21.09C Vancouver
ADS

Sep 15, 2025 4:53 PM - Connect Newsroom - Pervez Sandhu

ਜਬਰੀ ਵਸੂਲੀ ਨਾਲ ਜੁੜੇ ਮਾਮਲਿਆਂ ਵਿਚ ਦੋਸ਼ੀਆਂ ਦੀ ਸੂਚਨਾ ਦੇਣ ਦੇ ਬ੍ਰੈਂਡਾ ਲੌਕ ਨੇ ਰੱਖਿਆ ਇਨਾਮ

Share On
surrey-b-c-issues-extortion-rewards-citing-dozens-of-threats
Mayor Brenda Locke said the money will be given to those whose information is useful and leads to arrests, prosecutions and convictions in cases. (Photo - Connect FM)

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਜਬਰੀ ਵਸੂਲੀ ਨਾਲ ਜੁੜੇ ਮਾਮਲਿਆਂ ਵਿਚ ਦੋਸ਼ੀਆਂ ਤੱਕ ਪਹੁੰਚਾਉਣ ਵਾਲੀ ਸੂਚਨਾ ਦੇਣ 'ਤੇ 250,000 ਡਾਲਰ ਦਾ ਇਨਾਮ ਦੇਣ ਦੀ ਘੋਸ਼ਣਾ ਕੀਤੀ ਹੈ।ਲੌਕ ਨੇ ਦੱਸਿਆ ਕਿ ਹੁਣ ਤੱਕ ਸਰੀ ਪੁਲਿਸ 44 ਜਬਰੀ ਵਸੂਲੀ ਦੀ ਜਾਂਚ ਕਰ ਰਹੀ ਹੈ, ਜਿਨ੍ਹਾਂ ਵਿਚ 27 ਵਿਚ ਗੋਲੀ ਚੱਲਣ ਦੀਆਂ ਵਾਰਦਾਤਾਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਜਬਰੀ ਵਸੂਲੀ ਦੀਆਂ ਚੱਲ ਰਹੀਆਂ ਜਾਂਚ ਵਿਚ ਜਾਣਕਾਰੀ ਤੱਕ ਪਹੁੰਚਣ ਲਈ ਹੋਰ ਵੀ ਫੰਡ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡਾ ਸ਼ਹਿਰ ਸਾਡੇ ਲੋਕ ਸੇਫ ਨਹੀਂ ਹੋ ਜਾਂਦੇ ਅਸੀਂ ਆਰਾਮ ਨਾਲ ਨਹੀਂ ਬੈਠਾਂਗੇ।

ਮੇਅਰ ਲੌਕ ਨੇ ਕਿਹਾ ਕਿ ਇਹ ਕੈਨੇਡੀਅਨ ਇਤਿਹਾਸ ਵਿਚ ਹੁਣ ਤੱਕ ਦਾ ਸਭ ਤੋਂ ਵੱਡਾ ਐਲਾਨਿਆ ਗਿਆ ਇਨਾਮੀ ਫੰਡ ਹੈ। ਇਸ ਦੌਰਾਨ ਚੀਫ਼ ਕਾਂਸਟੇਬਲ ਨੌਰਮ ਲਿਪਿੰਸਕੀ ਨੇ ਕਿਹਾ ਕਿ ਅੱਜ ਐਲਾਨੀ ਗਈ ਇਨਾਮੀ ਰਾਸ਼ੀ ਸਾਨੂੰ ਜਾਂਚ ਵਿਚ ਮਹੱਤਵਪੂਰਨ ਸਹਿਯੋਗ ਮਿਲਣ ਵਿਚ ਮਦਦ ਕਰ ਸਕਦੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਕੁਝ ਲੋਕਾਂ ਨੂੰ ਇਨ੍ਹਾਂ ਕ੍ਰਾਈਮ ਬਾਰੇ ਜਾਣਕਾਰੀ ਹੈ ਅਤੇ ਉਹ ਜਾਣਦੇ ਹਨ ਕਿ ਇਸ ਪਿੱਛੇ ਕੌਣ ਹਨ, ਲਿਪਿੰਸਕੀ ਨੇ ਕਿਹਾ ਕਿ ਅਸੀਂ ਇੱਕ ਨਵੀਂ ਸਰੀ extortion ਟਿਪ ਲਾਈਨ ਸਥਾਪਿਤ ਕਰ ਰਹੇ ਹਾਂ, ਜੋ ਕਿ 236-485-5149 ਹੈ, ਜਿੱਥੇ ਪੁਲਿਸ ਨੂੰ ਸੂਚਨਾ ਦਿੱਤੀ ਜਾ ਸਕਦੀ ਹੈ।

ਗੌਰਤਲਬ ਹੈ ਕਿ ਸਰੀ ਵਿਚ extortion ਤੇ ਸ਼ੂਟਿੰਗ ਦੀਆਂ ਘਟਨਾਵਾਂ ਦੱਖਣੀ ਏਸ਼ੀਆਈ ਕਾਰੋਬਾਰ ਅਤੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਹੋਈਆਂ ਹਨ। ਸਭ ਤੋਂ ਹਾਈ-ਪ੍ਰੋਫਾਈਲ ਮਾਮਲਿਆਂ ਵਿਚੋਂ ਇੱਕ ਕਪਿਲ ਸ਼ਰਮਾ ਦੇ ਕੈਪਸ ਕੈਫੇ ਨਾਲ ਸਬੰਧਤ ਹੈ ਜਿਸ ਨੂੰ 10 ਜੁਲਾਈ ਅਤੇ 7 ਅਗਸਤ ਨੂੰ ਕਈ ਗੋਲੀਆਂ ਨਾਲ ਟਾਰਗੇਟ ਕੀਤਾ ਗਿਆ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link