19.02C Vancouver
ADS

Jul 16, 2025 5:28 PM - Connect Newsroom

ਸਰੀ: ਨਿਊਟਨ ਇਲਾਕੇ 'ਚ ਚੱਲੀ ਗੋਲੀ, ਤਿੰਨ ਲੋਕ ਜ਼ਖਮੀ

Share On
surrey-overnight-shooting-in-newton-area-injures-three
The suspects then fled the area. The four victims then made their way to the SPS District 3 office and contacted police.

ਸਰੀ ਵਿਚ ਮੰਗਲਵਾਰ ਤੜਕਸਾਰ ਸੜਕ 'ਤੇ ਇੱਕ ਕਾਰ ਵਿਚ ਸਵਾਰ ਤਿੰਨ ਲੋਕਾਂ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ, ਪੁਲਿਸ ਇਸ ਮਾਮਲੇ ਵਿਚ ਤਿੰਨ ਦੱਖਣੀ ਏਸ਼ੀਆਈ ਮੂਲ ਦੇ ਸ਼ੱਕੀਆਂ ਦੀ ਤਲਾਸ਼ ਕਰ ਰਹੀ ਹੈ। ਸਰੀ ਪੁਲਿਸ ਸਰਵਿਸ ਵਲੋਂ ਜਾਰੀ ਬਿਆਨ ਮੁਤਾਬਕ, ਬੀਤੇ ਕੱਲ੍ਹ ਵੱਡੇ ਤੜਕੇ 1 ਵਜੇ ਦੇ ਕਰੀਬ ਨਿਊਟਨ ਵਿਚ 140 ਸਟਰੀਟ ਦੇ ਨੇੜੇ 84 ਐਵੇਨਿਊ 'ਤੇ ਇੱਕ ਕਾਰ ਵਿਚ ਚਾਰ ਲੋਕ ਜਾ ਰਹੇ ਸਨ ਜਦੋਂ ਇਹ ਘਟਨਾ ਵਾਪਰੀ।

ਪੁਲਿਸ ਨੇ ਕਿਹਾ ਕਿ ਇੱਕ ਅਣਪਛਾਤੀ ਓਨਟਾਰੀਓ ਲਾਇਸੈਂਸ ਪਲੇਟ ਵਾਲੀ ਚਿੱਟੇ ਰੰਗ ਦੀ ਟੇਸਲਾ ਵਿਚ ਤਿੰਨ ਲੋਕਾਂ ਨੇ ਉਨ੍ਹਾਂ ਦੀ ਕਾਰ ਰੋਕੀ ਅਤੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਪਿੱਛੇ ਵਜ੍ਹਾ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ ਪਰ ਇਹ ਰੋਡ ਰੇਜ ਦਾ ਮਾਮਲਾ ਲੱਗਦਾ ਹੈ।

ਅਧਿਕਾਰੀਆਂ ਮੁਤਾਬਕ, ਜ਼ਖਮੀ ਹੋਏ ਪੀੜਤਾਂ ਨੂੰ ਗੈਰ-ਜਾਨਲੇਵਾ injuries ਸਨ, ਜਿਨ੍ਹਾਂ ਨੂੰ ਪੈਰਾਮੈਡਿਕਸ ਵਲੋਂ ਮੌਕੇ 'ਤੇ ਇਲਾਜ ਦੇਣ ਮਗਰੋਂ ਸਥਿਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਇਹ ਸਾਰੇ ਆਦਮੀ ਸਨ। ਇਸ ਘਟਨਾ ਦੇ ਗਵਾਹਾਂ ਜਾਂ ਕਿਸੇ ਕੋਲ ਇਸ ਦੀ ਸੀਸੀਟੀਵੀ ਜਾਂ ਡੈਸ਼ਕੈਮ ਵੀਡੀਓ ਹੈ ਤਾਂ ਉਸ ਨੂੰ ਸਰੀ ਪੁਲਿਸ ਨਾਲ 604-599-0502 'ਤੇ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link