14.86C Vancouver
ADS

Apr 30, 2020 7:24 PM -

ਸਕਾਈਟਰੇਨ 'ਚ ਔਰਤ 'ਤੇ ਹਮਲਾ ਕਰਨ ਵਾਲਾ ਸ਼ੱਕੀ ਗਿਰਫਤਾਰ

Share On
suspect-arrested-after-woman-assaulted-on-skytrain-in-vancouver
A Skytrain is pictured in Burnaby, B.C. Tuesday, April 14, 2020. There have been significant layoffs of bus drivers and deep service cuts on buses, SeaBus, SkyTrain and West Coast Express across Metro Vancouver. THE CANADIAN PRESS/Jonathan Hayward

ਵੈਨਕੂਵਰ 'ਚ ਸਕਾਈਟਰੇਨ 'ਚ ਇੱਕ ਔਰਤ ਨੂੰ ਕੁੱਟਮਾਰ ਦਾ ਸ਼ਿਕਾਰ ਬਣਾਉਣ ਵਾਲਾ ਕਥਿਤ ਦੋਸ਼ੀ ਗਿਰਫਤਾਰ ਕਰ ਲਿਆ ਗਿਆ ਹੈ।

ਪੂਰੀ ਘਟਨਾ ਘਟਨਾ ਸ਼ਨੀਵਾਰ ਦੀ ਦੱਸੀ ਜਾ ਰਹੀ ਹੈ।

ਔਰਤ ਵਾਟਰਫਰੰਟ ਸਟੇਸ਼ਨ ਤੋਂ ਸਵੇਰੇ ਕਰੀਬ 7.50 'ਤੇ ਸਕਾਈਟਰੇਨ 'ਤੇ ਸਵਾਰ ਹੋਈ ਸੀ।

ਉਸਨੇ ਵੇਖਿਆ ਕਿ ਇੱਕ ਵਿਅਕਤੀ ਉਸਦੇ ਵੱਲ ਵੇਖ ਰਿਹਾ ਹੈ, ਤਾਂ ਉਸਨੇ ਵਿਅਕਤੀ ਨੂੰ ਪੁੱਛਿਆ ਕਿ ਉਸ ਵੱਲ ਵੇਖਣ ਦੀ ਕਿ ਵਜ੍ਹਾ ਹੈ।

ਅਜਿਹਾ ਪੁੱਛਣ 'ਤੇ ਵਿਅਕਤੀ ਖੜਾ ਹੋਇਆ, ਉਸਨੇ ਔਰਤ ਤਕ ਪਹੁੰਚ ਕੀਤੀ ਅਤੇ ਕਿਹਾ ਕਿ ਤੁਹਾਡੇ ਲੋਕਾਂ ਕਾਰਨ ਮੇਰੀ ਬੇਟੀ ਬਿਮਾਰ ਹੈ।

ਇਹ ਕਹਿਣ ਤੋਂ ਬਾਅਦ ਵਿਅਕਤੀ ਨੇ ਔਰਤ 'ਤੇ ਹਮਲਾ ਕਰ ਦਿੱਤਾ।

ਉਸਨੇ ਔਰਤ ਦਾ ਬੈਗ ਫੜਿਆ ਅਤੇ ਉਸਦੇ ਮੂੰਹ ਅਤੇ ਨੱਕ 'ਤੇ ਕਈ ਮੁੱਕੇ ਬਰਸਾ ਦਿੱਤੇ।

ਇਸਦੀ ਜਾਣਕਾਰੀ ਟਰਾਂਸਿਟ ਪੁਲਿਸ ਨੇ ਦਿੱਤੀ।

ਸ਼ੱਕੀ ਨੇ ਔਰਤ ਦੇ ਵਾਲਾਂ ਤੋਂ ਫੜ੍ਹ ਕੇ ਉਸਨੂੰ ਸਕਾਈਟਰੇਨ ਦੀਆਂ ਸੀਟਾਂ 'ਚ ਪਟਕ ਦਿੱਤਾ।

ਫੇਰ ਬੁਰਾਰਡ ਸਟੇਸ਼ਨ ਕੋਲ ਉਸਨੇ ਔਰਤ ਨੂੰ ਰੇਲ ਵਿੱਚੋਂ ਬਾਹਰ ਧੱਕ ਦਿੱਤਾ।

ਘਟਨਾ ਤੋਂ ਬਾਅਦ ਵੈਨਕੂਵਰ ਪੁਲਿਸ ਨੂੰ ਕੱਲ ਕਿਸੇ ਨੇ ਸੰਪਰਕ ਕਰਕੇ ਦੱਸਿਆ ਕਿ ਟਰਾਂਸਿਟ ਪੁਲਿਸ ਵੱਲੋਂ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਾਲੇ ਵਿਅਕਤੀ ਨੂੰ ਓਹ ਪਛਾਣਦੇ ਹਨ।

ਹੁਣ ਘਟਨਾ 'ਚ ਇੱਕ 51 ਸਾਲਾ ਵਿਅਕਤੀ ਨੂੰ ਗਿਰਫਤਾਰ ਕੀਤਾ ਗਿਆ ਹੈ।

Latest news

b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
275-indians-still-missing-after-severe-floods-along-nepal-tibet-border
Punjabi

ਨੇਪਾਲ-ਤਿੱਬਤ ਸਰਹੱਦ ’ਤੇ ਹੜ੍ਹ: 275 ਭਾਰਤੀ ਨਾਗਰਿਕ ਲਾਪਤਾ, 166 ਸੁਰੱਖਿਅਤ ਬਚਾਏ

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਨੇਪਾਲ-ਤਿੱਬਤ ਸਰਹੱਦ 'ਤੇ ਆਏ ਭਿਆਨਕ ਹੜ੍ਹਾਂ ਤੋਂ ਬਾਅਦ 275 ਭਾਰਤੀ ਨਾਗਰਿਕ ਹਾਲੇ ਵੀ ਲਾਪਤਾ ਹਨ, ਜਦਕਿ 166 ਹੋਰਨਾਂ ਨੂੰ ਸੁਰੱਖਿਅਤ ਬਚਾਅ ਲਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ 1,907 ਭਾਰਤੀ ਨਾਗਰਿਕ ਚੀਨ ਤੋਂ ਸੁਰੱਖਿਅਤ ਤਰੀਕੇ ਨਾਲ ਨੇਪਾਲ ਪਹੁੰਚ ਗਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link