12.21C Vancouver
ADS

Jan 4, 2021 12:25 PM -

ਕਿਸਾਨ ਆਗੂਆਂ ਅਤੇ ਸਰਕਾਰ ਵਿਚਾਲੇ ਲੰਚ ਬ੍ਰੇਕ ਤੋਂ ਬਾਅਦ ਗੱਲ-ਬਾਤ ਜਾਰੀ

Share On
talks-between-centre-farmers-representatives-to-resume-after-lunch-break
Talks between Centre, farmers' representatives to resume after lunch break

ਅੱਜ ਸੋਮਵਾਰ ਨੂੰ ਭਾਰਤ ਦੀ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਵਿਗਿਆਨ ਭਵਨ 'ਚ ਲੰਚ ਬ੍ਰੇਕ ਤੋਂ ਬਾਅਦ ਗੱਲ-ਬਾਤ ਦਾ ਦੌਰ ਮੁੜ ਸ਼ੁਰੂ ਹੋ ਗਿਆ ਹੈ| ਕਿਸਾਨ ਆਗੂ ਸਰਕਾਰ ਤੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ| ਖਾਣੇ ਦੇ ਵਕਫ਼ੇ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕਿਸਾਨਾਂ ਨੂੰ ਮਿਲੇ|

ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦਰਮਿਆਨ ਵਿਗਿਆਨ ਭਵਨ 'ਚ ਅੱਜ ਗੱਲ-ਬਾਤ ਦਾ ਅਗਲਾ ਦੌਰ ਸ਼ੁਰੂ ਹੋਇਆ ਸੀ|

ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ, ਪੀਊਸ਼ ਗੋਇਲ, ਸੋਮ ਪ੍ਰਕਾਸ਼ ਅਤੇ ਹੋਰ ਸਰਕਾਰੀ ਅਫਸਰਾਂ ਅਤੇ ਕਿਸਾਨ ਆਗੂਆਂ ਵੱਲੋਂ ਇਸ ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ 2 ਮਿੰਟਾਂ ਦਾ ਮੌਨ ਰੱਖਿਆ ਗਿਆ|

ਅੱਜ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਦੱਸਿਆ ਕਿ ਨਵੇਂ ਖੇਤੀ ਕਾਨੂੰਨ ਖ਼ਿਲਾਫ਼ ਧਰਨੇ ਦੌਰਾਨ ਹੁਣ ਤੱਕ 60 ਕਿਸਾਨਾਂ ਦੀ ਜਾਨ ਜਾ ਚੁੱਕੀ ਹੈ|

ਉਨ੍ਹਾਂ ਅੱਗੇ ਆਖਿਆ ਕਿ ਹਰ 16 ਘੰਟਿਆਂ ਬਾਅਦ ਇੱਕ ਕਿਸਾਨ ਦੀ ਮੌਤ ਹੋ ਰਹੀ ਹੈ ਅਤੇ ਇਸਦਾ ਜਵਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ|

ਅੱਜ ਦੀ ਗੱਲ-ਬਾਤ ਤੋਂ ਪਹਿਲਾ ਕੇਂਦਰੀ ਮੰਤਰੀ ਤੋਮਰ ਨੇ ਆਖਿਆ ਸੀ ਕਿ ਉਹ ਅੱਜ ਦੀ ਬੈਠਕ ਨੂੰ ਲੈਕੇ 'ਆਸਵੰਦ' ਹਨ ਅਤੇ ਉਹਨਾਂ ਨੂੰ ਉਮੀਦ ਹੈ ਕਿ ਦੋਵੇਂ ਧਿਰਾਂ ਮਿਲ ਕੇ ਅਜੇ ਇਸ ਮੁੱਦੇ ਦਾ ਕੋਈ ਹੱਲ ਕੱਢ ਲੈਣਗੀਆਂ|

ਗ਼ੌਰਤਲਬ ਹੈ ਕਿ ਰਾਜਧਾਨੀ ਦਿੱਲੀ ਦੇ ਬਾਰਡਰਾਂ 'ਤੇ 26 ਨਵੰਬਰ ਤੋਂ ਕਿਸਾਨ ਤਿੰਨ ਨਵੇਂ ਕਿਸਾਨ ਬਿੱਲਾਂ- ਕਿਸਾਨ ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020 , ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਖ਼ਿਲਾਫ਼ ਡਟੇ ਹੋਏ ਹਨ|

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link