15.75C Vancouver
ADS

Apr 9, 2026 5:41 PM - Connect Newsroom - Jasmine Singh

ਸਰੀ 'ਚ 3D ਪ੍ਰਿੰਟ ਕੀਤੇ ਹਥਿਆਰਾਂ ਦੀ ਲੈਬ ਦਾ ਪਰਦਾਫਾਸ਼, ਇੱਕ ਵਿਅਕਤੀ ਗ੍ਰਿਫ਼ਤਾਰ

Share On
surrey-3d-printed-firearms-lab-dismantled-one-arrested-police-say
Police said the activity falls under Section 102.1 of the Criminal Code of Canada, which addresses the distribution of computer data for illegal firearms manufacturing.

ਬੀ. ਸੀ. ਦੀ ਕੰਬਾਈਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਨੇ ਸਰੀ ਵਿਚ ਇੱਕ 3D ਪ੍ਰਿੰਟਿਡ ਹਥਿਆਰ ਬਣਾਉਣ ਵਾਲੀ ਗੁਪਤ ਲੈਬ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਮੁਤਾਬਕ, ਇਹ ਇੱਕ ਘਰ ਵਿਚ ਚਲਾਈ ਜਾ ਰਹੀ ਸੀ, ਜਿੱਥੇ ਛਾਪੇਮਾਰੀ ਦੌਰਾਨ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਜਾ ਰਹੇ ਹਥਿਆਰ ਅਤੇ ਮਸ਼ੀਨਰੀ ਬਰਾਮਦ ਕੀਤੀ ਗਈ। ਇਹ ਜਾਂਚ ਮਾਰਚ 2026 ਵਿਚ ਸ਼ੁਰੂ ਹੋਈ।

ਮੁਲਜ਼ਮ 'ਤੇ 3D ਪ੍ਰਿੰਟਿਡ ਹਥਿਆਰ ਬਣਾਉਣ ਅਤੇ ਉਨ੍ਹਾਂ ਦੇ ਨਕਸ਼ੇ ਔਨਲਾਈਨ ਅਪਲੋਡ ਕਰਨ ਦਾ ਸ਼ੱਕ ਸੀ। 2 ਅਪ੍ਰੈਲ ਨੂੰ ਸਰਚ ਵਾਰੰਟ ਤਹਿਤ ਪੁਲਿਸ ਨੇ ਹਥਿਆਰ ਬਣਾਉਣ ਵਾਲੀ ਲੈਬ ਫੜੀ। ਮੌਕੇ ਤੋਂ ਇੱਕ ਲੋਡਿਡ 3D ਪ੍ਰਿੰਟਿਡ ਸੈਮੀ-ਆਟੋਮੈਟਿਕ ਰਾਈਫਲ, ਛੇ 3D ਪ੍ਰਿੰਟਿਡ ਹੈਂਡਗੰਨ, ਚਾਰ ਸਾਈਲੈਂਸਰ, ਤਿੰਨ 3D ਪ੍ਰਿੰਟਰ, ਕਈ 3D ਪ੍ਰਿੰਟਿਡ ਮੈਗਜ਼ੀਨ ਲੈਪਟੌਪ, ਸੈਲਫੋਨ ਅਤੇ ਹਥਿਆਰਾਂ ਦੀ ਟੈਸਟਿੰਗ ਲਈ ਬਣਾਇਆ ਇੱਕ ਸਟੇਸ਼ਨ ਜ਼ਬਤ ਕੀਤਾ।

CFSEU-BC ਦੀ ਮੀਡੀਆ ਰਿਲੇਸ਼ਨ ਔਫੀਸਰ ਸਾਰਜੈਂਟ ਸਰਬਜੀਤ ਕੌਰ ਸੰਘਾ ਨੇ ਕਿਹਾ ਕਿ 3D ਪ੍ਰਿੰਟਿਡ ਹਥਿਆਰ ਸਮਾਜ ਲਈ ਵੱਡਾ ਖਤਰਾ ਹਨ ਕਿਉਂਕਿ ਇਹਨਾਂ ਦਾ ਕੋਈ ਰਿਕਾਰਡ ਨਹੀਂ ਹੁੰਦਾ ਅਤੇ ਇਹਨਾਂ ਨੂੰ ਟਰੇਸ ਕਰਨਾ ਮੁਸ਼ਕਲ ਹੈ। ਪੁਲਿਸ ਅਨੁਸਾਰ, ਜਾਂਚ ਅਜੇ ਵੀ ਜਾਰੀ ਹੈ ਅਤੇ ਜਲਦ ਹੀ ਮੁਲਜ਼ਮ ਖਿਲਾਫ ਅਦਾਲਤ ਵਿਚ ਸਖ਼ਤ ਚਾਰਜਿਜ਼ ਲਗਾਉਣ ਦੀ ਸਿਫਾਰਸ਼ ਕੀਤੀ ਜਾਵੇਗੀ।

Latest news

canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link