17.48C Vancouver
ADS

May 25, 2026 5:16 PM - Connect Newsroom - Ramandeep Kaur with files from The Canadian Press

ਸਰੀ ਦੇ ਘਰ ’ਤੇ ਛੇ ਹਫ਼ਤਿਆਂ ਵਿੱਚ ਦੂਜੀ ਵਾਰ ਫਾਇਰਿੰਗ, ਐਕਸਟੋਸ਼ਨ ਨਾਲ ਸਬੰਧ ਹੋਣ ਦਾ ਸ਼ੱਕ

Share On
surrey-home-targeted-in-second-shooting-in-six-weeks-police-investigating-possible-extortion-link
According to Surrey Police Service, officers responded to reports of shots fired at about 1:40 a.m. Residents were inside the home at the time of the shooting, but no injuries were reported. (Photo: The Canadian Press)

ਸਰੀ ਦੇ 94 ਐਵੇਨਿਊ ਅਤੇ 127 ਸਟ੍ਰੀਟ ਦੇ ਨਜ਼ਦੀਕ ਸਥਿਤ ਇੱਕ ਘਰ 'ਤੇ ਇੱਕ ਵਾਰ ਫਿਰ ਗੋਲੀਆਂ ਚਲਾਏ ਜਾਣ ਦੀ ਵਾਰਦਾਤ ਹੋਈ ਹੈ। ਸਰੀ ਪੁਲਿਸ ਸਰਵਿਸਸ ਮੁਤਾਬਕ, ਘਟਨਾ ਐਤਵਾਰ ਤੜਕਸਾਰ ਕਰੀਬ 1:40 ਵਜੇ ਵਾਪਰੀ। ਸ਼ੂਟਿੰਗ ਸਮੇਂ ਘਰ ਵਿਚ ਲੋਕ ਮੌਜੂਦ ਸਨ ਪਰ ਇਸ ਹਮਲੇ ਵਿਚ ਕਿਸੇ ਦੇ ਵੀ ਜ਼ਖਮੀ ਹੋਣ ਤੋਂ ਬਚਾਅ ਰਿਹਾ।

ਦੱਸਣਯੋਗ ਹੈ ਕਿ ਇਸੇ ਘਰ ਨੂੰ ਪਹਿਲਾਂ 13 ਅਪ੍ਰੈਲ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਜਿਸ ਦੇ ਸਬੰਧ ਵਿਚ ਪੁਲਿਸ ਨੇ 27 ਸਾਲਾ ਜਸਕਰਨ ਸਿੰਘ ਸਰੋਏ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤਾਜ਼ਾ ਸ਼ੂਟਿੰਗ ਦੀ ਜਾਂਚ ਹਾਲੇ ਸ਼ੁਰੂਆਤੀ ਦੌਰ ਵਿਚ ਹੈ ਪਰ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸ.ਪੀ.ਐਸ. ਦੇ ਐਕਸਟੋਸ਼ਨ ਰਿਸਪਾਂਸ ਟੀਮ ਨੇ ਇਸ ਕੇਸ ਦੀ ਕਮਾਨ ਆਪਣੇ ਹੱਥਾਂ ਵਿਚ ਲੈ ਲਈ ਹੈ।

ਪੁਲਿਸ ਦਾ ਮੰਨਣਾ ਹੈ ਕਿ ਇਹ ਹਮਲਾ ਸਿੱਧੇ ਤੌਰ 'ਤੇ ਐਕਸਟੋਸ਼ਨ ਦੇ ਮਾਮਲੇ ਨਾਲ ਜੁੜਿਆ ਹੋ ਸਕਦਾ ਹੈ।

Latest news

tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ottawa-alberta-pledge-to-build-1-460-affordable-houses
Punjabi

ਐਲਬਰਟਾ ਅਤੇ ਫੈਡਰਲ ਸਰਕਾਰ ਮਿਲ ਕੇ ਬਣਾਉਣਗੇ 1,460 ਕਿਫਾਇਤੀ ਘਰ

ਐਲਬਰਟਾ ਅਤੇ ਫੈਡਰਲ ਸਰਕਾਰ ਨੇ ਰਲ ਕੇ ਸੂਬੇ ਭਰ ਵਿੱਚ ਘੱਟੋ-ਘੱਟ 1,460 ਕਿਫਾਇਤੀ ਰਿਹਾਇਸ਼ੀ ਯੂਨਿਟ ਬਣਾਉਣ ਦਾ ਅਹਿਮ ਵਾਅਦਾ ਕੀਤਾ ਹੈ। ਇਸ ਪ੍ਰੋਜੈਕਟ ਤਹਿਤ ਫੈਡਰਲ ਸਰਕਾਰ ਆਪਣੀ ਨਵੀਂ ਏਜੰਸੀ ਬਿਲਡ ਕੈਨੇਡਾ ਹੋਮ ਰਾਹੀਂ 220 ਮਿਲੀਅਨ ਡਾਲਰ ਦਾ ਯੋਗਦਾਨ ਪਾਵੇਗੀ, ਜਦਕਿ ਐਲਬਰਟਾ ਸਰਕਾਰ ਵੱਲੋਂ 165 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ।
court-restrains-majithia-khaira-and-retired-justice-ranjit-singh-in-gurpreet-kaur-case
Punjabi

ਮਜੀਠੀਆ-ਖਹਿਰਾ ਸਮੇਤ 3 ਖ਼ਿਲਾਫ਼ ਗੁਰਪ੍ਰੀਤ ਕੌਰ ਦੀ ਪਟੀਸ਼ਨ, ਅਦਾਲਤ ਨੇ ਲਾਈ ਰੋਕ

ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਖ਼ਿਲਾਫ਼ ਰਿਸ਼ਵਤ ਦੀ ਮੰਗ ਦੇ ਕਥਿਤ ਦੋਸ਼ਾਂ ਨਾਲ ਜੁੜੀ ਕੋਈ ਵੀ ਬੇਬੁਨਿਆਦ ਅਤੇ ਬਦਨਾਮ ਕਰਨ ਵਾਲੀ ਸਮੱਗਰੀ ਸੋਸ਼ਲ ਮੀਡੀਆ ਪਲੇਟਫਾਰਮਾਂ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਪ੍ਰਕਾਸ਼ਤ ਕਰਨ, ਫੈਲਾਉਣ ਜਾਂ ਜਾਰੀ ਕਰਨ ਤੋਂ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਅਗਲੇ ਹੁਕਮਾਂ ਤੱਕ ਆਰਜ਼ੀ ਤੌਰ ’ਤੇ ਰੋਕ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link