13.86C Vancouver
ADS

Oct 4, 2022 10:06 PM - Connect News

ਜਿਨੀ ਸਿਮਸ ਨੇ ਪੇਸ਼ ਕੀਤਾ ਪ੍ਰਫਾਰਮਿੰਗ ਆਰਟਸ ਸੈਂਟਰ, ਐਂਟਰਟੇਨਮੈਂਟ ਡਿਸਟ੍ਰਿਕਟ ਅਤੇ 10,000 ਸੀਟਾਂ ਵਾਲੇ ਸੌਕਰ ਸਟੇਡੀਅਮ ਦਾ ਪ੍ਰਪੋਜ਼ਲ

Share On
surrey-forward-proposes-new-arts-entertainment-sports-district-complex-and-10-000-seat-soccer-stadium
Surrey Forward, led by mayoral candidate Jinny Sims will construct a new performing arts centre, entertainment district and 10,000 seat stadium in the Tom Binnie Park region. (Photo - Surrey Forward)

ਸਰੀ ਫੌਰਵਰਡ ਦੀ ਮੇਅਰਲ ਕੈਂਡੀਡੇਟ ਜਿਨੀ ਸਿਮਸ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਮੇਅਰਲ ਦੌੜ 'ਚ ਜਿੱਤ ਹਾਸਿਲ ਹੁੰਦੀ ਹੈ ਤਾਂ ਸ਼ਹਿਰ 'ਚ ਇੱਕ ਨਵਾਂ ਪ੍ਰਫਾਰਮਿੰਗ ਆਰਟਸ ਸੈਂਟਰ, ਐਂਟਰਟੇਨਮੈਂਟ ਡਿਸਟ੍ਰਿਕਟ ਅਤੇ 10,000 ਸੀਟਾਂ ਦੀ ਕਪੈਸਿਟੀ ਵਾਲਾ ਸਟੇਡੀਅਮ ਉਸਾਰਿਆ ਜਾਵੇਗਾ।

ਇਹ ਉਸਾਰੀ ਟੌਮ ਬਿਨੀ ਪਾਰਕ ਇਲਾਕੇ 'ਚ ਕੀਤੀ ਜਾਵੇਗੀ।

ਇਸੇ ਪ੍ਰੋਜੈਕਟ 'ਚ ਨਵੀਆਂ ਆਫਿਸ ਇਮਾਰਤਾਂ ਅਤੇ ਰੈਜ਼ੀਡੈਂਸ਼ੀਅਲ ਟਾਵਰ ਸਥਾਪਿਤ ਕਰਨ ਦੀ ਗੱਲ ਵੀ ਆਖੀ ਗਈ ਹੈ।

ਜਾਣਕਾਰੀ ਦਿੱਤੀ ਗਈ ਕਿ ਇਲਾਕੇ ਵਿੱਚ 2 ਥੀਏਟਰਸ ਵਾਲਾ ਪ੍ਰਫਾਰਮਿੰਗ ਆਰਟਸ ਸੈਂਟਰ ਹੋਵੇਗਾ।

ਇਸ 'ਚ ਇੱਕ ਥੀਏਟਰ 'ਚ 800 ਤੋਂ 1,400 ਸੀਟਾਂ ਵਿਚਾਲੇ ਦੀ ਕਪੈਸਿਟੀ ਹੋਵੇਗੀ।

ਇਸ 'ਚ ਕਲਚਰਲ ਡਾਂਸ ਪ੍ਰਫਾਰਮੈਂਸ ਤੋਂ ਇਲਾਵਾ, ਬਰੌਡਵੇ ਸ਼ੋਅ, ਮਿਊਜੀਕਲ ਐਕਟ ਆਦਿ ਦਾ ਪ੍ਰਬੰਧ ਕੀਤਾ ਜਾ ਸਕੇਗਾ।

ਦੂਜੇ ਥੀਏਟਰ ਵਿੱਚ 200 ਤੋਂ 400 ਸੀਟਾਂ ਹੋਣਗੀਆਂ।

ਐਂਟਰਟੇਨਮੈਂਟ ਡਿਸਟ੍ਰਿਕਟ 'ਚ ਰੈਸਟੂਰੈਂਟ ਆਦਿ ਹੋਣਗੇ। ਸੌਕਰ ਸਟੇਡੀਅਮ ਦੀ ਉਸਾਰੀ ਨਾਲ ਕਨੇਡੀਅਨ ਪ੍ਰੀਮਿਅਰ ਲੀਗ ਦੇ ਸਟਾਈਲ ਦੇ ਕਲੱਬ ਨੂੰ ਆਕਰਸ਼ਿਤ ਕਰਨ ਦੀ ਕੋਸ਼ਿਸ਼ ਹੋਵੇਗੀ।

ਇਸ 'ਚ ਮਰਦਾਂ ਅਤੇ ਔਰਤਾਂ ਦੀ ਪ੍ਰੋਫੈਸ਼ਨਲ ਟੀਮ ਨੂੰ ਮੌਕਾ ਦੇਣ ਦੀ ਗੱਲ ਆਖੀ ਗਈ ਹੈ।

ਜਿਨੀ ਸਿਮਸ ਦਾ ਕਹਿਣਾ ਹੈ ਕਿ ਇਹ ਪ੍ਰੋਜੈਕਟ ਸਾਲ 2026 ਤਕ ਪੂਰਾ ਕਰ ਲਿਆ ਜਾਵੇਗਾ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link