Apr 2, 2024 12:19 PM - CONNECT NEWSROOM

ਪੰਜਾਬ ਦੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਕੇਂਦਰ ਸਰਕਾਰ ਨੇ ਵਾਈ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਹੈ। ਇਹ ਦੋਵੇਂ ਸਿਆਸਤਦਾਨ ਹਾਲ ਹੀ ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ। ਦੋਵੇਂ ਆਗੂ ਇਸ ਸਮੇਂ ਨਵੀਂ ਦਿੱਲੀ ਵਿਚ ਹਨ ਪਰ ਗ੍ਰਹਿ ਮੰਤਰਾਲਾ ਨੇ ਸੁਰੱਖਿਆ ਮੁਲਾਜ਼ਮ ਉਨ੍ਹਾਂ ਦੇ ਘਰ ਭੇਜ ਦਿੱਤੇ ਹਨ।
ਸੂਤਰਾਂ ਮੁਤਾਬਕ ਸੁਸ਼ੀਲ ਰਿੰਕੂ ਦੀ ਸੁਰੱਖਿਆ ਵਿਚ ਕੁੱਲ 18 ਅਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ’ਚ 11 ਸੁਰੱਖਿਆ ਕਰਮਚਾਰੀ ਤਾਇਨਾਤ ਹੋਣਗੇ।
ਕਿਹਾ ਜਾਂਦਾ ਹੈ ਕਿ ਪੰਜਾਬ ਸਰਕਾਰ ਨੇ ਰਿੰਕੂ ਅਤੇ ਅੰਗੁਰਾਲ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਸੀ, ਜਿਸ ਦੇ ਮੱਦੇਨਜ਼ਰ ਦੋਵਾਂ ਆਗੂਆਂ ਨੇ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਹਮਣੇ ਇਸ ਮੁੱਦੇ ਨੂੰ ਰੱਖਿਆ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲਾ ਨੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ




