16.61C Vancouver
ADS

Jan 16, 2020 7:15 PM -

ਟ੍ਰਾੰਸ ਮਾਊਂਟੇਨ ਪਾਈਪਲੀਨ ਵਿਸਤਾਰ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

Share On
supreme-court-to-hear-b-c-case-attempting-to-halt-trans-mountain-expansion
The Supreme Court of Canada is shown in Ottawa on January 19, 2018. Canada's high court will hear arguments Thursday on whether British Columbia can stop Alberta from shipping heavy oil through the Trans Mountain pipeline without a permit. THE CANADIAN PRESS/Sean Kilpatrick

ਟ੍ਰਾੰਸ ਮਾਊਂਟੇਨ ਪਾਈਪਲਾਈਨ ਦੇ ਵਿਸਤਾਰ ਦੇ ਵਿਰੋਧ ਵਿੱਚ ਬੀਸੀ ਸਰਕਾਰ ਵੱਲੋਂ ਕੀਤੀ ਗਈ ਅਪੀਲ ਦੀ ਸੁਣਵਾਈ ਅੱਜ ਕੈਨੇਡਾ ਦੀ ਸੁਪ੍ਰੀਮ ਕੋਰਟ ਵਿੱਚ ਹੋਣ ਜਾ ਰਹੀ ਹੈ।

ਬੀਸੀ ਸਰਕਾਰ ਦਾ ਕਹਿਣਾ ਹੈ ਕਿ ਨਵੀਂ ਪਾਈਪਲਾਈਨ ਰਾਹੀਂ ਅਲਬਰਟਾ ਤੋਂ ਬੀਸੀ ਵਿੱਚ ਕਿਸ ਕਿਸਮ ਦਾ ਤੇਲ ਭੇਜਿਆ ਜਾਵੇਗਾ, ਇਸ ਗੱਲ ਨੂੰ ਨਿਰਧਾਰਿਤ ਕਰਨ ਦਾ ਇਖ਼ਤਿਆਰ ਸੂਬੇ ਨੂੰ ਮਿਲਣਾ ਚਾਹੀਦਾ ਹੈ।

ਹਾਲਾਂਕਿ ਇੱਕ ਤੋਂ ਵੱਧ ਸੂਬਿਆਂ ਵਿੱਚੋਂ ਲੰਘਣ ਵਾਲੀਆਂ ਪਾਈਪਲਾਈਨਾਂ ਦੇ ਸੰਬੰਧ ਵਿੱਚ ਫੈਸਲਾ ਕਰਨ ਦਾ ਅਧਿਕਾਰ ਫ਼ੇਡਰਲ ਸਰਕਾਰ ਕੋਲ ਹੈ ਪਰ ਸੂਬੇ ਦਾ ਮੰਨਣਾ ਹੈ ਕਿ ਸੂਬੇ ਦੇ ਵਾਤਾਵਰਣ ਦੀ ਰਾਖੀ ਕਰਨ ਦੀ ਜਿੰਮੇਦਾਰੀ ਸੂਬੇ ਦੀ ਹੀ ਬਣਦੀ ਹੈ।

ਸੂਬੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਪਾਈਪਲਾਈਨ ਵਿੱਚੋਂ ਜੇਕਰ ਕੋਈ ਭਾਰਾ ਤੇਲ (heavy oil) ਡੁੱਲ੍ਹ ਜਾਂਦਾ ਹੈ ਤਾਂ ਸੂਬੇ ਦੇ ਵਾਤਾਵਰਣ ’ਤੇ ਬੁਹਤ ਮਾੜਾ ਪ੍ਰਭਾਵ ਪਵੇਗਾ।

ਬੀਸੀ ਸਰਕਾਰ ਵੱਲੋਂ ਇਕ ਪਰਮਿਟ ਪ੍ਰਣਾਲੀ ਸਥਾਪਿਤ ਕਰਨ ਦੀ ਮੰਗ ਕੀਤੀ ਗਈ ਹੈ ਜਿਸ ਦੇ ਤਹਿਤ ਤੇਲ ਕੰਪਨੀਆਂ ਨੂੰ ਨਵੀਂ ਪਾਈਪਲਾਈਨ ਰਾਹੀਂ ਭਾਰੇ ਤੇਲ (heavy oils) ਭੇਜਣ ਤੋਂ ਪਹਿਲਾਂ ਸੂਬੇ ਕੋਲੋਂ ਇਜਾਜ਼ਤ ਲੈਣੀ ਪਵੇਗੀ।

ਜ਼ਿਕਰਯੋਗ ਹੈ ਕਿ ਫ਼ੇਡਰਲ ਸਰਕਾਰ ਵੱਲੋਂ $4.5 ਬਿਲੀਅਨ ਵਿੱਚ ਕਿੰਡਰ ਮਾਰਗਨ ਤੋਂ ਖ਼ਰੀਦੀ ਗਈ ਇਹ ਪਾਈਪਲਾਈਨ ਡਾਈਲੂਟੇਡ ਬਿਟੂਮਿਨ (diluted bitumen) ਵਰਗੇ ਭਾਰੇ ਤੇਲ ਨੂੰ ਐਡਮੰਟਨ ਤੋਂ ਬਰਨਬੀ ਲਿਆਉਣ ਲਈ ਹੀ ਬਣਾਈ ਗਈ ਸੀ।

ਜੇਕਰ ਇਹ ਪਰਮਿਟ ਪ੍ਰਣਾਲੀ ਲਾਗੂ ਹੁੰਦੀ ਹੈ ਤਾਂ ਇਸ ਪਾਈਪਲਾਈਨ ਦਾ ਮੂਲ ਮਕਸਦ ਹੀ ਪੂਰਾ ਨਹੀਂ ਹੋਵੇਗਾ।

Latest news

metro-vancouver-workers-escalate-job-action-over-burrard-inlet-dredging
Punjabi

ਵੈਨਕੂਵਰ 'ਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਕਾਮਿਆਂ ਨੇ ਕੰਟਰੈਕਟ ਵਿਵਾਦ ਕਾਰਨ ਕੰਮ ਕੀਤਾ ਬੰਦ

ਮੈਟਰੋ ਵੈਨਕੂਵਰ ਦੇ ਬਾਹਰੀ ਕਾਮਿਆਂ ਨੇ ਆਪਣੇ ਕੰਟਰੈਕਟ ਵਿਵਾਦ ਨੂੰ ਲੈ ਕੇ ਨੌਰਥ ਵੈਨਕੂਵਰ ਵਿਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਮੰਗਲਵਾਰ ਨੂੰ ਕੰਮ ਬੰਦ ਕਰ ਦਿੱਤਾ ਹੈ, ਜਿਸ ਕਾਰਨ ਵੱਡੇ ਤੇਲ ਅਤੇ ਮਾਲਵਾਹਕ ਜਹਾਜ਼ ਲਈ ਬੁਰਾਰਡ ਇਨਲੇਟ ਦੇ ਅਹਿਮ ਪ੍ਰੋਜੈਕਟ ਵਿਚ ਦੇਰੀ ਹੋ ਸਕਦੀ ਹੈ।
hit-and-run-in-nanaimo-leaves-one-person-dead
Punjabi

ਨੈਨਾਇਮੋ ’ਚ ਹਿੱਟ-ਐਂਡ-ਰਨ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌਤ

ਨੈਨਾਇਮੋ ਆਰ.ਸੀ.ਐਮ.ਪੀ. ਵੱਲੋਂ 16 ਅਗਸਤ ਨੂੰ ਵਾਪਰੇ ਇੱਕ ਹਿੱਟ-ਐਂਡ-ਰਨ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮੁਤਾਬਕ, ਘਟਨਾ ਉਸ ਦਿਨ ਤੜਕੇ ਕਰੀਬ 1:48 ਵਜੇ ਐਲਬਰਟ ਸਟ੍ਰੀਟ ਅਤੇ ਡਨਸਮੁਇਰ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਵਾਪਰੀ, ਜਿੱਥੇ ਇੱਕ ਗੱਡੀ ਨੇ ਪੈਦਲ ਚੱਲ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
amritpal-singh-may-contest-from-dhuri-could-take-on-cm-bhagwant-mann
Punjabi

ਅੰਮ੍ਰਿਤਪਾਲ ਸਿੰਘ ਨੂੰ ਧੂਰੀ ਤੋਂ ਚੋਣ ਲੜਾਉਣ ’ਤੇ ਵਿਚਾਰ, ਭਗਵੰਤ ਮਾਨ ਨੂੰ ਦੇਣਗੇ ਟੱਕਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਤੋਂ ਚੋਣ ਮੈਦਾਨ ਵਿੱਚ ਉਤਾਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਇਲਾਵਾ ਧੂਰੀ ਤੋਂ ਚੋਣ ਲੜਨ ਵਿੱਚ ਦਿਲਚਸਪੀ ਦਿਖਾਈ ਹੈ।
9-migrants-bodies-recovered-after-boat-capsizes-off-libya
Punjabi

ਲੀਬੀਆ ’ਚ ਕਿਸ਼ਤੀ ਪਲਟਣ ਮਗਰੋਂ 9 ਪ੍ਰਵਾਸੀਆਂ ਦੀਆਂ ਲਾਸ਼ਾਂ ਬਰਾਮਦ

ਲੀਬੀਆ ਦੀ ਰਾਜਧਾਨੀ ਤ੍ਰਿਪੋਲੀ ਦੇ ਪੂਰਬੀ ਇਲਾਕੇ ਵਿੱਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਪਿਛਲੇ ਦੋ ਦਿਨਾਂ ਦੌਰਾਨ ਲਗਭਗ 9 ਪ੍ਰਵਾਸੀਆਂ ਦੀਆਂ ਲਾਸ਼ਾਂ ਸਮੁੰਦਰੀ ਤੱਟ ਤੋਂ ਬਰਾਮਦ ਕੀਤੀਆਂ ਗਈਆਂ ਹਨ। ਤ੍ਰਿਪੋਲੀ ਰੈੱਡ ਕ੍ਰੇਸੈਂਟ ਮੁਤਾਬਕ ਲਾਸ਼ਾਂ ਤਾਜੌਰਾ ਇਲਾਕੇ ਤੋਂ ਮਿਲੀਆਂ ਹਨ, ਜੋ ਤ੍ਰਿਪੋਲੀ ਤੋਂ ਲਗਭਗ 22 ਕਿਲੋਮੀਟਰ ਦੂਰ ਹੈ।
calgary-shaw-by-election-set-for-sept-14-following-vacant-seat
Punjabi

ਕੈਲਗਰੀ-ਸ਼ਾਅ ਉਪ-ਚੋਣ 14 ਸਤੰਬਰ ਨੂੰ, ਨਾਮਜ਼ਦਗੀਆਂ ਦੀ ਆਖ਼ਰੀ ਮਿਤੀ 27 ਅਗਸਤ

ਇਲੈਕਸ਼ਨ ਐਲਬਰਟਾ ਨੇ ਪੁਸ਼ਟੀ ਕੀਤੀ ਕਿ ਕੈਲਗਰੀ-Shaw ਵਿਧਾਨ ਸਭਾ ਹਲਕੇ ਲਈ ਉਪ-ਚੋਣ 14 ਸਤੰਬਰ ਨੂੰ ਕਰਵਾਈ ਜਾਵੇਗੀ। ਇਸ ਹਲਕੇ ਵਿੱਚ ਚੋਣ ਕਰਵਾਉਣ ਲਈ ਅਧਿਕਾਰਤ ਤੌਰ 'ਤੇ Writ ਜਾਰੀ ਕਰ ਦਿੱਤੀ ਗਈ ਹੈ।ਇਹ ਸੀਟ ਮਈ ਮਹੀਨੇ ਤੋਂ ਖ਼ਾਲੀ ਪਈ ਸੀ, ਜਦੋਂ ਵਾਤਾਵਰਣ ਅਤੇ ਸੁਰੱਖਿਅਤ ਖੇਤਰ ਬਾਰੇ ਸਾਬਕਾ ਮੰਤਰੀ Rebecca Schulz ਨੇ ਆਪਣੇ ਖ਼ਿਲਾਫ਼ ਚੱਲੀ ਰੀਕਾਲ ਪਟੀਸ਼ਨ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link