18.09C Vancouver
ADS

Apr 13, 2026 3:41 PM - Connect Newsroom - Ramandeep Kaur with files from The Canadian Press

ਸਰੀ 'ਚ ਘਰ 'ਤੇ ਗੋਲੀਆਂ ਚਲਾਉਣ ਦੀ ਘਟਨਾ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ

Share On
surrey-police-investigate-early-morning-shooting-at-surrey-central-residence
Surrey Police Service vehicles near 95 Avenue and 127 Street following a reported early morning shooting on April 13, 2026.(Photo: The Canadian Press)

ਸਰੀ ਦੇ ਸੈਂਟਰਲ ਇਲਾਕੇ ਵਿਚ ਸੋਮਵਾਰ ਤੜਕੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਇਹ ਘਟਨਾ ਤੜਕੇ ਕਰੀਬ 2:50 ਵਜੇ 95 ਐਵੇਨਿਊ ਅਤੇ 127 ਸਟ੍ਰੀਟ ਦੇ ਨਜ਼ਦੀਕ ਵਾਪਰੀ। ਸੂਚਨਾ ਮਿਲਦੇ ਹੀ ਜਦੋਂ ਸਰੀ ਪੁਲਿਸ ਸਰਵਿਸ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੇ ਘਰ ਦੇ ਬਾਹਰ ਗੋਲੀਆਂ ਚੱਲਣ ਦੇ ਸੂਬਤ ਪਾਏ।

ਖੁਸ਼ਕਿਸਮਤੀ ਨਾਲ ਇਸ ਸ਼ੂਟਿੰਗ ਦੌਰਾਨ ਘਰ ਦੇ ਅੰਦਰ ਮੌਜੂਦ ਕਿਸੇ ਮੈਂਬਰ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆਂ ਅਤੇ ਸਾਰੇ ਸੁਰੱਖਿਅਤ ਸਨ। ਫਿਲਹਾਲ ਐਸ.ਪੀ.ਐਸ. ਦਾ ਮੇਜਰ ਕ੍ਰਾਈਮ ਸੈਕਸ਼ਨ ਅਤੇ ਇੰਟਰਗ੍ਰੇਟਿਡ ਫੋਰੈਂਸਿਕ ਐਡਨਟੀਫੀਕੇਸ਼ਨ ਸਰਵਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹਾਲਾਂਕਿ, ਸ਼ੂਟਿੰਗ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਇਸ ਸਬੰਧੀ ਕੋਈ ਸੀ.ਸੀ.ਟੀ.ਵੀ. ਫੁਟੇਜ ਜਾਂ ਜਾਣਕਾਰੀ ਹੋਵੇ ਤਾਂ ਉਹ ਸਰੀ ਪੁਲਿਸ ਸਰਵਿਸ ਨਾਲ 604-599-0502 'ਤੇ ਸੰਪਰਕ ਕਰ ਸਕਦਾ ਹੈ ਜਾਂ ਅਪਰਾਧ ਰੋਕਣ ਵਾਲੇ ਨੂੰ 1-800-222-8477 'ਤੇ ਗੁਪਤ ਜਾਣਕਾਰੀ ਦਿੱਤੀ ਜਾ ਸਕਦੀ ਹੈ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link