11.45C Vancouver
ADS

Feb 22, 2022 9:24 PM - Connect News

ਨਿਊ ਵੈਸਟਮਿਨਸਟਰ 'ਚ ਦਿਨ-ਦਿਹਾੜੇ ਵਾਪਰੇ ਹਮਲੇ ਤੇ ਡਾਕੇ ਦੇ ਮਾਮਲੇ 'ਚ ਇੱਕ ਵਿਅਕਤੀ ਗ੍ਰਿਫਤਾਰ

Share On
suspect-charged-in-connection-to-alexander-street-assault-and-robbery
On February 10th the New Westminster Police Department asked witnesses to come forward following an assault and robbery that occurred on Alexander Street on February 8th. (Photo - New Westminster police/Twitter)

ਨਿਊ ਵੈਸਟਮਿਨਸਟਰ 'ਚ ਪੁਲਿਸ ਦਾ ਕਹਿਣਾ ਦਿਨ ਦਿਹਾੜੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ।

ਮਾਮਲਾ ਇਸੇ ਮਹੀਨੇ ਵਾਪਰੇ ਹਮਲੇ ਨਾਲ ਸੰਬੰਧਤ ਹੈ।

ਬੀਤੇ ਮੰਗਲਵਾਰ ਪੁਲਿਸ ਨੇ ਦੱਸਿਆ ਸੀ ਕਿ ਅਫਸਰਾਂ ਨੂੰ ਐਲਿਕਜੈਂਡਰ ਸਟ੍ਰੀਟ ਦੇ ਇਲਾਕੇ 'ਚ ਸੱਦਿਆ ਗਿਆ ਸੀ।

ਪੁਲਿਸ ਨੂੰ ਦੱਸਿਆ ਗਿਆ ਸੀ ਕਿ 2 ਲੋਕਾਂ 'ਚ ਤਕਰਾਰ ਹੋ ਰਹੀ ਸੀ ਅਤੇ ਇੱਕ ਵਿਅਕਤੀ ਕੋਲ ਚਾਕੂ ਸੀ।

ਮੌਕੇ 'ਤੇ ਪਹੁੰਚੇ ਅਫਸਰਾਂ ਨੇ ਵੇਖਿਆ ਕਿ ਘਟਨਾ 'ਚ ਸ਼ਾਮਿਲ ਇੱਕ ਵਿਅਕਤੀ, ਉਸ ਤੋਂ ਇੱਕ ਹਫ਼ਤਾ ਪਹਿਲਾਂ ਵਾਪਰੇ ਹਮਲੇ ਦਸ ਸ਼ੱਕੀ ਸੀ।

ਉਸ ਮੌਕੇ ਇੱਕ ਵਿਅਕਤੀ 'ਤੇ ਹਮਲਾ ਕੀਤਾ ਗਿਆ ਸੀ ਅਤੇ ਉਸ ਨਾਲ ਲੁੱਟਖੋਹ ਕੀਤੀ ਗਈ ਸੀ।

ਅੱਜ ਪੁਲਿਸ ਨੇ ਦੱਸਿਆ ਕਿ ਨਿਕੋਲਸ ਗਲੌਡ ਨਾਮ ਦੇ 33 ਸਾਲਾ ਯੁਵਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਡਾਕੇ ਅਤੇ ਹਮਲੇ ਸੰਬੰਧੀ ਦੋਸ਼ ਲੱਗੇ ਹਨ।

ਇਸ ਮਾਮਲੇ ਇੱਕ ਹੋਰ ਵਿਅਕਤੀ ਨੂੰ 15 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ 'ਤੇ ਕੋਰਟ ਕੰਡੀਸ਼ਨਸ ਦੀ ਪਾਲਣਾ ਨਾ ਕਰਨ ਦੇ ਦੋਸ਼ ਲੱਗੇ ਹਨ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link