13.16C Vancouver
ADS

Aug 25, 2023 7:23 PM - The Canadian Press

ਚੀਨ ਅਤੇ ਕੈਨੇਡਾ ਵੱਲੋਂ ਫਲਾਈਟਸ ਦੀ ਗਿਣਤੀ ਵਧਾਉਣ 'ਤੇ ਗੱਲਬਾਤ

Share On
talks-underway-between-canada-and-china-on-increasing-number-of-flights
The decline stems from China's strict Covid-19 regulations, which included overseas flights and frequent quarantine and testing requirements for tourists.(Photo: The Canadian Press)

ਬੀਜਿੰਗ ਅਤੇ ਓਟਾਵਾ ਆਪਸ ਵਿੱਚ ਗੱਲਬਾਤ ਕਰ ਰਹੇ ਹਨ ਕਿ ਜੂਨ ਵਿੱਚ ਇੱਕ ਅਮਰੀਕੀ ਡੀਲ ਤੋਂ ਬਾਅਦ ਚੀਨ ਅਤੇ ਕੈਨੇਡਾ ਵਿਚਕਾਰ ਉਡਾਣਾਂ ਨੂੰ ਕਿਵੇਂ ਵਧਾਇਆ ਜਾਵੇ।

ਟ੍ਰਾਂਸਪੋਰਟ ਕੈਨੇਡਾ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਵਿਚਕਾਰ ਕੋਵਿਡ-19 ਤੋਂ ਪਹਿਲਾਂ 2019 ਵਿੱਚ ਗਰਮੀਆਂ ਦੌਰਾਨ ਹਫਤੇ ਵਿੱਚ 100 ਤੋਂ ਵੱਧ ਉਡਾਣਾਂ ਹੁੰਦੀਆਂ ਸਨ, ਪਰ ਹੁਣ ਹਫ਼ਤਾਵਾਰੀ ਉਡਾਣਾਂ ਦੀ ਗਿਣਤੀ ਬਹੁਤ ਘੱਟ ਗਈ ਹੈ।

ਇਹ ਗਿਣਤੀ ਇਸ ਸੀਜ਼ਨ ਵਿੱਚ ਸਿਰਫ 10 ‘ਤੇ ਆ ਗਈ ਹੈ।

ਇਹ ਗਿਰਾਵਟ ਚੀਨ ਦੇ ਸਖਤ ਕੋਵਿਡ-19 ਨਿਯਮਾਂ ਤੋਂ ਪੈਦਾ ਹੋਈ ਹੈ, ਜਿਸ ਵਿੱਚ ਵਿਦੇਸ਼ੀ ਉਡਾਣਾਂ ਅਤੇ ਵਾਰ-ਵਾਰ ਕੁਆਰੰਟੀਨ ਅਤੇ ਸੈਲਾਨੀਆਂ ਲਈ ਟੈਸਟਿੰਗ ਦੀਆਂ ਸ਼ਰਤਾਂ ਸ਼ਾਮਲ ਸਨ।

ਹਾਲਾਂਕਿ ਚੀਨ ਨੇ ਇਸ ਸਾਲ ਦੇ ਸ਼ੁਰੂ ਵਿਚ ਕੋਵਿਡ ਨਿਯਮਾਂ ਵਿਚ ਢਿੱਲ ਦੇ ਦਿੱਤੀ ਸੀ।

ਏਵੀਏਸ਼ਨ ਐਨਲਿਸਟ ਹੈਲੇਨ ਬੈਕਰ ਨੇ ਕਿਹਾ ਕੋਵਿਡ ਨਿਯਮਾਂ ਦੇ ਚਲਦਿਆਂ ਸਿੱਧੀਆਂ ਉਡਾਣਾਂ ਨੂੰ ਬੰਦ ਕੀਤਾ ਗਿਆ ਸੀ।

ਉਦੋਂ ਤੋਂ ਹੁਣ ਤੱਕ ਚੀਨ ਅਤੇ ਕੈਨੇਡਾ ਦਰਮਿਆਨ ਸਿੱਧੀਆਂ ਫਲਾਈਟਸ ਮੁੜ ਬਹਾਲ ਨਹੀਂ ਹੋਈਆਂ।

ਇਸੇ ਦੌਰਾਨ, ਚੀਨ ਨੇ ਕੈਨੇਡਾ ਨੂੰ ਟੂਰ ਗਰੁੱਪਾਂ ਲਈ ਮਨਜ਼ੂਰਸ਼ੁਦਾ ਅੰਤਰਰਾਸ਼ਟਰੀ ਯਾਤਰਾ ਸਥਾਨਾਂ ਦੀ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਹੈ।

ਕੈਨੇਡਾ ਅਤੇ ਚੀਨ ਦਰਮਿਆਨ ਵਿਦੇਸ਼ੀ ਦਖ਼ਲਅੰਦਾਜ਼ੀ ਵਰਗੇ ਮੁੱਦਿਆਂ ਦੇ ਚਲਦਿਆਂ ਚੀਨ ਸਰਕਾਰ ਨੇ ਇਹ ਫ਼ੈਸਲਾ ਲਿਆ ਸੀ।

ਫਿਰ ਵੀ ਦੋਵੇਂ ਦੇਸ਼ ਕਹਿ ਰਹੇ ਹਨ ਕਿ ਉਹ ਉਡਾਣਾਂ ਦੀ ਗਿਣਤੀ ਵਧਾਉਣ ਲਈ ਵਿਚਾਰ ਕਰ ਰਹੇ ਹਨ।

ਅਮਰੀਕਾ ਅਤੇ ਚੀਨ ਵਿਚਾਲੇ ਹਫ਼ਤਾਵਾਰੀ ਉਡਾਣਾਂ ਨੂੰ ਦੁੱਗਣਾ ਕਰਨ ਦਾ ਸਮਝੌਤਾ ਹੋਇਆ ਹੈ ਅਤੇ ਕੈਨੇਡਾ ਨੇ ਸੰਕੇਤ ਦਿੱਤਾ ਹੈ ਕਿ ਉਹ ਹਾਲ ਹੀ ਵਿਚ ਚੀਨ ਦੇ ਅਮਰੀਕਾ ਨਾਲ ਹੋਏ ਸਮਝੌਤੇ ਦੀ ਤਰਜ਼ ‘ਤੇ ਇਕਰਾਰਨਾਮਾ ਕਰਨ ਦੀ ਮੰਗ ਕਰ ਸਕਦਾ ਹੈ।

Latest news

trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
american-doctors-move-to-b-c-amid-eased-licensing-rules
Punjabi

ਅਮਰੀਕੀ ਡਾਕਟਰਾਂ ਨੂੰ ਬੀ.ਸੀ. ਦੇ ਸੌਖੇ ਨਿਯਮ ਪਸੰਦ ਆਏ, ਪਰਿਵਾਰਾਂ ਸਮੇਤ ਸੂਬੇ ਵੱਲ ਕੀਤਾ ਰੁਖ

ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਸੌਖੇ ਨਿਯਮਾਂ ਸਦਕਾ ਕਈ ਅਮਰੀਕੀ ਡਾਕਟਰ ਆਪਣੇ ਪਰਿਵਾਰਾਂ ਸਮੇਤ ਇੱਥੇ ਸ਼ਿਫਟ ਹੋ ਰਹੇ ਹਨ। ਹਾਲ ਹੀ ਵਿਚ ਬੀ. ਸੀ. ਦੇ ਰਿਮੋਟ ਕੋਸਟਲ ਇਲਾਕੇ ਪੇਂਡਰ ਹਾਰਬਰ ਵਿਚ ਦੋ ਡਾਕਟਰ ਆ ਕੇ ਵਸੇ ਹਨ ਅਤੇ ਉੱਥੋਂ ਦੇ ਹੈਲਥ ਸੈਂਟਰ ਵਿਚ ਸੇਵਾਵਾਂ ਦੇ ਰਹੇ ਹਨ। ਇਹ ਇਲਾਕਾ ਲੰਬੇ ਸਮੇਂ ਤੋਂ ਡਾਕਟਰਾਂ ਦੀ ਕਮੀ ਨਾਲ ਜੂਝ ਰਿਹਾ ਸੀ, ਜਿੱਥੇ 500 ਤੋਂ ਵੱਧ ਲੋਕਾਂ ਦੀ ਦੇਖਭਾਲ ਲਈ ਸਿਰਫ਼ ਇੱਕ ਪਾਰਟ-ਟਾਈਮ ਡਾਕਟਰ ਸੀ ਪਰ ਹੁਣ ਅਮਰੀਕੀ ਡਾਕਟਰ ਵੀ ਇੱਥੇ ਸੇਵਾਵਾਂ ਦੇ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link