18.78C Vancouver
ADS

Oct 16, 2025 1:25 PM - Connect Newsroom

ਸਰੀ ਪੁਲਿਸ ਸਰਵਿਸ ਨੇ ਸੈਟੇਲਾਈਟ ਪੁਲਿਸ ਸਿਖਲਾਈ ਅਕੈਡਮੀ ਲਈ ਪ੍ਰਸਤਾਵ ਕੀਤਾ ਪੇਸ਼

Share On
surrey-police-service-submits-proposal-for-satellite-police-training-academy
The Surrey Police Service training facility, which could host a new satellite police academy if the proposal is approved.(Photo: The Canadian Press)

ਸਰੀ ਪੁਲਿਸ ਸਰਵਿਸ ਨੇ ਬੀ.ਸੀ. ਦੇ ਪਬਲਿਕ ਸੇਫਟੀ ਅਤੇ ਸਾਲਿਸਿਟਰ ਜਨਰਲ ਮੰਤਰਾਲਾ ਨੂੰ ਸਰੀ ਵਿਚ ਸੈਟੇਲਾਈਟ ਪੁਲਿਸ ਅਕੈਡਮੀ ਸਥਾਪਤ ਕਰਨ ਦਾ ਪ੍ਰਸਤਾਵ ਭੇਜਿਆ ਹੈ। ਇਸ ਕਦਮ ਦਾ ਉਦੇਸ਼ ਨਵੀਂ ਭਰਤੀ ਪ੍ਰਕਿਰਿਆ ਨੂੰ ਤੇਜ਼ ਕਰਨਾ ਅਤੇ ਸੂਬੇ ਦੀ ਮੁੱਖ ਪੁਲਿਸ ਸਿਖਲਾਈ ਸਹੂਲਤ-JIBC ਯਾਨੀ ਜਸਟਿਸ ਇੰਸਟੀਚਿਊਟ ਆਫ਼ ਬੀ.ਸੀ.'ਤੇ ਬੋਝ ਨੂੰ ਘਟਾਉਣਾ ਹੈ। ਪ੍ਰਸਤਾਵ ਅਨੁਸਾਰ,ਐਸ.ਪੀ.ਐਸ.ਦੇ ਟ੍ਰੇਨਿੰਗ ਸੈਂਟਰ ਵਿਚ ਹਰ ਸਾਲ ਘੱਟੋ-ਘੱਟ 90 ਨਵੇਂ ਭਰਤੀਆਂ ਨੂੰ ਸਿਖਲਾਈ ਦਿੱਤੀ ਜਾ ਸਕਦੀ ਹੈ।

ਚੀਫ਼ ਕਾਂਸਟੇਬਲ ਨੌਰਮ ਲਿਪਿੰਸਕੀ ਨੇ ਕਿਹਾ ਕਿ ਐਸ.ਪੀ.ਐਸ. ਦੀ ਨਵੀਂ ਭਰਤੀ ਨੂੰ ਟ੍ਰੇਨ ਕਰਨ ਲਈ ਸਰੀ ਦੇ ਹੀ ਮੌਜੂਦਾ ਟ੍ਰੇਨਿੰਗ ਸੈਂਟਰ ਅਤੇ ਇੰਸਟ੍ਰਕਟਰ ਦੀ ਵਰਤੋਂ ਨਾਲ JIBC ਕੋਲ ਹੋਰ ਪੁਲਿਸ ਏਜੰਸੀਆਂ ਦੀਆਂ ਜ਼ਰੂਰਤਾਂ ਨੂੰ ਵਧੀਆ ਤਰੀਕੇ ਨਾਲ ਪੂਰਾ ਕਰਨ ਦੀ ਸਮਰਥਾ ਵਧੇਗੀ। ਸਰੀ ਸ਼ਹਿਰ ਅਤੇ ਸਰੀ ਪੁਲਿਸ ਬੋਰਡ ਦੋਵਾਂ ਨੇ ਇਸ ਯੋਜਨਾ ਦਾ ਸਮਰਥਨ ਕੀਤਾ ਹੈ।

ਮੇਅਰ ਬ੍ਰੈਂਡਾ ਲੌਕ ਦਾ ਕਹਿਣਾ ਹੈ ਕਿ ਇਸ ਨਾਲ ਭਰਤੀ ਦੀ ਪ੍ਰਕਿਰਿਆ ਤੇਜ਼ ਹੋਵੇਗੀ ਅਤੇ ਖਰਚੇ ਘਟਣਗੇ। ਇਹ ਮੰਗ ਇਸ ਲਈ ਕੀਤੀ ਗਈ ਹੈ ਕਿ ਕਿਉਂਕਿ ਸਰੀ ਇਸ ਸਮੇਂ ਕੈਨੇਡਾ ਦੇ ਇਤਿਹਾਸ ਵਿਚ ਸਭ ਤੋਂ ਵੱਡੇ ਪੁਲਿਸ ਟ੍ਰਾਂਜ਼ੀਸ਼ਨ ਵਿਚੋਂ ਲੰਘ ਰਿਹਾ ਹੈ, ਜਿਸ ਲਈ ਇਸ ਵੇਲੇ ਲਗਭਗ 250 ਅਸਾਮੀਆਂ ਭਰਨੀਆਂ ਬਾਕੀ ਹਨ। ਇਸੇ ਤਰ੍ਹਾਂ ਦੇ ਸਿਖਲਾਈ ਮਾਡਲ ਐਲਬਰਟਾ ਅਤੇ ਓਨਟਾਰੀਓ ਦੀਆਂ ਪੁਲਿਸ ਏਜੰਸੀਆਂ ਵਿਚ ਚੱਲ ਰਹੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link