14.3C Vancouver
ADS

Aug 25, 2025 6:45 PM - Connect Newsroom

ਬੀ. ਸੀ. ਦੇ ਪੋਸਟ-ਸੈਕੰਡਰੀ ਸਿੱਖਿਆ ਮੰਤਰੀ ਨੇ ਬਰਨਬੀ ਕੈਂਪਸ 'ਚ ਨਵੀਂ ਰਿਹਾਇਸ਼ ਖੋਲ੍ਹਣ ਦਾ ਕੀਤਾ ਐਲਾਨ

Share On
tall-timber-building-boosts-student-housing-at-bcits-burnaby-campus
The 12-storey mass-timber building adds 469 student beds. (Image - This image was shared by BC Govt. in its official news release)

ਬੀ. ਸੀ. ਦੇ ਪੋਸਟ-ਸੈਕੰਡਰੀ ਸਿੱਖਿਆ ਮੰਤਰੀ ਜੈਸੀ ਸਨਰ ਨੇ ਬ੍ਰਿਟਿਸ਼ ਕੋਲੰਬੀਆ ਇੰਸਟੀਚਿਊਟ ਆਫ਼ ਟੈਕਨਾਲੋਜੀ ਦੇ ਬਰਨਬੀ ਕੈਂਪਸ ਵਿਖੇ ਨਵਾਂ ਟਾਲ ਟਿੰਬਰ ਵਿਦਿਆਰਥੀ ਰਿਹਾਇਸ਼ ਨਿਵਾਸ ਖੋਲ੍ਹਣ ਦਾ ਐਲਾਨ ਕੀਤਾ ਹੈ, ਇਸ ਨਾਲ ਕੈਂਪਸ ਵਿਚ ਸਟੂਡੈਂਟਸ ਲਈ ਕਿਫਾਇਤੀ ਰਿਹਾਇਸ਼ ਦੇ ਵਿਕਲਪ ਵੱਧ ਗਏ ਹਨ।

ਸਨਰ ਨੇ ਕਿਹਾ ਕਿ ਇਹ ਬੀ.ਸੀ.ਆਈ.ਟੀ. ਦੇ ਬਰਨਬੀ ਕੈਂਪਸ ਵਿਚ 40 ਸਾਲਾਂ ਵਿਚ ਪਹਿਲੀ ਵਾਰ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਸਹੂਲਤ ਸਟੂਡੈਂਟਸ ਨੂੰ ਉਨ੍ਹਾਂ ਦੀ ਕਲਾਸਾਂ ਤੋਂ ਕੁਝ ਹੀ ਕਦਮ ਦੀ ਦੂਰੀ 'ਤੇ ਵਧੇਰੇ ਰਿਹਾਇਸ਼ੀ ਵਿਕਲਪ ਪ੍ਰਦਾਨ ਕਰੇਗੀ, ਜਿਸ ਨਾਲ ਉਨ੍ਹਾਂ ਦੇ ਆਉਣ-ਜਾਣ ਦੇ ਸਮੇਂ ਵਿਚ ਕਮੀ ਹੋਵੇਗੀ ਅਤੇ ਲੋਕਲ ਰੈਂਟਲ ਮਾਰਕਿਟ 'ਤੇ ਦਬਾਅ ਘੱਟ ਹੋਵੇਗਾ।

ਇਸ 12-ਮੰਜ਼ਿਲਾ ਲੱਕੜ ਦੀ ਇਮਾਰਤ ਵਿਚ 469 ਵਿਦਿਆਰਥੀਆਂ ਦੇ ਰਹਿਣ ਦੀ ਵਿਵਸਥਾ ਕੀਤੀ ਗਈ ਹੈ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਪੂਰੇ ਬੀ.ਸੀ. ਵਿਚ ਕਿਫਾਇਤੀ ਵਿਦਿਆਰਥੀ ਹਾਊਸਿੰਗ ਦੇ ਵਿਸਥਾਰ ਦੇ ਯਤਨਾਂ ਤਹਿਤ ਇਸ ਪ੍ਰੋਜੈਕਟ ਵਿਚ $129 ਮਿਲੀਅਨ ਦਾ ਨਿਵੇਸ਼ ਕੀਤਾ ਹੈ।

Latest news

surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link