14.63C Vancouver
ADS

Jul 31, 2026 6:01 PM - Connect Newsroom - Jasmine Singh

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

Share On
suspect-arrested-after-firearm-reported-at-new-westminster-shopping-centre
Officers searched the area with assistance from the New Westminster Police Department's drone unit and the Lower Mainland District Integrated Police Dog Service.

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।

ਗ੍ਰਿਫ਼ਤਾਰੀ ਸਮੇਂ ਉਸ ਕੋਲੋਂ ਚਾਕੂ, bear ਸਪਰੇਅ ਅਤੇ ਪਾਬੰਦੀਸ਼ੁਦਾ ਹਥਿਆਰ ਬਰਾਮਦ ਹੋਏ, ਜਦੋਂ ਕਿ ਵਰਤਿਆ ਗਿਆ ਹਥਿਆਰ ਬਾਅਦ ਵਿਚ ਤਲਾਸ਼ੀ ਦੌਰਾਨ ਨੇੜਿਓਂ ਮਿਲਿਆ।ਸਾਰਜੈਂਟ ਐਂਡਰਿਊ ਲੀਵਰ ਨੇ ਇਸ ਸਫਲ ਕਾਰਵਾਈ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇੱਕ ਹਫ਼ਤੇ ਦੇ ਅੰਦਰ ਪੁਲਿਸ ਅਧਿਕਾਰੀਆਂ ਵੱਲੋਂ ਹਥਿਆਰ ਜ਼ਬਤ ਕਰਨ ਦਾ ਇਹ ਦੂਜਾ ਮਾਮਲਾ ਹੈ।

ਪੁਲਿਸ ਨੇ ਤੁਰੰਤ ਸੂਚਨਾ ਦੇਣ ਵਾਲੇ ਗਵਾਹ ਅਤੇ K9 ਯੂਨਿਟ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਸਦਕਾ ਮੁਲਜ਼ਮ ਨੂੰ ਜਲਦ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਮਿਲੀ। ਫਿਲਹਾਲ ਪੁਲਿਸ ਵਲੋਂ ਸ਼ੱਕੀ ਦੀ ਪਛਾਣ ਨਹੀਂ ਦੱਸੀ ਗਈ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link