12.28C Vancouver
ADS

Oct 27, 2025 6:42 PM - Connect Newsroom - Pervez Sandhu

ਸਰੀ 'ਚ ਖੁਲ੍ਹਿਆ $133ਮਿਲੀਅਨ ਦੀ ਲਾਗਤ 'ਤੇ ਬਣਿਆ ਸਪੋਰਟ ਅਤੇ ਆਈਸ ਕੰਪਲੈਕਸ

Share On
surreys-133million-cloverdale-recreation-centre-is-now-open
Kids can be seen playing at the new Cloverdale Sport and Ice complex in Surrey on Saturday, Oct. 25th. (Photo - Connect News)

ਸਰੀ ਵਿੱਚ ਵੀਕਐਂਡ ਦੌਰਾਨ ਸ਼ਨੀਵਾਰ ਨੂੰ ਇੱਕ ਨਵੇਂ ਸਪੋਰਟਿੰਗ ਅਤੇ ਮਨੋਰੰਜਤ ਸਹੂਲਤ ਵਾਲੇ ਕਲੋਵਰਡੇਲ ਸਪੋਰਟ ਐਂਡ ਆਈਸ ਕੰਪਲੈਕਸ ਨੂੰ ਖੋਲ੍ਹ ਦਿੱਤਾ ਗਿਆ ਹੈ।

ਇਸ ਦੀ ਸ਼ੁਰੂਆਤ ਮੌਕੇ ਸਿਟੀ ਆਫ ਸਰੀ ਦੇ ਕਾਉਂਸਲਰਸ ਅਤੇ ਮੇਅਰ ਬ੍ਰੈਂਡਾ ਲੌਕ ਪਹੁੰਚੇ ਹੋਏ ਸਨ।

ਇਸ ਕੰਪਲੈਕਸ ਵਿੱਚ ਹਾਕੀ ਸੰਬੰਧੀ ਦੋ ਆਈਸ ਰਿੰਕ ਹਨ ਅਤੇ ਪੂਰੇ ਆਕਾਰ ਦੇ ਡ੍ਰੈਸਿੰਗ ਰੂਮ, ਦੋ ਅਧਿਕਾਰੀਆਂ ਦੇ ਕਮਰੇ ਅਤੇ ਲੋਕਾਂ ਦੇ ਬੈਠਣ ਲਈ 200 ਤੋਂ ਵਧ ਸੀਟਾਂ ਅਤੇ ਕਈ ਹੋਰ ਸਹੂਲਤਾਂ ਉਪਲਬਧ ਹਨ।

ਇਸ ਤੋਂ ਇਲਾਵਾ ਸਕੇਟ ਅਤੇ ਹੈਲਮੈਟ ਆਦਿ ਕਿਰਾਏ 'ਤੇ ਲੈਣ ਜਿਹੀ ਸੁਵਿਧਾ ਅਤੇ ਖਾਣਪੀਣ ਦੀ ਸਮਗਰੀ ਆਦਿ ਦਾ ਵੀ ਪ੍ਰਬੰਧ ਹੈ।

ਕਨੈਕਟ ਐਫ.ਐਮ. ਨਾਲ ਗੱਲ ਕਰਦਿਆਂ ਮੇਅਰ ਲੌਕ ਨੇ ਕਿਹਾ ਕਿ, "ਕਲੋਵਰਡੇਲ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ, ਅਤੇ ਇਹ ਨਵਾਂ ਕੰਪਲੈਕਸ ਉਹ ਸਮਾਵੇਸ਼ੀ, ਪਹੁੰਚਯੋਗ ਅਤੇ ਉੱਚ-ਗੁਣਵੱਤਾ ਵਾਲੀਆਂ ਮਨੋਰੰਜਨ ਸਹੂਲਤਾਂ ਪ੍ਰਦਾਨ ਕਰਦਾ ਹੈ, ਜਿਨ੍ਹਾਂ ਦੀਆਂ ਪਰਿਵਾਰਾਂ ਨੇ ਲੰਮੇ ਸਮੇਂ ਤੋਂ ਉਡੀਕ ਕੀਤੀ ਹੋਈ ਸੀ।"

ਇਹ ਕੰਪਲੈਕਸ ਆਈਸ ਹਾਕੀ, ਫਿਗਰ ਸਕੇਟਿੰਗ, ਪਬਲਿਕ ਲੈਸਨਜ਼ ਅਤੇ ਗਰਮੀਆਂ ਦੇ ਸਮੇਂ ਡ੍ਰਾਈ-ਫਲੋਰ ਖੇਡਾਂ ਜਿਵੇਂ ਕਿ ਲੈਕਰਾਸ ਅਤੇ ਬਾਲ ਹਾਕੀ ਸਮੇਤ ਕਈ ਪ੍ਰੋਗਰਾਮਾਂ ਲਈ ਵਰਤਿਆ ਜਾ ਸਕਦਾ ਹੈ।

ਮੇਅਰ ਲੌਕ ਨੇ ਕਲੋਵਰਡੇਲ 'ਚ 129 ਏਕੜ ਦੇ ਹੋਰ ਵਿਕਾਸ ਦੀ ਗੱਲ ਕੀਤੀ ਅਤੇ ਆਖਿਆ ਕਿ ਸਰੀ ਲਈ 10,000 ਸੀਟਾਂ ਵਾਲੇ ਅਰੀਨਾ 'ਤੇ ਕੰਮ ਅੱਗੇ ਵਧਾਉਣ ਲਈ ਵੀ ਪ੍ਰੋਗ੍ਰੈਸ ਹੋ ਰਹੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link