12.46C Vancouver
ADS

Jun 13, 2025 5:35 PM - Connect Newsroom

ਸਰੀ 'ਚ ਜਾਨਲੇਵਾ ਹਾਦਸੇ ਨੂੰ ਅੰਜਾਮ ਦੇਣ ਵਾਲੇ ਵਿਅਕਤੀ 'ਤੇ ਲੱਗੇ ਕਈ ਚਾਰਜਿਜ਼

Share On
surrey-man-faces-15-charges-after-bc-highway-patrol-investigation-into-fatal-crash
On February 18, 2024, at 3:00 a.m., a minivan and a Tesla collided on the side of Highway 1 near the Sprott Street exit in Burnaby, BC.

ਸਰੀ ਦੇ ਇੱਕ ਵਿਅਕਤੀ 'ਤੇ ਫਰਵਰੀ 2024 ਵਿਚ ਦੇਰ ਰਾਤ ਹੋਏ ਇੱਕ ਹਾਦਸੇ ਦੇ ਸਬੰਧ ਵਿਚ ਨਸ਼ੇ ਦੀ ਹਾਲਤ ਵਿਚ ਗੱਡੀ ਚਲਾਉਣ ਦੇ ਕਈ ਚਾਰਜਿਜ਼ ਲਗਾਏ ਗਏ ਹਨ, ਇਸ ਹਾਦਸੇ ਵਿਚ ਮੈਪਲ ਰਿਜ ਦੀਆਂ ਦੋ ਲੜਕੀਆਂ ਦੀ ਮੌਤ ਹੋ ਗਈ ਸੀ ਅਤੇ ਤਿੰਨ ਹੋਰ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋਏ ਸਨ।

ਲੜਕੀਆਂ ਉਬੇਰ ਕਾਰ ਵਿਚ ਘਰ ਜਾ ਰਹੀਆਂ ਸਨ, ਜਦੋਂ ਉਸ ਨੂੰ ਇੱਕ ਐਸ.ਯੂ.ਵੀ. ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ 18 ਫਰਵਰੀ 2024 ਨੂੰ ਦੇਰ ਰਾਤ 3 ਵਜੇ ਦੇ ਕਰੀਬ ਬਰਨਬੀ ਵਿਚ ਸਪ੍ਰੌਟ ਸਟ੍ਰੀਟ ਐਗਜ਼ਿਟ ਨੇੜੇ ਟਰਾਂਸ-ਕਨੇਡਾ ਹਾਈਵੇ 'ਤੇ ਹੋਇਆ ਸੀ।

ਇਸ ਟੱਕਰ ਵਿਚ ਮਾਰੀਆਂ ਗਈਆਂ ਦੋ ਲੜਕੀਆਂ ਦੀ ਉਮਰ 20 ਅਤੇ 23 ਸਾਲ ਸੀ। ਮੈਪਲ ਰਿਜ ਦੀਆਂ ਦੋ ਹੋਰ ਲੜਕੀਆਂ ਗੰਭੀਰ ਰੂਪ ਵਿਚ ਜ਼ਖਮੀ ਹੋਈਆਂ ਸਨ, ਜੋ ਕਿ 20 ਸਾਲਾਂ ਦੀਆਂ ਸਨ। ਬਰਨਬੀ ਆਰਸੀਐਮਪੀ ਨੇ 35 ਸਾਲਾ ਚੀ ਸਨ ਪਾਰਕ 'ਤੇ ਟੇਸਲਾ ਅਤੇ ਮਿਨੀਵੈਨ ਵਿਚਕਰ ਹੋਈ ਟੱਕਰ ਦੇ ਸਬੰਧ ਵਿਚ 15 ਚਾਰਜਿਜ਼ ਲਗਾਏ ਹਨ। ਪਾਰਕ ਨੂੰ 24 ਜੁਲਾਈ ਨੂੰ ਵੈਨਕੂਵਰ ਪ੍ਰੋਵਿੰਸ਼ੀਅਲ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link