15.51C Vancouver
ADS

Jan 28, 2026 6:50 PM - Connect Newsroom - Ramandeep Kaur

ਸਰੀ ਪੁਲਿਸ ਵੱਲੋਂ ਹਥਿਆਰਾਂ ਦੀ ਜਾਂਚ ਮਾਮਲੇ ਵਿੱਚ ਦੋ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ

Share On
surrey-police-release-images-of-two-men-charged-in-firearm-investigation
Surrey Police Service released images of two men charged in a firearm-related investigation as part of an ongoing appeal for public assistance. (Photo X : Surrey Police Service)

ਸਰੀ ਪੁਲਿਸ ਸਰਵਿਸ ਨੇ 26 ਜਨਵਰੀ ਨੂੰ ਇੱਕ ਸ਼ੂਟਿੰਗ ਦੀ ਘਟਨਾ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਹਰਸ਼ਦੀਪ ਸਿੰਘ ਅਤੇ ਹੰਸਪ੍ਰੀਤ ਸਿੰਘ ਦੀਆਂ ਤਸਵੀਰਾਂ ਜਨਤਕ ਕਰ ਦਿੱਤੀਆਂ ਹਨ। ਪੁਲਿਸ ਦਾ ਮੰਨਣਾ ਹੈ ਕਿ ਤਸਵੀਰਾਂ ਜਾਰੀ ਕਰਨ ਨਾਲ ਹੋਰ ਗਵਾਹਾਂ ਅਤੇ ਪੀੜਤਾਂ ਨੂੰ ਸਾਹਮਣੇ ਆਉਣ ਵਿਚ ਮਦਦ ਮਿਲੇਗੀ।

ਐਸ.ਪੀ.ਐਸ. ਮੁਤਾਬਕ, ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕਰਨ ਦੀ ਕਾਰਵਾਈ ਫਰੀਡਮ ਔਫ ਇਨਫਰਮੇਸ਼ਨ ਐਂਡ ਪ੍ਰੋਟੈਕਸ਼ਨ ਔਫ ਪ੍ਰਾਈਵੇਸੀ ਐਕਟ ਦੀਆਂ ਧਾਰਾਵਾਂ ਤਹਿਤ ਕੀਤੀ ਗਈ ਹੈ। ਇਹ ਕਾਨੂੰਨ ਪੁਲਿਸ ਨੂੰ ਜਾਂਚ ਨੂੰ ਅੱਗੇ ਵਧਾਉਣ ਤੇ ਜਨਤਕ ਸੁਰੱਖਿਆ ਲਈ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀਆਂ ਤਸਵੀਰਾਂ ਸਾਂਝੀਆਂ ਕਰਨ ਦੀ ਇਜਾਜ਼ਤ ਦਿੰਦਾ ਹੈ।

ਗੌਰਤਲਬ ਹੈ ਕਿ ਦੋਵੇਂ ਪੰਜਾਬੀ ਨੌਜਵਾਨ 20-21 ਸਾਲ ਦੇ ਹਨ। ਸਰੀ ਪੁਲਿਸ ਨੇ ਫੋਟੋ ਪਬਿਲਕ ਕਰਨ ਦਾ ਕਦਮ ਉਦੋਂ ਉਠਾਇਆ ਹੈ ਜਦੋਂ ਸ਼ਹਿਰ ਵਿਚ ਫਿਰੌਤੀ ਨਾਲ ਸਬੰਧਤ ਘਟਨਾਵਾਂ ਤੇਜ਼ੀ ਨਾਲ ਵਾਪਰੀਆਂ ਹਨ।

ਪੁਲਿਸ ਮੁਤਾਬਕ, 26 ਜਨਵਰੀ ਨੂੰ ਤੜਕੇ ਲਗਭਗ 3:50 ਵਜੇ ਪ੍ਰੋਜੈਕਟ ਭਰੋਸੇ ਤਹਿਤ ਤਾਇਨਾਤ ਐਸ.ਪੀ.ਐਸ. ਅਧਿਕਾਰੀ 129 ਸਟ੍ਰੀਟ ਅਤੇ 84 ਐਵੇਨਿਊ ਦੇ ਇਲਾਕੇ ਵਿਚ ਸਨ, ਜਦੋਂ ਉਨ੍ਹਾਂ ਨੇ ਗੋਲੀ ਚੱਲਣ ਦੀ ਆਵਾਜ਼ ਸੁਣੀ ਅਤੇ ਔਫੀਸਰ ਨੇ ਤੁਰੰਤ ਕਾਰਵਾਈ ਕਰਦੇ ਸ਼ੱਕੀ ਵਾਹਨ ਨੂੰ ਰੋਕ ਕੇ ਦੋਵਾਂ ਨੌਜਵਾਨਾਂ ਹਿਰਾਸਤ ਵਿਚ ਲੈ ਲਏ ਸਨ। ਹੁਣ ਤੱਕ ਇਹਨਾਂ ਦੀ ਕਸਟਡੀ 30 ਜਨਵਰੀ ਤੱਕ ਲਈ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link