13.83C Vancouver
ADS

Feb 11, 2026 6:22 PM - Connect Newsroom - Ramandeep Kaur

ਟੰਬਲਰ ਰਿਜ ਦੀ ਤ੍ਰਾਸਦੀ ਤੋਂ ਬਾਅਦ ਸਰੀ ਦੀ ਮੇਅਰ ਅਤੇ ਬੀ.ਸੀ. ਕੰਜ਼ਰਵੇਟਿਵ ਆਗੂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Share On
surrey-mayor-b-c-conservative-leader-express-condolences-after-tumbler-ridge-tragedy
Surrey Mayor Brenda Locke speaks at a public event in Surrey. Leaders across B.C. have expressed condolences following the Tumbler Ridge tragedy. (Photo: X Brenda Locke)

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਟੰਬਲਰ ਰਿਜ ਵਿਚ ਵਾਪਰੇ ਦੁਖਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸਰੀ ਸ਼ਹਿਰ ਦੇ ਨਿਵਾਸੀਆਂ ਵੱਲੋਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਹਮਦਰਦੀ ਪ੍ਰਗਟਾਈ। ਲੌਕ ਨੇ ਬਿਆਨ ਵਿਚ ਕਿਹਾ ਕਿ ਮੇਰੀਆਂ ਸੰਵੇਦਨਾਵਾਂ ਟੰਬਲਰ ਰਿਜ ਦੇ ਪੀੜਤਾਂ ਪਰਿਵਾਰਾਂ ਦੇ ਨਾਲ ਹਨ ਜੋ ਇਸ ਅਸਹਿ ਤ੍ਰਾਸਦੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਭਿਆਨਕ ਘਟਨਾ ਨੇ ਪੂਰੇ ਬ੍ਰਿਟਿਸ਼ ਕੋਲੰਬੀਆ ਦੇ ਭਾਈਚਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ।

ਮੇਅਰ ਨੇ ਅੱਗੇ ਕਿਹਾ ਕਿ ਸਰੀ ਸ਼ਹਿਰ ਇਸ ਔਖੀ ਘੜੀ ਵਿਚ ਕਮਿਊਨਿਟੀ ਦੇ ਲੋਕਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਪੀੜਤਾਂ ਦੇ ਪਰਿਵਾਰਾਂ ਲਈ ਪ੍ਰਾਰਥਨਾ ਕਰਦਿਆਂ ਕਿਹਾ ਕਿ ਸਰੀ ਸ਼ਹਿਰ ਇਸ ਲੰਬੇ ਅਤੇ ਮੁਸ਼ਕਲ ਸਫ਼ਰ ਵਿਚ ਪੀੜਤਾਂ ਦੇ ਨਾਲ ਹੈ।

ਇਸ ਮੌਕੇ ਬੀ. ਸੀ. ਕੰਜ਼ਰਵੇਟਿਵ ਦੇ ਆਗੂ ਹਰਮਨ ਭੰਗੂ ਨੇ ਭਾਵੁਕ ਹੁੰਦਿਆਂ ਕਿਹਾ ਕਿ ਕੁਝ ਅਜਿਹੇ ਪਲ ਹੁੰਦੇ ਹਨ ਜਦੋਂ ਸ਼ਬਦ ਵੀ ਦੁੱਖ ਬਿਆਨ ਕਰਨ ਲਈ ਨਾਕਾਫ਼ੀ ਮਹਿਸੂਸ ਹੁੰਦੇ ਹਨ ਤੇ ਅੱਜ ਅਜਿਹਾ ਹੀ ਇੱਕ ਪਲ ਹੈ।

ਟੰਬਲਰ ਰਿਜ ਦੀ ਦਰਦਨਾਕ ਤ੍ਰਾਸਦੀ ਨੇ ਸਾਡੇ ਸੂਬੇ ਨੂੰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ ਹੈ। ਮਾਸੂਮ ਜਾਨਾਂ ਚਲੀਆਂ ਗਈਆਂ ਹਨ ਅਤੇ ਪਰਿਵਾਰਾਂ ਨੂੰ ਇਹ ਦੁੱਖ ਉਮਰ ਭਰ ਝੱਲਣਾ ਪਵੇਗਾ। ਭੰਗੂ ਨੇ ਕਿਹਾ ਕਿ ਪੂਰਾ ਬ੍ਰਿਟਿਸ਼ ਕੋਲੰਬੀਆ ਇਸ ਦੁੱਖ ਦੀ ਘੜੀ ਵਿਚ ਟੰਬਲਰ ਰਿੱਜ ਦੇ ਨਾਲ ਹੈ।

Source: City of Surrey statement: https://www.surrey.ca/news-events/news/statement-mayor-mourning-tragic-loss-tumbler-ridge

Source: https://x.com/HarmanBhanguBC/status/2021439739988148630

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link