17.4C Vancouver
ADS

Oct 15, 2025 6:57 PM - The Canadian Press

ਸੂਬੇ ਭਰ ਵਿੱਚ ਹੜਤਾਲ ਕਾਰਨ ਐਲਬਰਟਾ ਦੇ ਅਧਿਆਪਕਾਂ ਅਤੇ ਸਰਕਾਰ ਵਿਚਕਾਰ ਗੱਲਬਾਤ ਠੱਪ

Share On
talks-stall-between-alberta-teachers-government-in-provincewide-strike
Horner says he was hoping for a more reasonable ask from the Alberta Teachers' Association, whose 51,000 members went on strike Oct. 6.(Photo: The Canadian Press)

ਐਲਬਰਟਾ ਦੇ ਵਿੱਤ ਮੰਤਰੀ ਨੇ ਦੱਸਿਆ ਕਿ ਹੜਤਾਲ ਕਰ ਰਹੇ ਅਧਿਆਪਕਾਂ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਦੀ ਮੰਗ ਅਤੇ ਸਰਕਾਰ ਵਲੋਂ ਖਰਚਾ ਕਰਨ ਦੀ ਤਿਆਰੀ ਵਿਚਕਾਰ ਕਾਫੀ ਫਰਕ ਹੈ।

ਨੇਟ ਹੌਰਨਰ ਦਾ ਕਹਿਣਾ ਹੈ ਕਿ ਯੂਨੀਅਨ ਦੇ ਤਾਜ਼ਾ ਪ੍ਰਸਤਾਵ ਵਿਚ ਸਰਕਾਰ ਨੂੰ ਡੀਲ ਲਈ ਰੱਖੇ ਖਰਚ ਨਾਲੋਂ ਲਗਭਗ $2 ਬਿਲੀਅਨ ਵੱਧ ਖਰਚਣੇ ਪੈਣਗੇ । ਉਨ੍ਹਾਂ ਕਿਹਾ ਕਿ ਉਹ ਆਸਵੰਦ ਸਨ ਕਿ 6 ਅਕਤੂਬਰ ਤੋਂ ਐਲਬਰਟਾ ਟੀਚਰਜ਼ ਐਸੋਸੀਏਸ਼ਨ ਦੇ 51,000 ਅਧਿਆਪਕ ਹੜਤਾਲ ਕਰ ਰਹੇ ਹਨ।

ਹੌਰਨਰ ਨੇ ਕਿਹਾ ਕਿ ਉਹ ਐਲਬਰਟਾ ਟੀਚਰਜ਼ ਐਸੋਸੀਏਸ਼ਨ ਤੋਂ ਇੱਕ ਹੋਰ ਵਾਜਬ ਮੰਗ ਦੀ ਉਮੀਦ ਕਰ ਰਹੇ ਸੀ। ਇਸ ਹੜਤਾਲ ਨਾਲ 2,500 ਸਕੂਲਾਂ ਦੇ ਲਗਭਗ 740,000 ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link