11.73C Vancouver
ADS

Nov 8, 2022 1:37 AM - Connect News

ਕੈਨੇਡਾ ਵਾਈਡ ਵਾਰੰਟ 'ਤੇ ਭਾਲਿਆ ਜਾ ਰਿਹਾ ਸੀ ਸ਼ੱਕੀ, ਬੱਸ 'ਚ ਵਾਪਰੀ ਘਟਨਾ ਕਾਰਨ ਨਿਊ ਵੈਸਟਮਿਨਸਟਰ ਪੁਲਿਸ ਦੇ ਹੱਥੇ ਚੜ੍ਹਿਆ

Share On
suspect-wanted-on-canada-wide-warrant-arrested-after-firearm-falls-out-of-pocket
New Westminster Police Department officers were dispatched to Howes Street and Ewen Avenue for a report of a man with a handgun. (Photo - New Westminster police)

ਨਿਊ ਵੈਸਟਮਿਨਸਟਰ 'ਚ ਇੱਕ ਵਿਅਕਤੀ ਨੂੰ ਨਾਟਕੀ ਅੰਦਾਜ 'ਚ ਕਾਬੂ ਕਰ ਲਿਆ ਗਿਆ ਅਤੇ ਮਾਮਲਾ ਕੈਨੇਡਾ ਵਾਈਡ ਵਾਰੰਟ 'ਤੇ ਭਾਲੇ ਜਾ ਰਹੇ ਵਿਅਕਤੀ ਦੀ ਗ੍ਰਿਫਤਾਰੀ ਨਾਲ ਸੰਬੰਧਤ ਹੈ।

30 ਅਕਤੂਬਰ ਨੂੰ ਦੁਪਹਿਰ ਕਰੀਬ 12.20 ਵਜੇ ਨਿਊ ਵੈਸਟਮਿਨਸਟਰ ਪੁਲਿਸ ਡਿਪਾਰਟਮੈਂਟ ਦੇ ਅਫਸਰਾਂ ਨੂੰ ਹਾਓ ਸਟ੍ਰੀਟ ਅਤੇ ਐਵਨ ਐਵੀਨਿਊ ਦੇ ਇਲਾਕੇ 'ਚ ਸੱਦਿਆ ਗਿਆ ਸੀ।

ਇੱਕ ਆਦਮੀ ਬਾਰੇ ਰਿਪੋਰਟ ਮਿਲੀ ਸੀ ਜਿਸ ਕੋਲ ਬੰਦੂਕ ਸੀ।

ਬੱਸ 'ਤੇ ਸਵਾਰ ਇੱਕ ਵਿਅਕਤੀ ਨੇ ਪੁਲਿਸ ਨਾਲ ਸੰਪਰਕ ਕੀਤਾ ਸੀ ਜਿਸ ਨੇ ਇੱਕ ਆਦਮੀ ਦੇ ਡੱਬ ਵਿੱਚੋਂ ਬੰਦੂਕ ਡਿਗਦੇ ਵੇਖੀ ਸੀ।

ਸ਼ੱਕੀ ਦੇ ਨਾਲ ਇੱਕ ਹੋਰ ਵਿਅਕਤੀ ਇੱਕੋ ਸਟੌਪ 'ਤੇ ਬੱਸ ਵਿੱਚੋਂ ਉਤਰੇ ਸਨ।

ਅਫਸਰਾਂ ਨੇ ਜਲਦੀ ਹੀ ਮੌਕੇ 'ਤੇ ਪਹੁੰਚ ਕੀਤੀ ਅਤੇ ਸ਼ੱਕੀਆਂ ਨੂੰ ਕਾਬੂ ਕਰ ਲਿਆ।

ਸ਼ੱਕੀ ਕੋਲ ਇੱਕ ਬੀ.ਬੀ. ਗੰਨ ਸੀ ਅਤੇ ਉਸ ਦੀ ਭਾਲ ਕੈਨੇਡਾ ਵਾਈਡ ਵਾਰੰਟ 'ਤੇ ਕੀਤੀ ਜਾ ਰਹੀ ਸੀ।

ਦੂਜੇ ਸ਼ੱਕੀ 'ਤੇ ਵੀ ਵਾਰੰਟ ਜਾਰੀ ਸੀ।

ਪੁਲਿਸ ਨੇ ਕਾਲ ਕਰਨ ਵਾਲੇ ਵਿਅਕਤੀ ਦੀ ਸੂਝਬੂਝ ਦੀ ਸ਼ਲਾਘਾ ਕੀਤੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link