19.26C Vancouver
ADS

May 13, 2020 10:40 PM -

ਵੈਨਕੂਵਰ ਵਿੱਚ ਬੱਸ 'ਚ ਔਰਤ 'ਤੇ ਹਿੰਸਕ ਹਮਲਾ ਕਰਨ ਵਾਲੇ ਸ਼ੱਕੀ ਦੀ ਡਰੱਗ ਓਵਰਡੋਜ਼ ਨਾਲ ਮੌਤ

Share On
suspect-in-violent-attack-against-a-woman-on-a-bus-died-of-an-apparent-drug-overdose
Metro Vancouver Transit Police are asking for the public's help in identifying a man, shown in a handout photo, suspected in a racially motivated attack against a woman. Police say a man who boarded a bus on the Downtown Eastside on April 15 made discriminatory remarks directed at two Asian women who got on wearing masks. THE CANADIAN PRESS/HO-Metro Vancouver Transit Police MANDATORY CREDIT

ਮੈਟਰੋ ਵੈਨਕੂਵਰ ਟ੍ਰਾਂਜ਼ਿਟ ਪੁਲਿਸ ਵੱਲੋਂ ਇੱਕ ਵਿਅਕਤੀ ਦੀ ਭਾਲ ਕੀਤੀ ਰਹੀ ਸੀ, ਜਿਸ ਨੇ ਬੀਤੇ ਮਹੀਨੇ ਬੱਸ ਵਿੱਚ ਇੱਕ ਔਰਤ 'ਤੇ ਹਮਲਾ ਕਰ ਦਿੱਤਾ ਸੀ।

ਟ੍ਰਾਂਜ਼ਿਟ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਸ਼ੱਕੀ ਵਿਅਕਤੀ ਦੀ ਡਰੱਗ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।

ਦੱਸਿਆ ਗਿਆ ਕਿ ਸ਼ੱਕੀ ਵਿਅਕਤੀ ਦੀ ਘਟਨਾ ਤੋਂ ਕਰੀਬ ਇੱਕ ਹਫ਼ਤੇ ਬਾਅਦ ਹੀ ਮੌਤ ਹੋ ਗਈ ਸੀ।

ਮੰਗਲਵਾਰ ਨੂੰ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼ੱਕੀ ਦੀ ਤਸਵੀਰ ਵੀ ਜਾਰੀ ਕੀਤੀ ਸੀ।

ਇਸ ਵਿਅਕਤੀ ਦੀ ਪਛਾਣ ਇਲਾਕੇ ਦੇ ਇੱਕ 48 ਸਾਲਾ ਵਿਅਕਤੀ ਦੇ ਤੌਰ 'ਤੇ ਹੋਈ ਹੈ, ਜਿਸਦੇ ਰਹਿਣ ਦਾ ਕੋਈ ਪੱਕਾ ਪਤਾ (address) ਨਹੀਂ ਸੀ।

ਔਰਤ 'ਤੇ ਹਮਲੇ ਸੰਬੰਧੀ ਜਿਸ ਘਟਨਾ ਨੂੰ ਲੈਕੇ ਇਸ ਸ਼ੱਕੀ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਸੀ, ਉਹ ਘਟਨਾ 15 ਅਪ੍ਰੈਲ ਨੂੰ ਵੈਨਕੂਵਰ 'ਚ ਇੱਕ ਬੱਸ 'ਚ ਵਾਪਰੀ ਸੀ।

ਪੂਰੇ ਮਾਮਲੇ ਦੀ ਸ਼ੁਰੂਆਤ ਉਸ ਵੇਲੇ ਹੋਈ ਸੀ ਜਦ ਬੱਸ ਵਿੱਚ ਦੋ ਏਸ਼ੀਅਨ ਮੂਲ ਦੀਆਂ ਔਰਤਾਂ ਸਵਾਰ ਹੋਈਆਂ ਸਨ, ਜਿੰਨਾ ਮਾਸਕ ਪਹਿਨੇ ਹੋਏ ਸਨ।

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਇਸ ਵਿਅਕਤੀ ਨੇ ਇੱਕ ਔਰਤ ਨੂੰ ਕਿਹਾ, "ਆਪਣੇ ਦੇਸ਼ ਵਾਪਿਸ ਜਾਓ, ਉੱਥੋਂ ਹੀ ਇਸ ਸਭ ਦੀ ਸ਼ੁਰੂਆਤ ਹੋਈ ਹੈ।"

ਪੁਲਿਸ ਦਾ ਕਹਿਣਾ ਹੈ ਕਿ ਸ਼ੱਕੀ ਵਿਅਕਤੀ ਨੇ ਪਹਿਲਾਂ ਏਸ਼ੀਅਨ ਔਰਤਾਂ ਨੂੰ ਟਿੱਪਣੀਆਂ ਦਾ ਨਿਸ਼ਾਨਾ ਬਣਾਇਆ ਅਤੇ ਜਦ ਇੱਕ ਔਰਤ ਨੇ ਉਨ੍ਹਾਂ ਦਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਔਰਤ ਨੂੰ ਲੱਤ ਮਾਰੀ ਅਤੇ ਉਸ 'ਤੇ ਮੁੱਕਿਆਂ ਨਾਲ ਹਮਲਾ ਕੀਤਾ।

ਜਲਦੀ ਹੀ ਇਹ ਸ਼ੱਕੀ ਬੱਸ ਤੋਂ ਉੱਤਰ ਗਿਆ ਅਤੇ ਮੌਕੇ ਤੋਂ ਭੱਜ ਗਿਆ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link