11.9C Vancouver
ADS

Nov 16, 2022 11:09 PM - Connect News

ਅਮਰੀਕੀ ਪੱਤਰਕਾਰ ਨੂੰ ਮਿਲੀਆਂ ਜਾਨੋ ਮਾਰਨ ਦੀਆਂ ਧਮਕੀਆਂ, ਸਰੀ ਨਿਵਾਸੀ 'ਤੇ ਲੱਗੇ ਦੋਸ਼

Share On
surrey-man-charged-in-connection-to-uttering-threats-to-an-american-journalist
Surrey RCMP is advising the public of charges approved in an investigation that involved death threats to an American journalist online. (Photo - Erin Burnett outfront/Facebook)

ਸਰੀ ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਅਮਰੀਕਾ ਦੀ ਇੱਕ ਪੱਤਰਕਾਰ ਨੂੰ ਧਮਕਾਉਣ ਦੇ ਮਾਮਲੇ 'ਚ ਸਰੀ ਨਿਵਾਸੀ 'ਤੇ ਦੋਸ਼ ਲੱਗੇ ਹਨ।

ਜਾਣਕਾਰੀ ਦਿੱਤੀ ਗਈ ਕਿ ਅਮਰੀਕਾ ਦੀ ਪੱਤਰਕਾਰ ਨੂੰ ਔਨਲਾਈਨ ਢੰਗ ਨਾਲ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਸੀ।

ਸਰੀ ਆਰ.ਸੀ.ਐਮ.ਪੀ. ਦੀ ਜਨਰਲ ਇਨਵੈਸਟੀਗੇਸ਼ਨ ਯੂਨਿਟ ਨੇ ਜੂਨ 'ਚ ਮਾਮਲੇ ਦੀ ਜਾਂਚ ਅਰੰਭੀ ਸੀ ਅਤੇ ਇੱਕ ਸ਼ੱਕੀ ਦੀ ਪਛਾਣ ਕੀਤੀ ਗਈ।

ਪੁਲਿਸ ਨੇ ਦੱਸਿਆ ਕਿ ਇਸੇ ਸਾਲ 10 ਜੁਲਾਈ ਨੂੰ ਇੱਕ 38 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੀ ਰਿਹਾਇਸ਼ 'ਤੇ ਤਲਾਸ਼ੀ ਵਾਰੰਟ ਨੂੰ ਅੰਜਾਮ ਦਿੱਤਾ ਗਿਆ ਸੀ।

ਹੁਣ ਪੁਲਿਸ ਨੇ ਦੱਸਿਆ ਹੈ ਕਿ ਮਾਮਲੇ 'ਚ 10 ਨਵੰਬਰ ਨੂੰ 38 ਸਾਲਾ ਨਿਕੋਲਸ ਸਲਿਵਨ 'ਤੇ ਦੋਸ਼ ਤੈਅ ਕੀਤੇ ਗਏ ਹਨ।

ਇਸ ਵਿਅਕਤੀ 'ਤੇ ਸੋਸ਼ਲ ਮੀਡੀਆ ਜਰੀਏ ਜਾਨੋ ਮਾਰਨ ਜਾਂ ਸ਼ਰੀਰਕ ਨੁਕਸਾਨ ਪਹੁੰਚਾਉਣ ਸੰਬੰਧੀ ਧਮਕਾਉਣ ਦੇ 5 ਦੋਸ਼ ਲੱਗੇ ਹਨ।

ਸਰੀ ਆਰ.ਸੀ.ਐਮ.ਪੀ. ਵੱਲੋਂ ਇਸ ਮਾਮਲੇ 'ਚ ਐਫ.ਬੀ.ਆਈ. ਸਮੇਤ ਅਮਰੀਕੀ ਅਧਿਕਾਰੀਆਂ ਨਾਲ ਮਿਲ ਕੇ ਕੰਮ ਕੀਤਾ ਗਿਆ ਸੀ।

ਯਾਦ ਰਹੇ ਸਰੀ ਆਰ.ਸੀ.ਐਮ.ਪੀ. ਨੇ ਸਪਸ਼ਟ ਨਹੀਂ ਕੀਤਾ ਹੈ ਕਿ ਕਿਸ ਪੱਤਰਕਾਰ ਨੂੰ ਧਮਕਾਇਆ ਗਿਆ ਸੀ।

ਹਾਲਾਂਕਿ ਪਹਿਲਾਂ ਉਜਾਗਰ ਹੋਈਆਂ ਖਬਰਾਂ ਅਨੁਸਾਰ ਮਾਮਲਾ ਸੀ.ਐਨ.ਐਨ. ਦੀ ਪੱਤਰਕਾਰ ਐਰਿਨ ਬਰਨੈਟ ਨੂੰ ਧਮਕਾਉਣ ਨਾਲ ਸੰਬੰਧਤ ਹੈ।

ਇਹ ਐਂਕਰ ਫਿਲਹਾਲ ਸੀ.ਐਨ.ਐਨ. ਨੈਟਵਰਕ 'ਤੇ ਐਰਿਨ ਬਰਨੈਟ ਆਊਟਫਰੰਟ ਨਾਮ ਦਾ ਸ਼ੋਅ ਕਰਦੀ ਹੈ ਜਿਸ 'ਚ ਖਬਰਾਂ ਨੂੰ ਵਿਸ਼ਲੇਸ਼ਣ ਸਮੇਤ ਪੇਸ਼ ਕੀਤਾ ਜਾਂਦਾ ਹੈ।

ਮੀਡੀਆ ਰਿਪੋਰਟਸ (ਨਿਊਜ 1130) ਅਨੁਸਾਰ ਆਰ.ਸੀ.ਐਮ.ਪੀ. ਨਾਲ ਇੰਟਰਪੋਲ, ਨਿਊ ਯੌਰਕ ਪੁਲਿਸ ਡਿਪਾਰਟਮੈਂਟ ਅਤੇ ਐਫ.ਬੀ.ਆਈ. ਨੇ ਸੰਪਰਕ ਬਣਾਇਆ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link