12.29C Vancouver
ADS

Jan 10, 2023 12:32 AM - Connect News

ਵੈਨਕੂਵਰ 'ਚ ਪੁਲਿਸ ਤੇ ਪੈਰਾਮੈਡਿਕਸ 'ਤੇ ਪੈਲੇਟ ਬੰਦੂਕ ਨਾਲ ਹਮਲਾ, ਇੱਕ ਸ਼ੱਕੀ ਗ੍ਰਿਫਤਾਰ

Share On
suspect-arrested-after-police-paramedics-shot-with-pellet-gun
A Downtown Eastside man is in custody after Vancouver Police and paramedics were shot with a pellet gun fired from the window of a Hastings Street rooming house Sunday night. (Photo - Vancouver police/twitter)

ਵੈਨਕੂਵਰ 'ਚ ਪੁਲਿਸ ਵੱਲੋਂ ਇੱਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੇ ਕਥਿਤ ਤੌਰ 'ਤੇ ਪੁਲਿਸ ਅਫਸਰਾਂ ਅਤੇ ਪੈਰਾਮੈਡਿਕਸ 'ਤੇ ਪੈਲੇਟ ਗੰਨ ਨਾਲ ਹਮਲਾ ਕੀਤਾ।

ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਰਾਤ ਹੇਸਟਿੰਗਸ ਸਟ੍ਰੀਟ ਕੋਲ ਇੱਕ ਰੂਮਿੰਗ ਹਾਊਸ ਦੀ ਖਿੜਕੀ ਵਿੱਚੋਂ ਪੈਲੇਟ ਬੰਦੂਕ ਦੇ ਫਾਇਰ ਕੀਤੇ ਗਏ।

ਬੀ.ਸੀ. ਐਂਬੂਲੈਂਸ ਸਰਵਿਸ ਪੈਰਾਮੈਡਿਕਸ ਵੱਲੋਂ ਮੇਨ ਅਤੇ ਹੇਸਟਿੰਗਸ ਸਟ੍ਰੀਟ ਕੋਲ ਰਾਤ ਕਰੀਬ 11 ਵਜੇ ਕੁਝ ਮਦਦ ਪ੍ਰਦਾਨ ਕੀਤੀ ਜਾ ਰਹੀ ਸੀ ਜਦ ਅਚਾਨਕ ਇੱਕ ਖਿੜਕੀ ਵਿੱਚੋਂ ਪੈਲੇਟ ਬੰਦੂਕ ਨਾਲ ਗੋਲੀਆਂ ਚਲਾਈਆਂ ਗਈਆਂ।

ਪੈਰਾਮੈਡਿਕਸ ਨੇ ਪਨਾਹ ਲਈ ਅਤੇ ਪੁਲਿਸ ਨਾਲ ਸੰਪਰਕ ਕੀਤਾ।

ਕਥਿਤ ਤੌਰ 'ਤੇ ਇੱਕ ਅਫ਼ਸਰ ਨੂੰ ਮੌਕੇ 'ਤੇ ਕਈ ਗੋਲੀਆਂ ਲੱਗੀਆਂ ਅਤੇ ਉਸ ਨੂੰ ਮਾਮੂਲੀ ਜ਼ਖਮ ਹੋਏ ਹਨ।

ਵੀ.ਪੀ.ਡੀ. ਦੀ ਐਮਰਜੈਂਸੀ ਰਿਸਪਾਂਸ ਟੀਮ ਨੇ ਮੇਪਲ ਹੋਟਲ ਦੇ ਅੰਦਰ ਭਾਲ ਕੀਤੀ ਅਤੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਪੁਲਿਸ ਦਾ ਕਹਿਣਾ ਸੀ ਕਿ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਜੋ ਪਹਿਲਾਂ ਜਮਾਨਤ 'ਤੇ ਬਾਹਰ ਸੀ ਅਤੇ ਜਿਸ ਦੀ ਲੁੱਟ ਦੇ ਮਾਮਲੇ 'ਚ ਬੀ.ਸੀ. ਭਰ 'ਚ ਭਾਲ ਕੀਤੀ ਜਾ ਰਹੀ ਸੀ।

ਹੁਣ ਇਸ ਵਿਅਕਤੀ 'ਤੇ ਪੁਲਿਸ ਅਤੇ ਪੈਰਾਮੈਡਿਕਸ 'ਤੇ ਹਮਲੇ, ਹਥਿਆਰ ਰੱਖਣ ਅਤੇ ਜਮਾਨਤ ਦੀਆਂ ਸ਼ਰਤਾਂ ਦੀ ਪਾਲਣਾ ਨਾ ਕਰਨ ਦੇ ਦੋਸ਼ ਲੱਗੇ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link