12.67C Vancouver
ADS

May 26, 2021 9:40 PM -

ਸਰੀ ਆਰ.ਸੀ.ਐਮ.ਪੀ. ਡਰੱਗ ਯੂਨਿਟ ਦੀ ਵੱਡੀ ਕਾਮਯਾਬੀ, ਭਾਰੀ ਮਾਤਰਾ 'ਚ ਡਰੱਗਸ 'ਤੇ ਹਥਿਆਰ ਜ਼ਬਤ ਤੇ ਚਾਰ ਲੋਕ ਗ੍ਰਿਫਤਾਰ

Share On
surrey-rcmp-drug-investigation-results-in-seizure-of-firearms-fentanyl-and-cash
Firearms, drugs and cash seized have been by Surrey RCMP Drug Unit during the execution of a search warrant at a South Surrey residence. (Photo - Surrey RCMP)

ਸਾਊਥ ਸਰੀ 'ਚ ਇੱਕ ਘਰ 'ਚ ਤਲਾਸ਼ੀ ਦੌਰਾਨ ਸਰੀ ਆਰ.ਸੀ.ਐਮ.ਪੀ. ਡਰੱਗ ਯੂਨਿਟ ਨੇ ਵੱਡੀ ਗਿਣਤੀ 'ਚ ਬੰਦੂਕਾਂ, ਡਰੱਗਸ ਅਤੇ ਕੈਸ਼ ਬਰਾਮਦ ਕੀਤਾ ਹੈ।

ਇਸੇ ਸਾਲ ਅਪ੍ਰੈਲ 'ਚ ਸਰੀ ਆਰ.ਸੀ.ਐਮ.ਪੀ. ਡਰੱਗ ਯੂਨਿਟ ਵੱਲੋਂ ਇੱਕ ਕਥਿਤ ਸਟ੍ਰੀਟ ਪੱਧਰ ਦੀ ਡਰੱਗ ਤਸਕਰੀ ਦੀ ਜਾਂਚ ਸ਼ੁਰੂ ਕੀਤੀ ਗਈ ਸੀ।

ਮਾਮਲਾ ਵੌਲੀ ਇਲਾਕੇ ਨਾਲ ਸੰਬੰਧਤ ਸੀ।

ਇਸੇ ਜਾਂਚ ਦੌਰਾਨ ਅਫ਼ਸਰਾਂ ਨੂੰ ਸਾਊਥ ਸਰੀ ਦੀ ਇੱਕ ਰਿਹਾਇਸ਼ ਬਾਰੇ ਪਤਾ ਲੱਗਿਆ।

18 ਮਈ ਨੂੰ ਇਸ ਘਰ ਦੇ ਨਾਲ ਸੰਬੰਧਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਤੋਂ 8.8 ਗ੍ਰਾਮ ਮੈਥਮਫਿਟਾਮੀਨ, 7 ਗ੍ਰਾਮ ਫੈਂਟਾਨਿਲ, $895 ਕੈਸ਼ ਅਤੇ ਇੱਕ ਅਜਿਹਾ ਚਾਕੂ ਮਿਲਿਆ, ਜਿਸ ਨੂੰ ਕਿ ਪ੍ਰੋਹਿਬਿਟਿਡ ਹਥਿਆਰ ਦੱਸਿਆ ਜਾਂਦਾ ਹੈ।

19 ਮਈ ਨੂੰ 28 ਐਵੀਨਿਊ ਅਤੇ 16200 ਬਲੌਕ 'ਤੇ ਸਥਿਤ ਇੱਕ ਘਰ 'ਚ ਛਾਪਾ ਮਾਰਿਆ ਗਿਆ।

ਮੌਕੇ ਤੋਂ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਜਾਂਚ ਦੇ ਚਲਦਿਆਂ ਉਨ੍ਹਾਂ ਨਿਊ ਰਿਹਾਅ ਕਰ ਦਿੱਤਾ ਗਿਆ।

ਇਸ ਤਲਾਸ਼ੀ ਦੌਰਾਨ $16,140 ਕੈਸ਼, 223 ਗ੍ਰਾਮ ਫੈਂਟਾਨਿਲ 1.7kg ਕੈਫੀਨ, ਅਤੇ ਕਈ ਪ੍ਰਕਾਰ ਦੀਆਂ ਬੰਦੂਕਾਂ ਤੇ ਪਿਸਤੌਲ ਬਰਾਮਦ ਹੋਏ।

ਸਰੀ ਆਰ.ਸੀ.ਐਮ.ਪੀ. ਮੀਡੀਆ ਰਿਲੇਸ਼ਨਸ ਅਫ਼ਸਰ, ਕੌਰਪੋਰਲ ਵਨੈਸਾ ਮੰਨ (Surrey RCMP Media Relations Officer Corporal Vanessa Munn) ਨੇ ਕਿਹਾ ਕਿ ਸਰੀ ਆਰ.ਸੀ.ਐਮ.ਪੀ. ਵੱਲੋਂ ਰਣਨੀਤੀ ਤਹਿਤ ਅਜਿਹੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਕਿ ਡਰੱਗ ਟਰੇਡ ਨਾਲ ਜੁੜ ਕੇ ਕਮਿਊਨਿਟੀ ਲਈ ਖਤਰਾ ਖੜਾ ਕਰ ਰਹੇ ਹਨ।

Latest news

b-c-government-takes-legal-action-against-openai-tough-step-over-tumbler-ridge-school-shooting
Punjabi

ਓਪਨ ਏ.ਆਈ. ਖ਼ਿਲਾਫ਼ ਬੀ.ਸੀ. ਸਰਕਾਰ ਦੀ ਕਾਨੂੰਨੀ ਕਾਰਵਾਈ, ਟੰਬਲਰ ਰਿਜ ਗੋਲੀਕਾਂਡ ਨੂੰ ਲੈ ਕੇ ਚੁੱਕਿਆ ਸਖ਼ਤ ਕਦਮ

ਬੀ.ਸੀ.ਸਰਕਾਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਕੰਪਨੀ ਓਪਨ ਏ.ਆਈ ਖ਼ਿਲਾਫ਼ ਕੈਲੀਫੋਰਨੀਆ ਦੀ ਅਦਾਲਤ ਵਿਚ ਮੁਕੱਦਮਾ ਦਰਜ ਕਰਵਾ ਦਿੱਤਾ ਹੈ। ਸੂਬੇ ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿਚ ਇਸ ਕਾਨੂੰਨੀ ਕਾਰਵਾਈ ਦਾ ਐਲਾਨ ਕੀਤਾ। ਇਹ ਮਾਮਲਾ ਟੰਬਲਰ ਰਿਜ ਸਕੂਲ ਵਿਚ 10 ਫਰਵਰੀ ਨੂੰ ਹੋਈ ਸਮੂਹਿਕ ਗੋਲੀਬਾਰੀ ਨਾਲ ਜੁੜਿਆ ਹੋਇਆ ਹੈ, ਜਿਸ ਵਿਚ 18 ਸਾਲਾ ਹਮਲਾਵਰ ਨੇ 6 ਬੱਚਿਆਂ ਸਮੇਤ 8 ਲੋਕਾਂ ਦੀ ਜਾਨ ਲੈ ਲਈ ਸੀ।
b-c-ndp-faces-setback-as-lana-popham-steps-away-from-next-election
Punjabi

ਬੀ.ਸੀ. ਐੱਨ.ਡੀ.ਪੀ. ਨੂੰ ਝਟਕਾ, ਲਾਨਾ ਪੌਪਹੈਮ ਨੇ ਚੋਣ ਤੋਂ ਕੀਤਾ ਕਿਨਾਰਾ

ਬੀ.ਸੀ. ਦੀ ਸਿਆਸਤ ਵਿਚ ਹਲਚਲ ਹੋਰ ਤੇਜ਼ ਹੋ ਗਈ ਹੈ, ਮੌਜੂਦਾ ਖੇਤੀਬਾੜੀ ਮੰਤਰੀ ਲਾਨਾ ਪੌਪਹੈਮ ਨੇ ਸਾਨਿਚ ਸਾਊਥ ਹਲਕੇ ਤੋਂ ਸੱਤਾਧਾਰੀ ਬੀ.ਸੀ. ਐਨ.ਡੀ.ਪੀ. ਵੱਲੋਂ ਅਗਲੀ ਚੋਣ ਨਹੀਂ ਲੜਨ ਦਾ ਐਲਾਨ ਕੀਤਾ ਹੈ। ਸਿਆਸੀ ਮਾਹਰਾਂ ਮੁਤਾਬਕ, ਇਹ ਇਸ ਗੱਲ ਦਾ ਸਭ ਤੋਂ ਸਪੱਸ਼ਟ ਸੰਕੇਤ ਹੈ ਕਿ ਸੂਬੇ ਵਿਚ ਸਮੇਂ ਤੋਂ ਪਹਿਲਾਂ ਚੋਣਾਂ ਬਿਲਕੁਲ ਨਜ਼ਦੀਕ ਹਨ।
john-rustad-says-he-was-invited-back-to-b-c-conservative-caucus
Punjabi

ਜੌਨ ਰਸਟੈਡ ਨੇ ਕੀਤਾ ਖੁਲਾਸਾ, ਬੀ.ਸੀ. ਕੰਜ਼ਰਵੇਟਿਵ ਪਾਰਟੀ ’ਚ ਸ਼ਾਮਲ ਹੋਣ ਦਾ ਮਿਲਿਆ ਸੱਦਾ

ਬੀ.ਸੀ. ਕੰਜ਼ਰਵੇਟਿਵ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਕਾਕਸ ਵਿਚ ਦੁਬਾਰਾ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਕੈਰੀ-ਲਿਨ ਫਿੰਡਲੇ ਨੇ ਲੀਡਰਸ਼ਿਪ ਛੱਡਣ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਿਆ ਸੀ। ਸੋਮਵਾਰ ਨੂੰ ਵਿਕਟੋਰੀਆ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਰਸਟੈਡ ਨੇ ਦੱਸਿਆ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਖੁਦ ਉਨ੍ਹਾਂ ਨੂੰ ਟੈਕਸਟ ਮੈਸੇਜ ਭੇਜ ਕੇ ਪਾਰਟੀ ਵਿਚ ਵਾਪਸ ਆਉਣ ਲਈ ਕਿਹਾ ਹੈ।
nearly-1-in-4-canadian-households-struggle-with-unaffordable-housing-costs
Punjabi

ਕੈਨੇਡਾ ’ਚ ਘਰਾਂ ਦਾ ਖਰਚਾ ਬਣਿਆ ਵੱਡਾ ਬੋਝ, 4 ’ਚੋਂ 1 ਪਰਿਵਾਰ ਪ੍ਰਭਾਵਿਤ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ, ਦੇਸ਼ ਵਿਚ ਰਹਿਣ-ਸਹਿਣ ਅਤੇ ਘਰਾਂ ਦੇ ਖਰਚੇ ਵਧਣ ਕਾਰਨ ਲਗਭਗ 23.2 ਫੀਸਦੀ ਯਾਨੀ 4 ਵਿਚੋਂ 1 ਕੈਨੇਡੀਅਨ ਪਰਿਵਾਰ ਅਜਿਹੇ ਘਰਾਂ ਵਿਚ ਰਹਿ ਰਿਹਾ ਹੈ ਜਿਨ੍ਹਾਂ ਦਾ ਖਰਚਾ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ। ਸਟੈਟਿਸਟਿਕਸ ਵਿਭਾਗ ਨੇ ਅਜਿਹੇ ਘਰਾਂ ਨੂੰ unaffordable ਜਾਂ ਪਹੁੰਚ ਤੋਂ ਬਾਹਰ ਮੰਨਿਆ ਹੈ, ਜਿੱਥੇ ਪਰਿਵਾਰ ਆਪਣੀ ਕੁੱਲ ਇਨਕਮ ਦਾ 30 ਫੀਸਦੀ ਜਾਂ ਇਸ ਤੋਂ ਵੱਧ ਹਿੱਸਾ ਸਿਰਫ਼ ਰਿਹਾਇਸ਼ ਦੀ ਲਾਗਤ 'ਤੇ ਖਰਚ ਕਰ ਰਹੇ ਹਨ।
canada-india-trade-talks-show-progress-sidhu-eyes-new-asia-pacific-trade-deals
Punjabi

ਕੈਨੇਡਾ-ਭਾਰਤ ਵਪਾਰਕ ਗੱਲਬਾਤ ਸਫਲ, ਏਸ਼ੀਆ-ਪੈਸੀਫਿਕ ’ਚ ਨਵੇਂ ਟਰੇਡ ਡੀਲਾਂ ’ਤੇ ਸਿੱਧੂ ਦਾ ਫੋਕਸ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਨਾਲ ਵਪਾਰਕ ਗੱਲਬਾਤ ਸਫਲ ਹੋਣ ਦੀ ਪੁਸ਼ਟੀ ਕੀਤੀ ਹੈ। ਉਹ ਪਿਛਲੇ ਦੋ ਦਿਨ ਭਾਰਤ ਦੌਰੇ 'ਤੇ ਸਨ। ਹੁਣ ਉਹ ਫਿਲੀਪੀਨਜ਼ ਵਿਖੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੇ ਆਰਥਿਕ ਮੰਤਰੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਰਵਾਨਾ ਹੋਏ ਹਨ, ਉਨ੍ਹਾਂ ਕਿਹਾ ਕਿ ਉਹ ASEAN ਅਤੇ ਫਿਲੀਪੀਨਜ਼ ਦੋਵਾਂ ਨਾਲ ਫ੍ਰੀ ਟਰੇਡ ਐਗਰੀਮੈਂਟ ਦੀ ਗੱਲਬਾਤ ਨੂੰ ਅੱਗੇ ਵਧਾਉਣ ਲਈ ਕੰਮ ਕਰਨਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link