12.47C Vancouver
ADS

Oct 31, 2025 4:22 PM - Connect Newsroom

ਬੀ.ਸੀ. ਸ਼ੁਤਰਮੁਰਗਾਂ ਦੇ ਮਾਮਲੇ ਦੀ ਸੁਣਵਾਈ ਲਈ ਅਗਲੇ ਹਫਤੇ ਹੋਵੇਗਾ ਫੈਸਲਾ: ਸੁਪਰੀਮ ਕੋਰਟ

Share On
supreme-court-to-rule-next-week-on-b-c-ostrich-farm-appeal-over-avian-flu-cull
An ostrich walks inside a farm enclosure in southeastern British Columbia. The Supreme Court of Canada will decide next week whether to hear an appeal against a federal cull order. (Photo: The Canadian Press)

ਬੀ. ਸੀ. ਦੇ ਐਜਵੁੱਡ ਸਥਿਤ ਸ਼ੁਤਰਮੁਰਗ ਫਾਰਮ ਦੇ ਮਾਮਲੇ ਵਿਚ ਸੁਪਰੀਮ ਕੋਰਟ ਔਫ ਕੈਨੇਡਾ ਵਲੋਂ 6 ਨਵੰਬਰ ਨੂੰ ਫੈਸਲਾ ਦਿੱਤਾ ਜਾਵੇਗਾ, ਜਿਸ ਵਿਚ ਸਵਉੱਚ ਅਦਾਲਤ ਇਹ ਤੈਅ ਕਰੇਗੀ ਕਿ ਯੂਨੀਵਰਸਲ ਸ਼ੁਤਰਮੁਰਗ ਫਾਰਮ ਦੀ ਉਸ ਦੇ ਸ਼ੁਤਰਮੁਰਗਾਂ ਨੂੰ ਮਾਰਨ ਵਿਰੁੱਧ ਦਾਇਰ ਅੰਤਿਮ ਅਪੀਲ 'ਤੇ ਸੁਣਵਾਈ ਕੀਤੀ ਜਾਵੇ ਜਾਂ ਨਹੀਂ।

ਜੇ ਅਦਾਲਤ ਮਾਮਲੇ ਦੀ ਸੁਣਵਾਈ ਨਾ ਕਰਨ ਦਾ ਫੈਸਲਾ ਕਰਦੀ ਹੈ ਅਤੇ ਸੀ.ਐਫ.ਆਈ.ਏ. ਯਾਨੀ ਕੈਨੇਡੀਅਨ ਫੂਡ ਇੰਸਪੈਕਸ਼ਨ ਏਜੰਸੀ ਦੇ cull order 'ਤੇ ਲੱਗੀ ਰੋਕ ਹਟਾ ਦਿੰਦੀ ਹੈ ਤਾਂ ਸੈਂਕੜੇ ਸ਼ੁਤਰਮੁਰਗਾਂ ਨੂੰ ਮਾਰਨ ਦਾ ਕਾਨੂੰਨੀ ਰਸਤਾ ਸਾਫ ਹੋ ਜਾਵੇਗਾ ਅਤੇ ਜੇ ਅਪੀਲ ਸੁਣਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਝੁੰਡ ਦੀ ਕਿਸਮਤ ਬਾਰੇ ਅੰਤਿਮ ਫੈਸਲਾ ਸੁਣਵਾਈ ਤੋਂ ਬਾਅਦ ਆਵੇਗਾ।

ਗੌਰਤਲਬ ਹੈ ਕਿ ਸੀ.ਐਫ.ਆਈ.ਏ. ਵਲੋਂ ਦਸੰਬਰ 2024 ਵਿਚ ਯੂਨੀਵਰਸਲ ਸ਼ੁਤਰਮੁਰਗ ਫਾਰਮ ਦੇ ਕੁਝ ਸ਼ੁਤਰਮੁਰਗਾਂ ਵਿਚ ਏਵੀਅਨ ਫਲੂ ਦਾ ਪਤਾ ਲੱਗਣ ਤੋਂ ਬਾਅਦ ਫਾਰਮ ਨੂੰ ਆਪਣੇ 400 ਸ਼ੁਤਰਮੁਰਗਾਂ ਦੇ ਲਗਭਗ ਪੂਰੇ ਝੁੰਡ ਨੂੰ ਮਾਰਨ ਦਾ ਆਦੇਸ਼ ਦਿੱਤਾ ਗਿਆ ਸੀ ਪਰ ਉਦੋਂ ਤੋਂ ਫਾਰਮ ਇਸ ਦੀ ਲੜਾਈ ਅਦਲਾਤਾਂ ਵਿਚ ਲੜ ਰਿਹਾ ਹੈ।

ਫਾਰਮ ਦੇ ਮਾਲਕਾਂ ਦੀ ਦਲੀਲ ਹੈ ਕਿ ਬਚੇ ਹੋਏ ਸ਼ੁਤਰਮੁਰਗਾਂ ਵਿਚ ਬਿਮਾਰੀ ਦੇ ਕੋਈ ਲੱਛਣ ਨਹੀਂ ਹਨ ਅਤੇ ਉਨ੍ਹਾਂ ਨੂੰ ਮਾਰਿਆ ਨਹੀਂ ਜਾਣਾ ਚਾਹੀਦਾ। ਉਥੇ ਹੀ, ਏਜੰਸੀ ਦਾ ਕਹਿਣਾ ਹੈ ਕਿ ਸਿਹਤਮੰਦ ਦਿਖਾਈ ਦੇਣ ਵਾਲੇ ਸ਼ੁਤਰਮੁਰਗ ਅਜੇ ਵੀ ਬਿਮਾਰੀ ਫੈਲਾ ਸਕਦੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link