18.89C Vancouver
ADS

Jan 15, 2026 5:47 PM - Connect Newsroom - Ramandeep Kaur with files from The Canadian Press

ਸਰੀ ਦੇ ਪੈਨੋਰਮਾ ਰਿਜ ਇਲਾਕੇ ਵਿਚ ਹੋਈ ਗੋਲੀਬਾਰੀ ਦੀ ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

Share On
surrey-police-probe-overnight-shooting-in-panorama-ridge-no-injuries-reported
Surrey Police Service vehicles at the scene of a shooting investigation in the Panorama Ridge neighbourhood. (Photo: The Canadian Press)

ਸਰੀ ਦੇ ਪੈਨੋਰਮਾ ਰਿਜ ਇਲਾਕੇ ਵਿਚ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਚਲਾਈਆਂ ਗਈਆਂ ਗੋਲੀਆਂ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਇਹ ਮਾਮਲਾ ਜ਼ਬਰੀ ਵਸੂਲੀ ਨਾਲ ਜੁੜਿਆ ਹੋ ਸਕਦਾ ਹੈ। ਸਰੀ ਪੁਲਿਸ ਸਰਵਿਸ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ ਕਰੀਬ 12:50 ਵਜੇ 56 ਐਵੇਨਿਊ ਦੇ 13400 ਬਲੌਕ ਵਿਖੇ ਸ਼ੂਟਿੰਗ ਹੋਣ ਦੀ ਸੂਚਨਾ ਮਿਲੀ।

ਮੌਕੇ 'ਤੇ ਪਹੁੰਚੀ ਪੁਲਿਸ ਨੇ ਦੇਖਿਆ ਕਿ ਫਾਇਰਿੰਗ ਕਾਰਨ ਘਰ ਅਤੇ ਇੱਕ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ ਪਰ ਖੁਸ਼ਕਿਸਮਤੀ ਨਾਲ ਇਸ ਘਟਨਾ ਵਿਚ ਕੋਈ ਜ਼ਖਮੀ ਨਹੀਂ ਹੋਇਆ। ਐਸ.ਪੀ.ਐਸ. ਨੇ ਵੀਰਵਾਰ ਸਵੇਰੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਾਲਾਂਕਿ ਗੋਲੀਆਂ ਚਲਾਏ ਜਾਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਮੁੱਢਲੀ ਜਾਂਚ ਤੋਂ ਲੱਗਦਾ ਹੈ ਕਿ ਇਹ ਘਟਨਾ ਸਰੀ ਵਿਚ ਚੱਲ ਰਹੀਆਂ ਜ਼ਬਰੀ ਵਸੂਲੀ ਦੀਆਂ ਵਾਰਦਾਤਾਂ ਦਾ ਹਿੱਸਾ ਹੈ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਪੁਲਿਸ ਨੇ ਖੁਲਾਸਾ ਕੀਤਾ ਸੀ ਕਿ ਸਾਲ 2026 ਦੇ ਮਹਿਜ਼ ਦੋ ਹਫ਼ਤਿਆਂ ਦੇ ਅੰਦਰ ਹੀ ਜ਼ਬਰੀ ਵਸੂਲੀ ਦੇ 16 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚ ਤਿੰਨ ਮਾਮਲਿਆਂ ਵਿਚ ਡਰਾਉਣ-ਧਮਕਾਉਣ ਲਈ ਗੋਲੀਬਾਰੀ ਦਾ ਸਹਾਰਾ ਲਿਆ ਗਿਆ ਸੀ ਅਤੇ ਇਨ੍ਹਾਂ ਵਿਚ 12 ਵੱਖ-ਵੱਖ ਪੀੜਤ ਸ਼ਾਮਲ ਹਨ।

ਪੁਲਿਸ ਨੇ ਤਾਜ਼ਾ ਘਟਨਾ ਵਿਚ ਇੱਕ ਵਾਰ ਫਿਰ ਤੋਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਘਟਨਾ ਨਾਲ ਸਬੰਧਤ ਸੀ.ਸੀ.ਟੀ.ਵੀ. ਜਾਂ ਡੈਸ਼ਕੈਮ ਫੁਟੇਜ ਹੋਵੇ ਜਾਂ ਸ਼ੱਕੀ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਐਸ.ਪੀ.ਐਸ. ਨੂੰ 604-599-0502 'ਤੇ ਸੰਪਰਕ ਕਰ ਸਕਦਾ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link