12.23C Vancouver
ADS

Nov 16, 2023 7:04 PM - Connect News

ਸਰੀ 'ਚ ਤਿਆਰ ਹੋਣਗੇ $319.5 ਮਿਲੀਅਨ ਦੀ ਲਾਗਤ ਨਾਲ ਬਣੇ 843 ਰੈਂਟਲ ਹੋਮ

Share On
surrey-to-have-843-rental-homes-built-at-a-cost-of-319-5-million
The building will have 392 units and will feature a 6-storey podium in front of the Surrey Medical Building.

ਕੈਨੇਡਾ ਸਰਕਾਰ ਨੇ ਸਰੀ ਵਿੱਚ 843 ਰੈਂਟਲ ਹੋਮ ਤਿਆਰ ਕਰਵਾਉਣ ਲਈ $319.5 ਮਿਲੀਅਨ ਖਰਚ ਕਰਨ ਦੀ ਘੋਸ਼ਣਾ ਕੀਤੀ ਹੈ।

ਰੈਂਟਲ ਕੰਸਟ੍ਰਕਸ਼ਨ ਫਾਈਨੈਂਸਿੰਗ ਇਨੀਸ਼ੀਏਟਿਵ ਦੀ ਮਦਦ ਨਾਲ ਸਰਕਾਰ ਨਵੀਂ ਰੈਂਟਲ ਵਿਕਾਸ ਦੀ ਸਪਲਾਈ ਵਧਾਵੇਗੀ ਤਾਂ ਕਿ ਹਾਊਸਿੰਗ ਸੰਕਟ ਨਾਲ ਨਜਿੱਠਿਆ ਜਾ ਸਕੇ।

ਸਰੀ ਦੇ 9656 ਕਿੰਗ ਜਾਰਜ ਐਵੇਨਿਊ ਵਿੱਚ ਇਹ ਘੋਸ਼ਣਾ ਡਿਵਰਸਿਟੀ ਮੰਤਰੀ ਕਮਲ ਖਹਿਰਾ, ਹਾਊਸਿੰਗ ਮੰਤਰੀ ਸ਼ੌਨ ਫਰੇਜ਼ਰ, ਸਰੀ ਦੇ ਐੱਮ. ਪੀ. ਰਣਦੀਪ ਸਰਾਏ, ਹਾਊਸਿੰਗ ਮਿਨਿਸਟਰ ਅਤੇ ਮੁੱਖ ਵਿੱਤ ਅਧਿਕਾਰੀ ਵੱਲੋਂ ਕੀਤੀ ਗਈ।

ਬਿਲਡਿੰਗ ਵਿੱਚ 392 ਯੂਨਿਟ ਹੋਣਗੇ ਅਤੇ ਸਰੀ ਮੈਡੀਕਲ ਬਿਲਡਿੰਗ ਦੇ ਸਾਹਮਣੇ 6 ਮੰਜ਼ਿਲਾ ਪੋਡੀਅਮ ਤਿਆਰ ਕੀਤਾ ਜਾਵੇਗਾ।

ਰਿਹਾਇਸ਼ੀ ਬਿਲਡਿੰਗ ਨੂੰ 3 ਮੰਜ਼ਿਲਾ ਐਟਰੀਅਮ ਰਾਹੀਂ ਰਿਟੇਲ ਅਤੇ ਦਫ਼ਤਰ ਵਿਰਾਸਤੀ ਇਮਾਰਤ ਨਾਲ ਜੋੜਿਆ ਜਾਵੇਗਾ।

ਇੱਥੇ ਅੰਡਰ ਗਰਾਊਂਡ ਪਾਰਕਿੰਗ ਦੇ ਚਾਰ ਲੈਵਲ ਹੋਣਗੇ।

ਇਸ ਦੀ ਉਸਾਰੀ 2025 ਦੇ ਸ਼ੁਰੂਆਤੀ ਮਹੀਨਿਆਂ ਵਿੱਚ ਸ਼ੁਰੂ ਹੋਣ ਦੀ ਆਸ ਹੈ।

ਕਮਲ ਖਹਿਰਾ ਨੇ ਕਿਹਾ ਕਿ ਰੈਂਟਲ ਹਾਊਸਿੰਗ ਵੱਧਣ ਨਾਲ ਬਹੁਤ ਸਾਰੇ ਕੈਨੇਡੀਅਨਜ਼ ਨੂੰ ਰਹਿਣ ਲਈ ਸੁਰੱਖਿਅਤ ਘਰ ਮਿਲਣਗੇ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link