14.22C Vancouver
ADS

Mar 23, 2022 7:29 PM - The Canadian Press

ਅਫਗਾਨਿਸਤਾਨ 'ਚ ਸਕੂਲੀ ਵਿਦਿਆਰਥਣਾਂ 'ਤੇ ਤਾਲੀਬਾਨ ਸ਼ਾਸਕਾਂ ਦਾ ਹੈਰਾਨ ਕਰ ਦੇਣ ਵਾਲਾ ਫੈਸਲਾ

Share On
taliban-break-promise-on-higher-education-for-afghan-girls
Afghanistan's Taliban rulers have decided against reopening schools to girls above the sixth grade, reneging on a promise and opting to appease their hard-line base, at the expense of further alienating the international community. (File photo - ANI)

ਅਫਗਾਨਿਸਤਾਨ 'ਚ ਤਾਲੀਬਾਨੀ ਸ਼ਾਸਕਾਂ ਨੇ ਲੜਕੀਆਂ ਦੀ ਸਿੱਖਿਆ ਸੰਬੰਧੀ ਹੈਰਾਨ ਕਰ ਦੇਣ ਵਾਲਾ ਫੈਸਲਾ ਲਿਆ ਹੈ।

ਅਫਗਾਨਿਸਤਾਨ 'ਚ 6ਵੀਂ ਕਲਾਸ ਤੋਂ ਬਾਅਦ ਲੜਕੀਆਂ ਨੂੰ ਸਕੂਲ 'ਚ ਸਿੱਖਿਆ ਹਾਸਿਲ ਕਰਨ ਦੀ ਇਜਾਜਤ 'ਤੇ ਰੋਕ ਲਗਾਈ ਜਾ ਰਹੀ ਹੈ।

ਇਸ ਫੈਸਲੇ ਨੂੰ ਹੈਰਾਨੀ ਭਰਿਆ ਇਸਲਈ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਵਿਦੇਸ਼ਾਂ ਤੋਂ ਅਫਗਾਨਿਸਤਾਨ ਨੂੰ ਹੋ ਰਹੀ ਫੰਡਿੰਗ 'ਚ ਵੀ ਅੜਿੱਕੇ ਪੇਸ਼ ਆ ਸਕਦੇ ਹਨ।

ਯੂ.ਐਸ. ਸਪੈਸ਼ਲ ਰਿਪ੍ਰੈਜੈਂਟੈਟਿਵ ਥੌਮਸ ਵੈਸਟ ਨੇ ਇਸ ਫੈਸਲੇ ਤੋਂ ਬਾਅਦ ਇੱਕ ਟਵੀਟ ਕਰ ਆਪਣੀ ਨਿਰਾਸ਼ਾ ਅਤੇ ਹੈਰਾਨੀ ਜਾਹਿਰ ਕੀਤੀ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਤਾਲੀਬਾਨ ਦੀਆਂ ਪਬਲਿਕ ਕਮਿਟਮੈਂਟਸ ਨਾਲ ਦਗਾ ਹੈ ਅਤੇ ਅੰਤਰਰਾਸ਼ਟਰੀ ਕਮਿਊਨਿਟੀ ਇਸ ਫੈਸਲੇ ਤੋਂ ਹੈਰਾਨ ਹੈ।

ਵੈਸਟ ਨੇ ਕਿਹਾ ਕਿ ਤਾਲੀਬਾਨ ਨੇ ਪਹਿਲਾਂ ਆਖਿਆ ਸੀ ਕਿ ਸਾਰੇ ਅਫਗਾਨ ਲੋਕਾਂ ਨੂੰ ਸਿੱਖਿਆ ਦਾ ਹੱਕ ਹੈ ਅਤੇ ਹੁਣ ਤਾਲੀਬਾਨ ਨੂੰ ਅਫਗਾਨ ਲੋਕਾਂ ਪ੍ਰਤੀ ਆਪਣੇ ਵਾਅਦਿਆਂ 'ਤੇ ਖਰਾ ਉੱਤਰਨਾ ਚਾਹੀਦਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link