14.83C Vancouver
ADS

Jan 30, 2026 7:20 PM - Connect Newsroom - Ramandeep Kaur with files from The Canadian Press

ਸਰੀ ਪੁਲਿਸ ਨੇ ਨਿਊਟਨ ਇਲਾਕੇ ਹੋਈ ਸ਼ੂਟਿੰਗ ਦੇ ਸੰਬੰਧ ਵਿੱਚ ਇਕ ਵਿਅਕਤੀ 'ਤੇ ਲਾਏ ਕਈ ਦੋਸ਼

Share On
surrey-man-charged-after-newton-area-shooting
The SPS Serious Crime Unit took over the investigation. On January 28, the BC Prosecution Service approved charges against 49-year-old Chanchal Badwal.(Photo: The Canadian Press)

ਸਰੀ ਪੁਲਿਸ ਸਰਵਿਸ ਨੇ ਨਿਊਟਨ ਇਲਾਕੇ ਵਿਚ ਨਵੇਂ ਸਾਲ ਦੇ ਦਿਨ ਹੋਈ ਸ਼ੂਟਿੰਗ ਦੀ ਵਾਰਦਾਤ ਦੇ ਸਬੰਧ ਵਿਚ 49 ਸਾਲਾ ਚੰਚਲ ਬਡਵਾਲ ਖਿਲਾਫ ਕਤਲ ਦੀ ਕੋਸ਼ਿਸ਼ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਚਾਰਜਿਜ਼ ਲਗਾਏ ਹਨ।

ਪੁਲਿਸ ਰਿਪੋਰਟ ਅਨੁਸਾਰ, ਇਹ ਘਟਨਾ 1 ਜਨਵਰੀ ਨੂੰ ਰਾਤ ਲਗਭਗ 11:45 ਵਜੇ 140ਬੀ ਸਟ੍ਰੀਟ ਅਤੇ 59 ਐਵੇਨਿਊ ਦੇ ਖੇਤਰ ਵਿਚ ਵਾਪਰੀ ਸੀ, ਜਿੱਥੇ ਇੱਕ ਘਰ ਅੰਦਰ ਗੋਲੀਆਂ ਚੱਲਣ ਦੀ ਸੂਚਨਾ ਮਿਲਣ 'ਤੇ ਐਸ.ਪੀ.ਐਸ. ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਸਨ।

ਮੌਕੇ 'ਤੇ ਪੁਲਿਸ ਨੂੰ ਇੱਕ ਵਿਅਕਤੀ ਜ਼ਖਮੀ ਹਾਲਤ ਵਿਚ ਮਿਲਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਸੀ। ਪੀੜਤ ਦੀ ਹਾਲਤ ਸਥਿਰ ਦੱਸੀ ਗਈ ਸੀ। ਪੁਲਿਸ ਨੇ ਮੌਕੇ ਤੋਂ ਹੀ ਬਡਵਾਲ ਨੂੰ ਗ੍ਰਿਫਤਾਰ ਕਰ ਲਿਆ ਸੀ।

ਸਰੀ ਪੁਲਿਸ ਸਰਵਿਸ ਦੀ ਗੰਭੀਰ ਅਪਰਾਧ ਇਕਾਈ ਦੀ ਜਾਂਚ ਦੇ ਆਧਾਰ 'ਤੇ ਬੀ.ਸੀ. ਪ੍ਰੌਸੀਕਿਊਸ਼ਨ ਸਰਵਿਸ ਨੇ 28 ਜਨਵਰੀ ਨੂੰ 49 ਸਾਲਾ ਚੰਚਲ ਬਡਵਾਲ ਵਿਰੁੱਧ ਕਤਲ ਦੀ ਕੋਸ਼ਿਸ਼, ਹਥਿਆਰਾਂ ਦੇ ਅਪਰਾਧ, ਹਮਲਾ ਅਤੇ ਰਿਹਾਈ ਦੇ ਹੁਕਮਾਂ ਦੀ ਉਲੰਘਣਾ ਦੇ ਚਾਰਜ਼ਿਜ਼ ਨੂੰ ਮਨਜ਼ੂਰੀ ਦਿੱਤੀ। ਮੁਲਜ਼ਮ ਇਸ ਵੇਲੇ ਪੁਲਿਸ ਹਿਰਾਸਤ ਵਿਚ ਹੈ। ਉਸ ਨੂੰ 6 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ, ਜਿੱਥੇ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link