18.42C Vancouver
ADS

Dec 19, 2025 5:58 PM - Connect Newsroom - Jasmine Singh

ਸਰੀ ਪੁਲਿਸ ਵਲੋਂ ਬੱਚਿਆਂ ਦੇ ਸ਼ੋਸ਼ਣ ਮਾਮਲੇ ਵਿੱਚ 2 ਵਿਅਕਤੀਆਂ ਵਿਰੁੱਧ ਕਈ ਧਰਾਵਾਂ ਤਹਿਤ ਕੀਤੇ ਕੇਸ ਦਰਜ

Share On
surrey-police-seek-more-victims-after-two-charged-in-child-exploitation-investigation
Surrey Police Service headquarters in Surrey, B.C. Police are asking additional victims to come forward in an ongoing child exploitation investigation. (Photo: X Surrey Police Service)

ਸਰੀ ਪੁਲਿਸ ਸਰਵਿਸ ਨੇ ਬਾਲ ਜਿਨਸੀ ਸ਼ੋਸ਼ਣ ਅਤੇ ਬੱਚਿਆਂ ਨਾਲ ਜੁੜੇ ਇਤਰਾਜ਼ਯੋਗ ਸਮੱਗਰੀ ਦੇ ਦੋਸ਼ ਵਿਚ ਦੋ ਵਿਅਕਤੀਆਂ ਵਿਰੁੱਧ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਇਸ ਮਾਮਲੇ ਵਿਚ ਹੋਰ ਵੀ ਬੱਚੇ ਪੀੜਤ ਹੋ ਸਕਦੇ ਹਨ।

ਸਰੀ ਪੁਲਿਸ ਸਰਵਿਸ ਨੇ ਕਿਹਾ ਕਿ ਮੁਲਜ਼ਮਾਂ ਦੀਆਂ ਤਸਵੀਰਾਂ ਇਸੇ ਇਰਾਦੇ ਨਾਲ ਜਾਰੀ ਕੀਤੀਆਂ ਗਈਆਂ ਹਨ ਤਾਂ ਕਿ ਹੋਰ ਪੀੜਤ ਜਾਂ ਗਵਾਹ ਅੱਗੇ ਆ ਸਕਣ। ਮੁਲਜ਼ਮਾਂ ਦੀ ਪਛਾਣ 28 ਸਾਲਾ ਕਾਰਟਰ ਕੁੱਕ ਅਤੇ 21 ਸਾਲਾ ਮਹਿਲਾ ਟਖੂ ਖਿਓਨ੍ਹ ਉਰਫ ਮੀਕਾ ਨੁਹੀਅਨ ਵਜੋਂ ਦੱਸੀ ਗਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਵਲੋਂ ਕਥਿਤ ਅਪਰਾਧ ਸਾਲ 2021 ਅਤੇ 2024 ਦਰਮਿਆਨ ਕੀਤੇ ਗਏ ਸਨ।

ਇਸ ਮਾਮਲੇ ਦੀ ਜਾਂਚ ਅਕਤੂਬਰ 2024 ਵਿਚ ਸਰੀ ਆਰ.ਸੀ.ਐਮ.ਪੀ. ਸਪੈਸ਼ਲ ਵਿਕਟਿਮਜ਼ ਯੂਨਿਟ ਵੱਲੋਂ ਸ਼ੁਰੂ ਕੀਤੀ ਗਈ ਸੀ। ਸਰੀ ਪੁਲਿਸ ਸਰਵਿਸ ਨੇ ਕਿਹਾ ਕਿ ਜਾਂਚ ਅਜੇ ਵੀ ਓਪਨ ਹੈ ਅਤੇ ਪੁਲਿਸ ਹੋਰ ਪੀੜਤਾਂ ਦੀ ਤਲਾਸ਼ ਕਰ ਰਹੀ ਹੈ, ਤਾਂ ਜੋ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿਵਾਈ ਜਾ ਸਕੇ। ਅਧਿਕਾਰੀਆਂ ਨੇ ਕਿਹਾ ਕਿ ਕੋਈ ਵੀ ਪੀੜਤ ਜਾਂ ਗਵਾਹ ਸਰੀ ਪੁਲਿਸ ਸਰਵਿਸ ਨਾਲ 604-599-0502 'ਤੇ ਸੰਪਰਕ ਕਰ ਸਕਦਾ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link