25.11C Vancouver
ADS

May 27, 2025 8:02 PM - Connect Newsroom

ਸਰੀ ਵਿਚ 10,000 ਸੀਟਾਂ ਵਾਲੇ ਖੇਡ ਮੈਦਾਨ ਦਾ ਨਿਰਮਾਣ 2027 ਵਿਚ ਹੋਵੇਗਾ ਸ਼ੁਰੂ: ਬ੍ਰੈਂਡਾ ਲੌਕ

Share On
surrey-to-start-construction-of-10-000-seat-stadium-in-2027-brenda-locke
The city council included the project in Surrey’s proposed five-year financial plan in late March.

ਸਰੀ ਵਿਚ 10,000 ਸੀਟਾਂ ਵਾਲੇ ਖੇਡ ਮੈਦਾਨ ਦਾ ਨਿਰਮਾਣ 2027 ਵਿਚ ਸ਼ੁਰੂ ਹੋਵੇਗਾ। ਮੇਅਰ ਬ੍ਰੈਂਡਾ ਲੌਕ ਦਾ ਕਹਿਣਾ ਹੈ ਕਿ ਸੰਭਾਵਿਤ ਭਾਈਵਾਲ ਵਲੋਂ ਇਸ ਲਈ ਕਾਫ਼ੀ ਦਿਲਚਸਪੀ ਮਿਲ ਰਹੀ ਹੈ। ਸਿਟੀ ਕੌਂਸਲ ਨੇ ਇਸ ਪ੍ਰੋਜੈਕਟ ਨੂੰ ਮਾਰਚ ਦੇ ਅਖੀਰ ਵਿਚ ਸਰੀ ਦੀ ਪ੍ਰਸਤਾਵਿਤ ਪੰਜ ਸਾਲਾ ਵਿੱਤੀ ਯੋਜਨਾ ਵਿਚ ਸ਼ਾਮਲ ਕੀਤਾ ਸੀ।

ਮੇਅਰ ਨੇ ਮੰਨਿਆ ਕਿ ਇਸ ਪ੍ਰੋਜੈਕਟ ਲਈ ਖਾਸਾ ਖ਼ਰਚ ਹੋਵੇਗਾ, ਉਨ੍ਹਾਂ ਕਿਹਾ ਕਿ ਅਸੀਂ ਇਸ ਬਾਰੇ ਕਾਫੀ ਸੁਚੇਤ ਹਾਂ ਅਤੇ ਅਸੀਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਾਂਗੇ ਕਿ ਇਸ ਦਾ ਸਾਡੇ ਟੈਕਸਦਾਤਾ 'ਤੇ ਕੋਈ ਵੱਡਾ ਬੋਝ ਨਾ ਪਵੇ।

ਮੇਅਰ ਨੇ ਇਹ ਵੀ ਕਿਹਾ ਕਿ ਕੌਂਸਲ ਦਾ ਵਿਚਾਰ ਡਾਊਨਟਾਊਨ ਦੇ ਸਿਟੀ ਸੈਂਟਰ ਕੋਲ ਹੋਟਲ ਅਤੇ ਕਾਨਫਰੰਸ ਸਹੂਲਤਾਂ ਬਣਾਉਣ ਦਾ ਹੈ, ਜੋ ਸਰੀ ਸਪੋਰਟ ਤੇ ਮਨੋਰੰਜਨ ਜ਼ਿਲ੍ਹਾ ਹੋਣ ਜਾ ਰਿਹਾ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link