17.07C Vancouver
ADS

Aug 27, 2025 11:30 PM - Connect Newsroom

ਸਰੀ 'ਚ ਲਾਅ ਐਂਡ ਔਰਡਰ ਦੇ ਵਿਗੜਦੇ ਹਾਲਾਤਾਂ 'ਤੇ ਪੁਲਿਸ ਮੁਖੀ ਨੂੰ ਤਿੱਖੇ ਸਵਾਲ

Share On
surrey-police-chief-faces-questions-on-law-and-order-situation-in-the-city
Chief Constable Norm Lipinski, faced questions on the deteriorating Law and Order situation in the city on Connect FM's Dupehar Wala Show (afternoon show). (Photo - Surrey Police service)

ਸਰੀ 'ਚ ਅੱਜ ਦੁਪਹਿਰ ਦੇ ਕਰੀਬ 134 ਸਟ੍ਰੀਟ ਅਤੇ 89ਏ ਐਵੀਨਿਊ ਦੇ ਇਲਾਕੇ 'ਚ ਗੋਲੀ ਚੱਲਣ ਦੀ ਕਥਿਤ ਵਾਰਦਾਤ ਵਾਪਰੀ ਹੈ।

ਰਿਪੋਰਟਸ ਅਨੁਸਾਰ ਗੋਲੀ ਇੱਕ ਘਰ 'ਤੇ ਚਲਾਈ ਗਈ ਹੈ। ਸਰੀ 'ਚ 3 ਦਿਨ ਵਿਚਾਲੇ ਗੋਲੀ ਚੱਲਣ ਦੀ ਇਹ ਦੂਜੀ ਵਾਰਦਾਤ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਜਾਣਕਾਰੀ ਮਿਲੀ ਸੀ ਕਿ ਯੌਰਕ ਸੈਂਟਰ 'ਚ ਸਿੱਧੂ ਟਰੈਵਲ ਨੂੰ ਸ਼ੂਟਿੰਗ ਦੀ ਵਾਰਦਾਤ ਦਾ ਨਿਸ਼ਾਨਾ ਬਣਾਇਆ ਗਿਆ ਹੈ।

ਅੱਜ ਦੀ ਸ਼ੂਟਿੰਗ ਸੰਬੰਧੀ ਵਾਰਦਾਤ ਸਮੇਤ ਸ਼ਹਿਰ 'ਚ ਲਾਅ ਐਂਡ ਔਰਡਰ ਦੇ ਵਿਗੜਦੇ ਹਾਲਾਤਾਂ ਸੰਬੰਧੀ ਅੱਜ ਸਰੀ ਪੁਲਿਸ ਸਰਵਿਸ ਦੇ ਮੁਖੀ, ਚੀਫ਼ ਕਾਂਸਟੇਬਲ ਨੌਰਮ ਲਿਪਿੰਸਕੀ ਨੂੰ ਕਨੈਕਟ ਐਫ.ਐਮ. ਦੇ ਦੁਪਹਿਰ ਵਾਲੇ ਸ਼ੋਅ 'ਚ ਤਿੱਖੇ ਸਵਾਲ ਕੀਤੇ ਗਏ।

ਜਦ ਪੁਲਿਸ ਮੁਖੀ ਨੂੰ ਪੁੱਛਿਆ ਕਿ ਸਰੀ ਵਿੱਚ ਬਣੇ ਲਾਅ ਐਂਡ ਔਰਡਰ ਸੰਬੰਧੀ ਹਾਲਾਤਾਂ ਬਾਰੇ ਲੋਕਾਂ ਦੀਆਂ ਚਿੰਤਾਵਾਂ ਅਤੇ ਐਕਸਟੌਰਸ਼ਨ ਸੰਬੰਧੀ ਘਟਨਾਵਾਂ ਬਾਰੇ ਉਨ੍ਹਾਂ ਦੇ ਕੀ ਵਿਚਾਰ ਹਨ ਤਾਂ ਉਨ੍ਹਾਂ ਆਖਿਆ ਕਿ, "ਅਜਿਹੇ ਹਾਲਾਤਾਂ ਦਾ ਸਾਹਮਣਾ ਬਰੈਂਪਟਨ ਅਤੇ ਐਡਮਿੰਟਨ ਨੇ ਵੀ ਕੀਤਾ ਹੈ ਅਤੇ ਸਰੀ 'ਚ ਇਹ ਮਾਮਲੇ ਨਵੇਂ ਹਨ ਅਤੇ ਮਾਮਲਿਆਂ ਸੰਬੰਧੀ ਕਾਲਸ ਵਿਦੇਸ਼ਾਂ ਤੋਂ ਆਉਂਦੀਆਂ ਹਨ ਜੋ ਇਸ ਨੂੰ ਗੁੰਝਲਦਾਰ ਬਣਾਉਂਦੀਆਂ ਹਨ", ਪਰ ਉਹ ਇਹ ਸਪਸ਼ਟ ਨਹੀਂ ਕਰ ਸਕੇ ਕਿ ਗੋਲੀਆਂ ਤਾਂ ਵਿਦੇਸ਼ਾਂ ਤੋਂ ਨਹੀਂ ਚਲਦੀਆਂ ਤਾਂ ਗ੍ਰਿਫਤਾਰੀਆਂ ਕਿਉਂ ਨਹੀਂ ਹੋ ਰਹੀਆਂ।

ਉਧਰ ਜਦ ਪੁਲਿਸ ਮੁਖੀ ਨੂੰ ਪੁੱਛਿਆ, ਕੀ ਉਹ ਸਰੀ ਨੂੰ ਰਹਿਣ ਲਈ ਸੁਰੱਖਿਅਤ ਸਮਝਦੇ ਹਨ ਤਾਂ ਉਨ੍ਹਾਂ ਮੰਨਿਆ ਕਿ, "ਸ਼ੂਟਿੰਗ ਦੀਆਂ ਲਗਾਤਾਰ ਵਾਪਰਦੀਆਂ ਘਟਨਾਵਾਂ ਸੰਬੰਧੀ ਲੋਕਾਂ ਦੇ ਫਿਕਰ ਵਾਜਿਬ ਹਨ ਪਰ ਫਿਰ ਵੀ ਸਰੀ ਰਹਿਣ ਲਈ ਸੁਰੱਖਿਅਤ ਸ਼ਹਿਰ ਹੈ।"

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link