਤੱਕ ਸੁਣਵਾਈ ਲਈ ਅਪੀਲ ਨਹੀਂ ਕਰ ਸਕਦਾ। ਜ਼ਿਕਰਯੋਗ ਹੈ ਕਿ ਉਸ ਦਾ ਪਿਤਾ ਦੋਹਾਂ ਦੇ ਕਤਲੇਆਮ ਦੇ ਦੋਸ਼ ਵਿਚ ਦੋਸ਼ੀ ਠਹਿਰਾਇਆ ਗਿਆ ਹੈ ਅਤੇ 10 ਸਾਲ ਦੀ ਸਜ਼ਾ ਭੁਗਤ ਰਿਹਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link