14.25C Vancouver
ADS

Jul 27, 2026 6:57 PM - Connect Newsroom - Jasmine Singh

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

Share On
surrey-mayor-brenda-locke-criticizes-metro-vancouver-governance-reforms-as-inadequate
Surrey Mayor Brenda Locke says Metro Vancouver's proposed governance changes do not adequately address representation and voting concerns. (Photo: X Brenda Locke)

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।

ਲੌਕ ਨੇ ਕਿਹਾ ਕਿ 1,000 ਤੋਂ ਘੱਟ ਆਬਾਦੀ ਵਾਲੇ ਬੇਲਕਰਾ ਪਿੰਡ ਕੋਲ ਬੋਰਡ ਵਿਚ ਇੱਕ ਪੂਰੀ ਵੋਟ ਹੈ, ਜਦੋਂ ਕਿ ਇਸ ਨਾਲੋਂ ਸੈਂਕੜੇ ਗੁਣਾ ਅਤੇ ਤੇਜ਼ੀ ਨਾਲ ਵੱਧ ਰਹੀ ਆਬਾਦੀ ਵਾਲੇ ਸਰੀ ਕੋਲ ਸਿਰਫ਼ 29 ਵੋਟਾਂ ਹਨ, ਜੋ ਕਿ ਆਬਾਦੀ ਦੇ ਅਨੁਪਾਤ ਮੁਤਾਬਕ ਬਹੁਤ ਘੱਟ ਹਨ। ਮੇਅਰ ਨੇ ਕਿਹਾ ਕਿ ਸ਼ਾਸਨ ਮਾਡਲ ਅਜਿਹਾ ਹੋਣਾ ਚਾਹੀਦਾ ਹੈ, ਜਿਸ ਵਿਚ ਕਮਿਊਨਿਟੀ ਦੀ ਨੁਮਾਇੰਦਗੀ ਸਹੀ ਤਰੀਕੇ ਨਾਲ ਨਜ਼ਰ ਆਉਂਦੀ ਹੋਵੇ, ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਬੋਰਡ ਫਾਲਤੂ ਖ਼ਰਚ ਅਤੇ ਸਰਵਿਸ ਦੇ ਡੁਪਲੀਕੇਸ਼ਨ ਵਰਗੇ ਮੁੱਦਿਆਂ ਨੂੰ ਹੱਲ ਕਰਨ ਵਿਚ ਨਾਕਾਮ ਰਿਹਾ।

ਲੌਕ ਨੇ ਚਿਤਾਵਨੀ ਦਿੱਤੀ ਕਿ ਮੈਟਰੋ ਵੈਨਕੂਵਰ ਨੂੰ ਆਪਣੇ ਕੰਮਾਂ 'ਤੇ ਫੋਕਸ ਕਰਨਾ ਚਾਹੀਦਾ ਹੈ ਅਤੇ ਸਰੀ ਦੇ ਵਿਕਾਸ ਕਾਰਜਾਂ ਵਿਚ ਰੁਕਾਵਟ ਬਣਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਲੌਕ ਨੇ ਕਿਹਾ ਕਿ ਲੋੜੀਂਦੇ ਸੁਧਾਰਾਂ ਨੂੰ ਹਾਸਲ ਕਰਨ ਲਈ ਉਹ ਆਪਣੀ ਆਵਾਜ਼ ਬੁਲੰਦ ਕਰਨਾ ਜਾਰੀ ਰੱਖਣਗੇ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link