18.89C Vancouver
ADS

Jan 14, 2026 5:36 PM - Connect Newsroom - Ramandeep Kaur with files from The Canadian Press

ਨਿਊਟਨ ਇਲਾਕੇ ਵਿੱਚ ਵਪਾਰਕ ਸਥਾਨ ’ਤੇ ਗੋਲੀਬਾਰੀ ਦੀ ਸਰੀ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ

Share On
surrey-police-investigate-early-morning-shooting-at-newton-business
Surrey Police Service officers investigate a shooting at a business in the Newton neighbourhood early Wednesday morning. (Photo: The Canadian Press)

ਸਰੀ ਦੇ ਨਿਊਟਨ ਵਿਚ ਇੱਕ ਕਾਰੋਬਰ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਦਾ ਮੰਨਣਾ ਹੈ ਕਿ ਮਾਮਲਾ ਜ਼ਬਰੀ ਵਸੂਲੀ ਨਾਲ ਸਬੰਧਤ ਹੋ ਸਕਦਾ ਹੈ। ਐਸ.ਪੀ.ਐਸ. ਮੁਤਾਬਕ, ਅੱਜ ਵੱਡੇ ਤੜਕੇ ਕਰੀਬ ਦੋ ਵਜੇ ਔਫੀਸਰ ਨੂੰ 80 ਐਵੇਨਿਊ ਦੇ ਨਜ਼ਦੀਕ ਕਿੰਗ ਜਾਰਜ ਬੁਲੇਵਾਰਡ 'ਤੇ ਸਥਿਤ ਬਿਜ਼ਨਸ 'ਤੇ ਫਾਇਰਿੰਗ ਹੋਣ ਦੀਆਂ ਰਿਪੋਰਟਸ ਮਿਲੀਆਂ, ਇਸ ਨਾਲ ਕਾਰੋਬਾਰ ਨੂੰ ਨੁਕਸਾਨ ਪਹੁੰਚਿਆ ਹੈ ਪਰ ਕੋਈ ਜ਼ਖਮੀ ਨਹੀਂ ਹੋਇਆ।

ਸਾਰਜੈਂਟ ਟਾਈਗ ਪੋਲਕ ਨੇ ਪੁਸ਼ਟੀ ਕੀਤੀ ਕਿ ਇਹ ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਜ਼ਬਰੀ ਵਸੂਲੀ ਨਾਲ ਸਬੰਧਤ 16ਵੀਂ ਜਾਂਚ ਹੈ ਅਤੇ ਸ਼ੂਟਿੰਗ ਨਾਲ ਜੁੜੀ ਤੀਜੀ ਵਾਰਦਾਤ ਹੈ। ਸਾਰਜੈਂਟ ਪੋਲਕ ਨੇ ਕਿਹਾ ਕਿ ਇਹ ਸਾਡੇ ਲਈ ਵੀ ਚਿੰਤਾਜਨਕ ਹੈ ਅਤੇ ਜਾਂਚਕਰਤਾ ਇਨ੍ਹਾਂ ਮਾਮਲਿਆਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਸੂਬੇ ਦੀ ਐਕਸਟੋਸ਼ਨ ਟਾਸਕ ਫੋਰਸ ਨਾਲ ਸਹਿਯੋਗ ਕਰਨ ਤੋਂ ਇਲਾਵਾ ਹੋਰ ਔਫੀਸਰ ਵੀ ਭਰਤੀ ਕਰ ਰਹੀ ਹੈ ਅਤੇ ਖੁਫੀਆ ਤਰੀਕਿਆਂ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਕੁਝ ਯੂਨਿਟਸ ਨੂੰ ਹੋਰ ਜ਼ਿੰਮੇਵਾਰੀਆਂ ਤੋਂ ਬਦਲ ਕੇ ਜ਼ਬਰੀ ਵਸੂਲੀ 'ਤੇ ਵਧੇਰੇ ਫੋਕਸ ਕੀਤਾ ਹੈ। ਗੌਰਤਲਬ ਹੈ ਕਿ ਪਿਛਲੇ ਹਫ਼ਤੇ ਤੋਂ ਲੋਅਰ ਮੇਨਲੈਂਡ ਵਿਚ ਲਗਭਗ ਲਗਾਤਾਰ ਸ਼ੂਟਿੰਗਸ ਦੀਆਂ ਵਾਰਦਾਤਾਂ ਰਿਪੋਰਟ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਵਿਚ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਗੁੱਸਾ ਭੜਕ ਰਿਹਾ ਹੈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link