12.47C Vancouver
ADS

Dec 13, 2023 8:01 PM - The Canadian Press

ਸਰੀ ਦਾ ਰਹਿਣ ਵਾਲਾ ਇੱਕ ਭਾਰਤੀ ਨਸ਼ਾ ਤਸਕਰ ਸਜ਼ਾ ਤੋਂ ਬਚਣ ਲਈ ਭੱਜਿਆ ਭਾਰਤ

Share On
surrey-drug-smuggler-flees-to-india-to-escape-punishment
Mehmi was found guilty of trafficking charges in September 2022 but fled to India that October. (Photo: RCMP Official Website)

ਸਰੀ ਦਾ ਇੱਕ ਨਸ਼ਾ ਤਸਕਰ ਰਾਜ ਕੁਮਾਰ ਮਹਿਮੀ 15 ਸਾਲ ਦੀ ਜੇਲ੍ਹ ਤੋਂ ਬਚਣ ਲਈ ਭਾਰਤ ਭੱਜ ਗਿਆ ਹੈ। ਕੈਨੇਡੀਅਨ ਪੁਲਿਸ ਨੇ ਉਸ ਖਿਲਾਫ ਇੰਟਰਪੋਲ ਕੋਲ ਰੈੱਡ ਨੋਟਿਸ ਜਾਰੀ ਕਰਨ ਲਈ ਪਹੁੰਚ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ 60 ਸਾਲਾ ਰਾਜ ਕੁਮਾਰ ਮਹਿਮੀ ਨੂੰ ਕੈਨੇਡਾ ਵਿੱਚ ਕੋਕੀਨ ਤਸਕਰੀ ਦੇ ਮਾਮਲੇ ਵਿੱਚ 15 ਸਾਲ ਦੀ ਸਜ਼ਾ ਸੁਣਾਈ ਗਈ ਹੈ।

ਬੀ. ਸੀ. ਦਾ ਰਾਜ ਕੁਮਾਰ ਮਹਿਮੀ ਟਰੱਕ ਡਰਾਈਵਰ ਸੀ। ਨਵੰਬਰ 2017 ਵਿੱਚ ਕੈਨੇਡਾ-ਅਮਰੀਕਾ ਸਰਹੱਦ 'ਤੇ ਉਸ ਦੇ ਟਰੱਕ ਵਿੱਚੋਂ 80 ਕਿਲੋ ਕੋਕੀਨ ਬਰਾਮਦ ਕੀਤੀ ਗਈ ਸੀ, ਜਿਸ ਦੀ ਮਾਰਕੀਟ ਵੈਲਿਊ ਕੋਈ $3.2 ਮਿਲੀਅਨ ਸੀ। ਆਰਸੀਐੱਮਪੀ ਵੱਲੋਂ ਮਹਿਮੀ ਦੀ ਗ੍ਰਿਫਤਾਰੀ ਲਈ ਕੈਨੇਡਾ ਭਰ ਵਿੱਚ ਵਾਰੰਟ ਵੀ ਜਾਰੀ ਕੀਤੇ ਗਏ ਹਨ। ਉਸ ਨੂੰ ਸਤੰਬਰ 2022 ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। 11 ਅਕਤਬੂਰ ਨੂੰ ਉਹ ਵੈਨਕੂਵਰ ਤੋਂ ਫਲਾਈਟ ਵਿੱਚ ਸਵਾਰ ਹੋ ਕੇ ਭਾਰਤ ਭੱਜ ਗਿਆ।

ਉਸ ਦੀ ਗੈਰ-ਹਾਜ਼ਰੀ ਦੇ ਬਾਵਜੂਦ ਸਰੀ ਪ੍ਰੋਵਿੰਸ਼ੀਅਲ ਕੋਰਟ ਨੇ ਇਸ ਸਾਲ ਨਵੰਬਰ ਵਿੱਚ ਉਸ ਨੂੰ 15 ਸਾਲ ਦੀ ਸਜ਼ਾ ਸੁਣਾਈ। ਜੇ ਇੰਟਰਪੋਲ ਰੈੱਡ ਨੋਟਿਸ ਜਾਰੀ ਕਰ ਦਿੰਦਾ ਹੈ ਤਾਂ ਇਸ ਦੀ ਮਦਦ ਨਾਲ ਮਹਿਮੀ ਨੂੰ ਗ੍ਰਿਫਤਾਰ ਕਰਨ ਵਿੱਚ ਮਦਦ ਮਿਲ ਸਕਦੀ ਹੈ।

ਇਸਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਮਹਿਮੀ ਦੇ ਠਿਕਾਣੇ ਬਾਰੇ ਜਾਣਕਾਰੀ ਹੈ ਤਾਂ 1-800-222-8477 'ਤੇ ਕ੍ਰਾਈਮ ਸਟੌਪਰਸ ਨੂੰ ਜਾਣਕਾਰੀ ਦਿੱਤੀ ਜਾਵੇ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link