15.33C Vancouver
ADS

Aug 26, 2020 9:26 PM -

ਵਿਸਕੌਨਸਿਨ ਦੇ ਪ੍ਰਦਰਸ਼ਨਾਂ ਦੌਰਾਨ ਦੋ ਲੋਕਾਂ ਦੀ ਗੋਲੀ ਲੱਗਣ ਨਾਲ ਮੌਤ, ਇਲੀਨੌਏ ਦੇ ਟੀਨੇਜਰ 'ਤੇ ਲੱਗੇ ਇਲਜ਼ਾਮ

Share On
suspect-arrested-after-2-are-killed-at-kenosha-protest
A protester takes cover during clashes outside the Kenosha County Courthouse late Tuesday, Aug. 25, 2020, in Kenosha, Wis., during a third night of unrest following the shooting of a Black man whose attorney said he was paralyzed after being shot multiple times by police. (AP Photo/David Goldman)

ਵਿਸਕੌਨਸਿਨ ਦੇ ਕੇਨੋਸ਼ਾ 'ਚ 29 ਸਾਲਾ ਜੇਕ ਬਲੇਕ ਨਾਮ ਦੇ ਯੁਵਕ 'ਤੇ ਪੁਲਿਸ ਵੱਲੋਂ ਚਲਾਈਆਂ ਗਈਆਂ 7 ਗੋਲੀਆਂ ਦਾ ਮਾਮਲਾ ਹੁਣ ਵੱਡੇ ਪ੍ਰਦਰਸ਼ਨਾਂ 'ਚ ਤਬਦੀਲ ਹੋ ਗਿਆ ਹੈ।

ਇਲਾਕੇ 'ਚ 'ਬਲੈਕ ਲਾਈਵਜ਼ ਮੈਟਰ' ਦੇ ਪ੍ਰਦਰਸ਼ਨ ਜ਼ੋਰ ਫੜ੍ਹ ਰਹੇ ਹਨ ਅਤੇ ਇਨ੍ਹਾਂ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਅਖਤਿਆਰ ਕਰ ਲਿਆ ਹੈ।

ਇਲੀਨੌਏ ਦੇ ਐਂਟੀਔਕ 'ਚ ਅਜਿਹੇ ਪ੍ਰਦਰਸ਼ਨਾਂ ਦੌਰਾਨ ਗੋਲੀ ਚੱਲੀ ਅਤੇ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ।

ਇਸ ਮਾਮਲੇ 'ਚ ਇੱਕ ਟੀਨੇਜਰ ਲੜਕੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇੱਕ ਸੈੱਲਫੋਨ 'ਤੇ ਬਣਾਈ ਵੀਡੀਓ 'ਚ ਇੱਕ ਯੁਵਕ ਨੂੰ ਸੈਮੀ-ਔਟੋਮੈਟਿਕ ਬੰਦੂਕ ਨਾਲ ਗੋਲੀਆਂ ਚਲਾਉਂਦੇ ਵੇਖਿਆ ਜਾ ਸਕਦਾ ਹੈ, ਅਤੇ ਅੱਗੇ ਉਹ ਕਹਿੰਦਾ ਸੁਣਾਈ ਦਿੰਦਾ ਹੈ, "I just killed somebody" ਯਾਨੀ, "ਮੈਂ ਹੁਣੇ ਕਿਸੇ ਨੂੰ ਮਾਰ ਦਿੱਤਾ ਹੈ।"

ਯੁਵਕ ਦੀ ਉਮਰ 17 ਸਾਲ ਦੱਸੀ ਗਈ ਹੈ। ਇਸੇ ਵੀਡੀਓ 'ਚ ਇਸ ਬੰਦੂਕਧਾਰੀ ਵਿਅਕਤੀ ਨੂੰ ਬਾਅਦ 'ਚ ਪੁਲਿਸ ਦੇ ਕੋਲੋਂ ਤੁਰ ਕੇ ਲੰਘਦੇ ਵੇਖਿਆ ਜਾ ਸਕਦਾ ਹੈ, ਜਦ ਕੋਲ ਖੜੇ ਲੋਕ ਰੌਲਾ ਪਾ ਰਹੇ ਸਨ ਕਿ ਇਸ ਨੂੰ ਗ੍ਰਿਫਤਾਰ ਕਰੋ ਇਸ ਨੇ ਕਿਸੇ ਨੂੰ ਗੋਲੀ ਮਾਰ ਦਿੱਤੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link