17.97C Vancouver
ADS

Jul 24, 2025 5:54 PM - Connect Newsroom

ਸਰੀ ਕੌਂਸਲ ਨੇ ਕਲੋਵਰਡੇਲ ਐਥਲੈਟਿਕ ਪਾਰਕ 'ਚ ਨਵੀਂ ਕਵਰਡ ਪ੍ਰੈਕਟਿਸ ਸਹੂਲਤ ਲਈ ਲੀਜ਼ ਨੂੰ ਦਿੱਤੀ ਪ੍ਰਵਾਨਗੀ

Share On
surrey-council-approves-lease-for-new-covered-practice-facility-at-cloverdale-athletic-park
The lease agreement follows Council approval in February 2025 of a partnership framework with SUSC to develop a covered turf area used for year-round practices and training programs.

ਸਰੀ ਸਿਟੀ ਕੌਂਸਲ ਨੇ ਕਲੋਵਰਡੇਲ ਐਥਲੈਟਿਕ ਪਾਰਕ ਵਿਚ ਨਵੀਂ ਕਵਰਡ ਸੌਕਰ ਪ੍ਰੈਕਟਿਸ ਫੈਸੀਲਿਟੀ ਲਈ SUSC ਯਾਨੀ ਸਰੀ ਯੂਨਾਈਟਿਡ ਸੌਕਰ ਕਲੱਬ ਨਾਲ 30 ਸਾਲ ਦਾ ਲੀਜ਼ ਸਮਝੌਤਾ ਕੀਤਾ ਹੈ, ਜਿਸ ਕੋਲ ਇਸ ਨਵੀਂ ਸੌਕਰ ਪ੍ਰੈਕਟਿਸ ਫੈਸੀਲਿਟੀ ਦੇ ਨਿਰਮਾਣ, ਸਾਂਭ-ਸੰਭਾਲ ਅਤੇ ਇਸ ਨੂੰ ਓਪਰੇਟ ਕਰਨ ਦੀ ਜ਼ਿੰਮੇਵਾਰੀ ਹੋਵੇਗੀ।

ਮੇਅਰ ਬ੍ਰੈਂਡਾ ਲੌਕ ਨੇ ਕਿਹਾ ਕਿ ਇਸ ਕਦਮ ਦਾ ਸਰੀ ਦੇ ਹਰ ਉਮਰ ਵਰਗ ਦੇ ਐਥਲੀਟ, ਪਰਿਵਾਰਾਂ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਫਾਇਦਾ ਹੋਵੇਗਾ। ਇਸ ਫੈਸੀਲਿਟੀ ਦਾ ਨਿਰਮਾਣ ਜੁਲਾਈ 2026 ਤੱਕ ਪੂਰਾ ਹੋਣ ਦੀ ਉਮੀਦ ਹੈ ਅਤੇ ਇਹ ਸਤੰਬਰ 2026 ਵਿਚ ਖਿਡਾਰੀਆਂ ਲਈ ਖੁੱਲ੍ਹ ਸਕਦੀ ਹੈ।

ਸਪੋਰਟ ਟੂਰਿਜ਼ਮ ਕਮੇਟੀ ਦੇ ਚੇਅਰਪਰਸਨ ਕਾਉਂਟੀ ਗੋਰਡਨ ਹੈਪਨਰ ਨੇ ਕਿਹਾ ਕਿ ਇਹ ਫੈਸਿਲਿਟੀ ਨਾ ਸਿਰਫ ਕਲੱਬ ਦੇ ਖਿਡਾਰੀਆਂ ਨੂੰ ਸਪੋਰਟ ਕਰੇਗੀ ਸਗੋਂ ਨੌਜਵਾਨਾਂ ਵਿਚ ਫੁੱਟਬਾਲ ਨੂੰ ਬੜ੍ਹਾਵਾ ਵੀ ਮਿਲੇਗਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link