14.13C Vancouver
ADS

Oct 1, 2021 9:28 AM -

ਟਾਟਾ ਸੰਨਸ ਨੇ ਜਿੱਤੀ ਏਅਰ ਇੰਡੀਆ ਦੀ ਬੋਲੀ: ਸੂਤਰ

Share On
tata-sons-wins-bid-for-air-india-sources
Tata Sons wins bid for Air India: Sources

ਸਰਕਾਰੀ ਸੂਤਰਾਂ ਮੁਤਾਬਕ, ਟਾਟਾ ਸੰਨਸ ਨੇ ਕੌਮੀ ਵਾਹਕ ਏਅਰ ਇੰਡੀਆ ਦੀ ਆਖ਼ਰੀ ਬੋਲੀ ਜਿੱਤ ਲਈ ਹੈ।

ਸੂਤਰਾਂ ਮੁਤਾਬਕ, ਕੇਂਦਰ ਸਰਕਾਰ ਦੇ ਮੰਤਰੀਆਂ ਦੇ ਸਮੂਹ ਦੇ ਮੁਖੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੌਮੀ ਏਅਰਲਾਈਨ ਲਈ ਜਿੱਤਣ ਵਾਲੀ ਬੋਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਥਾਰਮਨ, ਵਣਜ ਮੰਤਰੀ ਪਿਯੂਸ਼ ਗੋਇਲ ਅਤੇ ਹਵਾਬਾਜ਼ੀ ਮੰਤਰੀ ਜ੍ਯੋਤਿਰਾਦਿੱਤੇਆ ਸਿੰਧੀਆ ਵੀ ਇਸ ਕਮੇਟੀ ਦੇ ਮੈਂਬਰ ਸਨ।

ਦੱਸਣਯੋਗ ਹੈ ਕਿ ਸ਼ਾਹ ਦੀ ਅਗਵਾਈ ਵਾਲੀ ਵਜ਼ਾਰਤ ਕਮੇਟੀ ਤੋਂ ਮਨਜ਼ੂਰੀ ਤੋਂ ਬਾਅਦ, ਹੁਣੇ ਹੋਈ ਬੈਠਕ ਵਿੱਚ ਬੋਲੀ ਲਾਉਣ ਵਾਲਿਆਂ ਨੂੰ ਸ਼ੇਅਰ ਖ਼ਰੀਦ ਸਮਝੌਤਾ (ਐੱਸਪੀਏ) ਦਿੱਤਾ ਗਿਆ ਸੀ ਅਤੇ ਹੁਣ ਆਖ਼ਰੀ ਕਾਰਵਾਈ, ਰਸਮੀ ਐਲਾਨ ਤੋਂ ਬਾਅਦ ਸ਼ੁਰੂ ਹੋਵੇਗੀ।

"ਇਹ ਟਰਾਂਸਫਰ ਦੀ ਕਾਰਵਾਈ ਐੱਸਪੀਏ ਦੇ ਨਾਲ ਸ਼ੁਰੂ ਹੋਵੇਗੀ ਅਤੇ ਇਸਦਾ ਟੀਚਾ, ਏਅਰਲਾਈਨ ਨੂੰ ਤਕਰੀਬਨ ਚਾਰ ਮਹੀਨਿਆਂ ਵਿੱਚ ਇਸਦੇ ਨਵੇਂ ਮਾਲਕਾਂ ਨੂੰ ਪੂਰੀ ਤਰਾਂ ਸੌਂਪਣ ਦਾ ਹੈ,"ਮਹਿਕਮੇ ਦੇ ਇੱਕ ਅਫ਼ਸਰ ਨੇ ਆਖਿਆ।

"ਮਾਨਤਾ ਪ੍ਰਾਪਤ ਬੋਲੀ ਧਾਰਕ ਨੂੰ ਬੋਲੀ ਦੀ ਘੱਟੋ-ਘੱਟ 15 ਫ਼ੀਸਦ ਰਕਮ ਜਮਾ ਕਰਾਉਣੀ ਪਵੇਗੀ,"ਅਧਿਕਾਰੀ ਨੇ ਆਖਿਆ।

ਜ਼ਿਕਰਯੋਗ ਹੈ ਕਿ ਇਹ ਵੇਖਣ ਤੋਂ ਬਾਅਦ ਕਿ ਬੋਲੀ ਧਾਰਕ ਬੋਲੀ ਤੋਂ ਪਹਿਲਾਂ ਤੈਅ ਕੀਤੀ ਕੀਮਤ ਬਾਰੇ ਨਹੀਂ ਜਾਣਦੇ, ਏਅਰ ਇੰਡੀਆ ਦੀ ਕੀਮਤ ਨਿਰਧਾਰਿਤ ਸੀ।

ਦਰਅਸਲ, ਜਦੋਂ ਨਿਰਧਾਰਿਤ ਮੁੱਲ ਦੀ ਗੱਲ ਆਉਂਦੀ ਹੈ ਤਾਂ ਇਸਨੂੰ ਪੂਰੀ ਤਰਾਂ ਗੁਪਤ ਰੱਖਿਆ ਜਾਂਦਾ ਹੈ।

ਸਰਕਾਰ ਏਅਰ ਇੰਡੀਆ ਵਿੱਚ ਆਪਣਾ 100 ਫ਼ੀਸਦ ਹਿੱਸਾ ਵੰਡੇਗੀ, ਏਅਰ ਇੰਡੀਆ ਐਕਸਪ੍ਰੈਸ ਅਤੇ 50 ਫ਼ੀਸਦ ਹਿੱਸਾ ਜ਼ਮੀਨੀ ਕੰਮਾਂ ਨੂੰ ਸਾਂਭਣ ਦੀ ਕੰਪਨੀ ਏਆਈਐੱਸਏਟੀਐੱਸ ਵਿੱਚ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link