15.3C Vancouver
ADS

Apr 1, 2026 6:35 PM - Connect Newsroom - Ramandeep Kaur with files from The Canadian Press

ਸਰੀ ਪੁਲਿਸ ਸਰਵਿਸ ਨੇ ਅੱਜ ਤੋਂ ਸੰਭਾਲੀ ਕਲੋਵਰਡੇਲ ਦੀ ਪੂਰੀ ਜ਼ਿੰਮੇਵਾਰੀ

Share On
surrey-police-service-assumes-cloverdale-policing-as-rcmp-role-ends-after-75-years
Surrey Police Service officers patrol in Cloverdale on the first day of the district’s transition from RCMP policing.(Photo: The Canadian Press)

ਸਰੀ ਪੁਲਿਸ ਸਰਵਿਸ ਨੇ ਅੱਜ ਤੋਂ ਕਲੋਵਰਡੇਲ ਦੀ ਪੂਰੀ ਜ਼ਿੰਮੇਵਾਰੀ ਸੰਭਾਲ ਲਈ ਹੈ। ਇਸ ਨਾਲ ਪਿਛਲੇ 75 ਸਾਲਾਂ ਤੋਂ ਚੱਲੀ ਆ ਰਹੀ ਆਰ.ਸੀ.ਐਮ.ਪੀ. ਦੀ ਸੇਵਾ ਅੱਜ ਖ਼ਤਮ ਹੋ ਗਈ ਹੈ। ਇਹ ਤਬਦੀਲੀ 196 ਸਟ੍ਰੀਟ ਤੋਂ ਲੈ ਕੇ ਫਲੀਟਵੁੱਡ ਅਤੇ ਨਿਊਟਨ ਦੀ ਹੱਦ ਤੱਕ ਅਤੇ ਫਰੇਜ਼ਰ ਰਿਵਰ ਤੋਂ ਲੈ ਕੇ 48 ਐਵੇਨਿਊ ਤੱਕ ਦੇ ਪੂਰੇ ਕਲੋਵਰਡੇਲ ਖੇਤਰ ਵਿਚ ਲਾਗੂ ਹੋਈ ਹੈ।

ਵ੍ਹੇਲੀ/ਸਿਟੀ ਸੈਂਟਰ, ਨਿਊਟਨ ਅਤੇ ਸਾਊਥ ਸਰੀ ਪਹਿਲਾਂ ਹੀ ਐਸ.ਪੀ.ਐਸ.ਕੋਲ ਆ ਗਏ ਸਨ। ਆਰ.ਸੀ.ਐਮ.ਪੀ. ਹੁਣ ਸਿਰਫ਼ ਗਿਲਡਫੋਰਡ ਵਿਚ ਆਪਣੀਆਂ ਸੇਵਾਵਾਂ ਜਾਰੀ ਰੱਖੇਗੀ, ਜਦੋਂ ਤੱਕ ਪੂਰੀ ਤਬਦੀਲੀ ਮੁਕੰਮਲ ਨਹੀਂ ਹੋ ਜਾਂਦੀ। ਹਾਲਾਂਕਿ, ਇਹ ਇੱਕ ਵੱਡੀ ਉਪਲਬਧੀ ਹੈ ਪਰ ਇਸ ਪਿੱਛੇ ਕੁਝ ਗੰਭੀਰ ਮੁੱਦੇ ਵੀ ਰਹੇ ਹਨ। ਐਸ.ਪੀ.ਐਸ. ਦੇ ਚੀਫ਼ ਕਾਂਸਟੇਬਲ ਨੌਰਮ ਲਿਪਿੰਸਕੀ ਨੇ ਪਹਿਲਾਂ ਇਸ ਤਬਦੀਲੀ ਨੂੰ ਜੁਲਾਈ ਤੱਕ ਟਾਲਣ ਦੀ ਮੰਗ ਕੀਤੀ ਸੀ।

ਉਨ੍ਹਾਂ ਦਾ ਕਹਿਣਾ ਸੀ ਕਿ ਸ਼ਹਿਰ ਵਿਚ ਚੱਲ ਰਹੇ ਐਕਸਟੋਸ਼ਨ Crisis ਕਾਰਨ ਅਧਿਕਾਰੀ ਪਹਿਲਾਂ ਹੀ ਵਿਸ਼ੇਸ਼ ਜਾਂਚ ਟੀਮਾਂ ਵਿਚ ਲਗਾਏ ਗਏ ਹਨ ਪਰ ਸੂਬਾ ਸਰਕਾਰ ਨੇ ਮੰਗ ਨੂੰ ਰੱਦ ਕਰ ਦਿੱਤਾ ਸੀ। ਇਸ ਵਿਚਕਾਰ ਨਵੇਂ ਤਜਰਬੇਕਾਰ ਅਧਿਕਾਰੀਆਂ ਨੂੰ ਆਕਰਸ਼ਿਤ ਕਰਨ ਲਈ ਐਸ.ਪੀ.ਐਸ. ਨੇ ਸਾਈਨਿੰਗ ਬੋਨਸ $20,000 ਤੋਂ ਵਧਾ ਕੇ $30,000 ਕੀਤਾ ਹੈ, ਜਿਸ ਦੀ ਮੇਅਰ ਬ੍ਰੈਂਡਾ ਲੋਕ ਵੱਲੋਂ ਨਿਖੇਧੀ ਕੀਤੀ ਗਈ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link