16.28C Vancouver
ADS

Feb 19, 2021 12:44 AM -

ਸਰੀ ਆਰ.ਸੀ.ਐਮ.ਪੀ. ਨੇ ਨਾਟਕੀ ਅੰਦਾਜ਼ 'ਚ ਗਿਲਡਫੋਰਡ ਇਲਾਕੇ 'ਚ ਸ਼ੱਕੀ ਕੀਤਾ ਗ੍ਰਿਫਤਾਰ

Share On
surrey-rcmp-arrest-man-after-crash-and-foot-pursuit-in-guildford-area
The RCMP logo is seen outside Royal Canadian Mounted Police "E" Division Headquarters, in Surrey, B.C., Friday, April 13, 2018. RCMP say an officer was taken to hospital with serious injuries after his vehicle hit a patch of ice and rolled over in Nanaimo, B.C. THE CANADIAN PRESS/Darryl Dyck

ਸਰੀ ਆਰ.ਸੀ.ਐਮ.ਪੀ. ਦੀ ਗੈਂਗ ਐਨਫੋਰਸਮੈਂਟ ਟੀਮ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਵਿਅਕਤੀ ਬਾਰੇ ਪੁਲਿਸ ਕੋਲ ਜਾਣਕਾਰੀ ਸੀ ਅਤੇ ਉਸ ਨੂੰ ਇੱਕ ਗੱਡੀ ਦੀ ਟੱਕਰ ਤੋਂ ਬਾਅਦ ਮੌਕੇ ਤੋਂ ਭੱਜ ਕੇ ਨਿਕਲਣ ਦੀ ਕੋਸ਼ਿਸ਼ ਦੇ ਦੌਰਾਨ ਕਾਬੂ ਕੀਤਾ ਗਿਆ।

ਮਾਮਲਾ ਬੁੱਧਵਾਰ ਸ਼ਾਮ ਕਰੀਬ 7 ਵਜੇ ਦਾ ਦੱਸਿਆ ਗਿਆ ਹੈ।

ਐਸ.ਜੀ.ਈ.ਟੀ. ਅਫ਼ਸਰਾਂ ਨੇ ਇੱਕ ਪ੍ਰੋ-ਐਕਟਿਵ ਪੈਟਰੋਲ ਦੌਰਾਨ 168 ਸਟ੍ਰੀਟ ਅਤੇ 88 ਐਵੇਨਿਊ ਦੇ ਕੋਲ ਇੱਕ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਚਿੱਟੇ ਰੰਗ ਦੀ ਮਰਸਡੀਜ਼ ਗੱਡੀ ਲਾਲ ਬੱਤੀ ਟੱਪਦੇ ਹੋਏ ਇੱਕ ਹੋਰ ਵਾਹਨ ਨਾਲ ਜਾ ਟਕਰਾਈ।

ਇਸ ਗੱਡੀ ਦੇ ਚਾਲਕ ਨੇ ਗੱਡੀ ਵਿੱਚੋਂ ਉੱਤਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇੱਕ ਜੰਗਲੀ ਇਲਾਕੇ 'ਚ ਦਾਖਿਲ ਹੋ ਗਿਆ।

ਹਾਲਾਂਕਿ ਇਸ ਦੌਰਾਨ ਦੂਜੇ ਵਾਹਨ ਦੇ ਚਾਲਕ ਨੂੰ ਕੁਝ ਸੱਟਾਂ ਲੱਗੀਆਂ।

ਇਸ ਤੋਂ ਬਾਅਦ ਇੰਟੈਗ੍ਰੇਟਿਡ ਲੋਅਰ ਮੇਨਲੈਂਡ ਪੁਲਿਸ ਡੌਗ ਸਰਵਿਸਿਜ਼ ਯੂਨਿਟ (Integrated Lower Mainland Police Dog Services unit) ਦੀ ਮਦਦ ਨਾਲ ਇਸ ਵਿਅਕਤੀ ਨੂੰ ਭਾਲ ਲਿਆ ਗਿਆ।

ਉਸ ਕੋਲ ਕਥਿਤ ਤੌਰ 'ਤੇ ਇੱਕ ਰੈਪਲਿਕਾ ਬੰਦੂਕ ਵੀ ਮਿਲੀ।

ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਉਮਰ 34 ਸਾਲ ਦੱਸੀ ਗਈ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link