12.98C Vancouver
ADS

Aug 5, 2026 7:13 PM - Connect Newsroom - Jasmine Singh with files from The Canadian Press

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

Share On
surrey-medical-school-welcomes-first-class-as-b-c-expands-family-doctor-training
The province plans to gradually expand enrolment from the current 48 students to 120 students annually by 2035. (Photo: The Canadian Press)

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।

ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਤਿੰਨ-ਸਾਲਾ ਪਾਠਕ੍ਰਮ ਰਾਹੀਂ ਸਾਲ ਭਰ ਪੜ੍ਹਾਈ ਕਰਵਾਈ ਜਾਵੇਗੀ, ਜਿਸ ਵਿਚ ਗਰਮੀਆਂ ਦੇ ਮਹੀਨੇ ਵੀ ਸ਼ਾਮਲ ਹੋਣਗੇ ਤਾਂ ਜੋ ਵਿਦਿਆਰਥੀ ਰਵਾਇਤੀ ਕੋਰਸਾਂ ਦੇ ਮੁਕਾਬਲੇ ਇੱਕ ਸਾਲ ਪਹਿਲਾਂ ਡਾਕਟਰ ਆਫ਼ ਮੈਡੀਸਨ ਦੀ ਡਿਗਰੀ ਨਾਲ ਗ੍ਰੈਜੂਏਟ ਹੋ ਕੇ ਸਾਲ 2029 ਤੋਂ ਹੀ ਆਪਣੀ ਰਿਹਾਇਸ਼ੀ ਸਥਾਨ ਸ਼ੁਰੂ ਕਰ ਸਕਣ ਅਤੇ ਲੋਕਾਂ ਨੂੰ ਜਲਦੀ ਸੇਵਾਵਾਂ ਵੀ ਦੇ ਸਕਣਗੇ।

ਪ੍ਰੀਮੀਅਰ ਡੇਵਿਡ ਈਬੀ ਅਤੇ ਪੋਸਟ-ਸੈਕੰਡਰੀ ਐਜੂਕੇਸ਼ਨ ਮੰਤਰੀ ਜੈਸੀ ਸਨਰ ਨੇ ਪਹਿਲੇ ਬੈਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਮਸਲੇ ਦਾ ਪੱਕਾ ਹੱਲ ਆਪਣੇ ਦੇਸ਼ ਵਿਚ ਹੀ ਵੱਧ ਡਾਕਟਰ ਤਿਆਰ ਕਰਨਾ ਹੈ। ਇਹ ਪੜ੍ਹਾਈ ਫਿਲਹਾਲ ਇੱਕ ਆਰਜ਼ੀ ਸਿੱਖਣ ਵਾਲੀ ਜਗ੍ਹਾ ਤੋਂ ਸ਼ੁਰੂ ਕੀਤੀ ਗਈ ਹੈ ਕਿਉਂਕਿ ਮੈਡੀਕਲ ਸਕੂਲ ਦਾ ਸਥਾਈ ਕੈਂਪਸ 2030 ਤੱਕ ਮੁਕੰਮਲ ਹੋਣ ਦੀ ਉਮੀਦ ਹੈ ਅਤੇ ਸਰਕਾਰ ਦੇ ਟੀਚੇ ਮੁਤਾਬਕ,ਸਾਲ 2035 ਤੱਕ ਇੱਥੇ ਹਰ ਸਾਲ ਦਾਖ਼ਲਾ ਲੈਣ ਵਾਲੇ ਮੈਡੀਕਲ ਵਿਦਿਆਰਥੀਆਂ ਦੀ ਗਿਣਤੀ ਵਧਾ ਕੇ 120 ਤੱਕ ਲਿਜਾਣਾ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link