16.3C Vancouver
ADS

Apr 21, 2026 4:27 PM - Connect Newsroom - Jasmine Singh with files from The Canadian Press

ਸਰੀ ਮੈਮੋਰੀਅਲ ਹਸਪਤਾਲ ਵਿੱਚ ਕੀਮੋਥੈਰੇਪੀ ਸਮਰੱਥਾ ਵਿੱਚ ਵਾਧਾ, 6 ਨਵੀਆਂ ਇਲਾਜ ਕੁਰਸੀਆਂ ਸ਼ਾਮਲ

Share On
surrey-memorial-expands-chemotherapy-capacity-with-six-new-treatment-chairs
Chemotherapy treatment area at Surrey Memorial Hospital, where six new chairs have been added to expand cancer care capacity. (Photo: The Canadian Press)

ਸਰੀ ਮੈਮੋਰੀਅਲ ਹਸਪਤਾਲ ਵਿਚ ਕੈਂਸਰ ਮਰੀਜ਼ਾਂ ਲਈ 6 ਨਵੀਆਂ ਇਲਾਜ ਕੁਰਸੀਆਂ ਸ਼ਾਮਲ ਕੀਤੀਆਂ ਗਈਆਂ ਹਨ, ਜਿਸ ਨਾਲ ਇਨ੍ਹਾਂ ਦੀ ਕੁੱਲ ਗਿਣਤੀ ਵਧ ਕੇ 39 ਹੋ ਗਈ ਹੈ। ਇਸ ਵਾਧੇ ਨਾਲ ਹਰ ਮਹੀਨੇ 420 ਵਾਧੂ ਮਰੀਜ਼ਾਂ ਦਾ ਇਲਾਜ ਸੰਭਵ ਹੋ ਸਕੇਗਾ।

ਬੀ.ਸੀ. ਕੈਂਸਰ ਫਾਊਂਡੇਸ਼ਨ ਦੇ ਸਰੀ ਦਫ਼ਤਰ ਦੀ ਕਾਰਜਕਾਰੀ ਮੈਡੀਕਲ ਡਾਇਰੈਕਟਰ ਡਾ. ਸਿਲਵੀ ਬੌਰਕ ਮੁਤਾਬਕ ਸਰੀ ਵਿਚ ਕੀਮੋਥੈਰੇਪੀ ਸੇਵਾਵਾਂ ਦੀ ਮੰਗ ਲਗਾਤਾਰ ਵਧ ਰਹੀ ਹੈ, ਉਨ੍ਹਾਂ ਕਿਹਾ ਕਿ ਇਸ ਵਿਸਥਾਰ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਦਾ ਮੁੱਖ ਟੀਚਾ 90 ਫ਼ੀਸਦੀ ਤੋਂ ਵੱਧ ਮਰੀਜ਼ਾਂ ਦਾ ਪਹਿਲਾ ਇਲਾਜ ਕੈਂਸਰ ਦੇ ਸ਼ੁਰੂਆਤੀ Diagnosis ਤੋਂ ਬਾਅਦ ਦੋ ਹਫ਼ਤਿਆਂ ਦੇ ਅੰਦਰ-ਅੰਦਰ ਸ਼ੁਰੂ ਕਰਨਾ ਹੈ।

ਇਸ ਤੋਂ ਇਲਾਵਾ ਫਰੇਜ਼ਰ ਸਿਹਤ ਖੇਤਰ ਵਿਚ ਕੈਂਸਰ ਦੇ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਕਲੋਵਰਡੇਲ ਵਿਚ ਇੱਕ ਨਵਾਂ ਹਸਪਤਾਲ ਅਤੇ ਕੈਂਸਰ ਸੈਂਟਰ ਬਣਾਇਆ ਜਾ ਰਿਹਾ ਹੈ, ਜਿਸ ਦਾ ਨਿਰਮਾਣ ਸਾਲ 2030 ਤੱਕ ਪੂਰਾ ਹੋਣ ਦੀ ਉਮੀਦ ਹੈ ਅਤੇ ਇਸ ਵਿਚ ਹਰ ਸਾਲ ਹਜ਼ਾਰਾਂ ਮਰੀਜ਼ਾਂ ਦੇ ਇਲਾਜ ਦੀ ਵਿਸ਼ੇਸ਼ ਵਿਵਸਥਾ ਹੋਵੇਗੀ।

Latest news

carney-cabinet-meets-in-banff-as-zelenskyy-prepares-to-address-ministers
Punjabi

ਬੈਨਫ ਵਿੱਚ ਕਾਰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ, ਜ਼ੇਲੇਨਸਕੀ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿਚ ਅੱਜ ਐਲਬਰਟਾ ਦੇ mountain resort town Banff ਵਿਚ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋਈ ਹੈ, ਜਿਸ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵੀ ਸੰਬੋਧਨ ਕਰਨ ਵਾਲੇ ਹਨ, ਜੋ ਆਪਣੀ ਪਤਨੀ Olena Zelenska ਨਾਲ ਬੁੱਧਵਾਰ ਰਾਤ ਕੈਲਗਰੀ ਪਹੁੰਚੇ ਹਨ।
canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link