9.47C Vancouver
ADS

Jan 21, 2022 12:18 AM - Connect News

ਸਰੀ ਆਰ.ਸੀ.ਐਮ.ਪੀ. ਨੇ ਅਮਰਦੀਪ ਸਿੰਘ ਰਾਏ ਦੀ ਗ੍ਰਿਫਤਾਰੀ ਲਈ ਲੋਕਾਂ ਤੋਂ ਮੰਗੀ ਮਦਦ; ਜਿਨਸੀ ਹਮਲੇ ਸਮੇਤ ਕਈ ਦੋਸ਼ਾਂ 'ਚ ਕੀਤੀ ਜਾ ਰਹੀ ਭਾਲ

Share On
surrey-rcmp-requesting-publics-assistance-with-information-that-could-help-police-arrest-amardip-singh-rai
Surrey RCMP is requesting the public’s assistance with information that could help police locate and arrest Amardip Singh Rai. (Photo - Surrey RCMP)

ਸਰੀ ਆਰ.ਸੀ.ਐਮ.ਪੀ. ਵੱਲੋਂ ਲੋਕਾਂ ਤੋਂ ਅਮਰਦੀਪ ਸਿੰਘ ਰਾਏ ਦੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਗਈ ਹੈ।

ਅਮਰਦੀਪ ਦੀਆਂ ਤਸਵੀਰਾਂ ਜਾਰੀ ਕਰਦੇ ਹੋਏ ਪੁਲਿਸ ਨੇ ਆਖਿਆ ਹੈ ਕਿ 42 ਸਾਲਾ ਵਿਅਕਤੀ ਦੀ 17 ਦੋਸ਼ਾਂ 'ਚ ਭਾਲ ਕੀਤੀ ਜਾ ਰਹੀ ਹੈ।

ਅਗਸਤ 2019 'ਚ ਅਰੰਭੀ ਇੱਕ ਜਾਂਚ ਦੇ ਮਾਮਲੇ 'ਚ ਇਸ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।

ਬੀਤੇ ਸਾਲ 28 ਅਪ੍ਰੈਲ ਨੂੰ ਅਮਰਦੀਪ ਸਿੰਘ ਨੂੰ ਸਰੀ ਆਰ.ਸੀ.ਐਮ.ਪੀ. ਦੀ ਸਟ੍ਰਾਈਕ ਫੋਰਸ ਟਾਰਗੈਟ ਟੀਮ ਨੇ ਆਊਟਸਟੈਂਡਿੰਗ ਵਾਰੰਟ 'ਤੇ ਗ੍ਰਿਫਤਾਰ ਕੀਤਾ ਸੀ।

ਉਸ ਨੂੰ ਕੁਝ ਸ਼ਰਤਾਂ 'ਤੇ 7 ਮਈ ਨੂੰ ਰਿਹਾਅ ਕਰ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਪੁਲਿਸ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਅਮਰਦੀਪ ਸਿੰਘ ਰਾਏ ਦਾ ਕੁਝ ਪਤਾ ਨਹੀਂ ਲੱਗਿਆ ਹੈ।

ਇਸ ਵਿਅਕਤੀ 'ਤੇ ਹਾਲ ਦੀ ਘੜੀ ਜਾਰੀ ਵਾਰੰਟ 'ਚ ਜਿਨਸੀ ਹਮਲਾ, ਗੈਰਕਨੂੰਨੀ ਢੰਗ ਨਾਲ ਕਿਸੇ ਵਿਅਕਤੀ ਨੂੰ ਬੰਦੀ ਬਣਾਉਣ, ਹਥਿਆਰ ਨਾਲ ਹਮਲਾ ਕਰਨ, ਕੰਟਰੋਲਡ ਸਬਸਟੈਂਸ ਨੂੰ ਰੱਖਣ ਅਤੇ ਫਾਇਰਆਰਮਸ ਸੰਬੰਧੀ 17 ਦੋਸ਼ ਸ਼ਾਮਿਲ ਹਨ।

ਅਮਰਦੀਪ ਸਿੰਘ ਰਾਏ ਦਾ ਕੱਦ ਕਰੀਬ 5'11" ਅਤੇ ਉਸ ਨੂੰ ਪਤਲੀ ਬਣਤਰ ਵਾਲਾ ਵਿਅਕਤੀ ਦੱਸਿਆ ਗਿਆ ਹੈ।

ਉਸ ਦੀ ਧੌਣ ਅਤੇ ਹੱਥਾਂ 'ਤੇ ਟੈਟੂ ਹਨ ਅਤੇ ਉਸ ਦੀ ਛਾਤੀ 'ਤੇ ਟਾਈਗਰ ਦਾ ਟੈਟੂ ਦੱਸਿਆ ਗਿਆ ਹੈ।

ਇਸ ਆਦਮੀ ਦੀ ਤਸਵੀਰ ਕਨੈਕਟ ਐਫ.ਐਮ. ਦੇ ਫੇਸਬੁੱਕ ਪੇਜ 'ਤੇ ਵੀ ਵੇਖੀ ਜਾ ਸਕਦੀ ਹੈ।

ਪ੍ਰੈਸ ਰਿਲੀਜ ਪੜ੍ਹਨ ਲਈ ਲਿੰਕ ਕਲਿਕ ਕਰੋ:

https://bc-cb.rcmp-grc.gc.ca/ViewPage.action?siteNodeId=1465&languageId=1&contentId=73111

Latest news

goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
metro-vancouver-workers-escalate-job-action-over-burrard-inlet-dredging
Punjabi

ਵੈਨਕੂਵਰ 'ਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਕਾਮਿਆਂ ਨੇ ਕੰਟਰੈਕਟ ਵਿਵਾਦ ਕਾਰਨ ਕੰਮ ਕੀਤਾ ਬੰਦ

ਮੈਟਰੋ ਵੈਨਕੂਵਰ ਦੇ ਬਾਹਰੀ ਕਾਮਿਆਂ ਨੇ ਆਪਣੇ ਕੰਟਰੈਕਟ ਵਿਵਾਦ ਨੂੰ ਲੈ ਕੇ ਨੌਰਥ ਵੈਨਕੂਵਰ ਵਿਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਮੰਗਲਵਾਰ ਨੂੰ ਕੰਮ ਬੰਦ ਕਰ ਦਿੱਤਾ ਹੈ, ਜਿਸ ਕਾਰਨ ਵੱਡੇ ਤੇਲ ਅਤੇ ਮਾਲਵਾਹਕ ਜਹਾਜ਼ ਲਈ ਬੁਰਾਰਡ ਇਨਲੇਟ ਦੇ ਅਹਿਮ ਪ੍ਰੋਜੈਕਟ ਵਿਚ ਦੇਰੀ ਹੋ ਸਕਦੀ ਹੈ।
hit-and-run-in-nanaimo-leaves-one-person-dead
Punjabi

ਨੈਨਾਇਮੋ ’ਚ ਹਿੱਟ-ਐਂਡ-ਰਨ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌਤ

ਨੈਨਾਇਮੋ ਆਰ.ਸੀ.ਐਮ.ਪੀ. ਵੱਲੋਂ 16 ਅਗਸਤ ਨੂੰ ਵਾਪਰੇ ਇੱਕ ਹਿੱਟ-ਐਂਡ-ਰਨ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮੁਤਾਬਕ, ਘਟਨਾ ਉਸ ਦਿਨ ਤੜਕੇ ਕਰੀਬ 1:48 ਵਜੇ ਐਲਬਰਟ ਸਟ੍ਰੀਟ ਅਤੇ ਡਨਸਮੁਇਰ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਵਾਪਰੀ, ਜਿੱਥੇ ਇੱਕ ਗੱਡੀ ਨੇ ਪੈਦਲ ਚੱਲ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
amritpal-singh-may-contest-from-dhuri-could-take-on-cm-bhagwant-mann
Punjabi

ਅੰਮ੍ਰਿਤਪਾਲ ਸਿੰਘ ਨੂੰ ਧੂਰੀ ਤੋਂ ਚੋਣ ਲੜਾਉਣ ’ਤੇ ਵਿਚਾਰ, ਭਗਵੰਤ ਮਾਨ ਨੂੰ ਦੇਣਗੇ ਟੱਕਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਤੋਂ ਚੋਣ ਮੈਦਾਨ ਵਿੱਚ ਉਤਾਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਇਲਾਵਾ ਧੂਰੀ ਤੋਂ ਚੋਣ ਲੜਨ ਵਿੱਚ ਦਿਲਚਸਪੀ ਦਿਖਾਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link