13.17C Vancouver
ADS

Apr 5, 2024 1:10 PM - Connect Newsroom

ਕ੍ਰਿਕਟ ਕੈਨੇਡਾ ਅਤੇ ਟੀ.ਡੀ. ਬੈਂਕ ਗਰੁੱਪ ਨੇ ਲੋਕਲ ਕ੍ਰਿਕਟ ਨੂੰ ਹੁਲਾਰਾ ਦੇਣ ਲਈ ਨਵੀਂ ਸਪਾਂਸਰਸ਼ਿਪ ਦੀ ਕੀਤੀ ਘੋਸ਼ਣਾ

Share On
td-and-cricket-canada-come-together-for-the-love-of-the-game
This brings together two well-known organizations that are committed to the future growth of Cricket, as well as supporting new community engagement initiatives.

ਕ੍ਰਿਕਟ ਕੈਨੇਡਾ ਅਤੇ ਟੀ.ਡੀ. ਬੈਂਕ ਗਰੁੱਪ ਨੇ ਲੋਕਲ ਕ੍ਰਿਕਟ ਨੂੰ ਹੁਲਾਰਾ ਦੇਣ ਲਈ ਨਵੀਂ ਸਪਾਂਸਰਸ਼ਿਪ ਦੀ ਘੋਸ਼ਣਾ ਕੀਤੀ ਹੈ। ਇਸ ਪਾਰਟਨਰਸ਼ਿਪ ਜ਼ਰੀਏ ਟੀ.ਡੀ.ਬੈਂਕ ਕ੍ਰਿਕਟ ਕੈਨੇਡਾ ਦੀਆਂ ਨੈਸ਼ਨਲ ਟੀਮ ਦਾ ਅਧਿਕਾਰਤ ਬੈਂਕ ਬਣ ਗਿਆ ਹੈ ਅਤੇ ਇਹ ਡੀਲ ਕ੍ਰਿਕਟ ਪ੍ਰੇਮੀਆਂ ਦੀ ਨੈਸ਼ਨਲ ਟੀਮ ਅਤੇ ਖਿਡਾਰੀਆਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਵਿਚ ਮਦਦ ਕਰੇਗੀ।

ਕ੍ਰਿਕਟ ਕੈਨੇਡਾ ਦੇ ਪ੍ਰਧਾਨ ਰਸ਼ਪਾਲ ਬਾਜਵਾ ਨੇ ਕਿਹਾ ਕਿ ਇਹ ਸਮਝੌਤਾ ਸਾਡੀ ਸੰਸਥਾ ਅਤੇ ਕੈਨੇਡਾ ਵਿਚ ਸਮੁੱਚੇ ਕ੍ਰਿਕਟ ਭਾਈਚਾਰੇ ਲਈ ਇੱਕ ਹੋਰ ਮਹੱਤਵਪੂਰਨ ਕਦਮ ਹੈ। ਨਵੀਂ ਸਪਾਂਸਰਸ਼ਿਪ ਦੇ ਹਿੱਸੇ ਵਜੋਂ ਟੀ.ਡੀ. ਬੈਂਕ ਗਰੁੱਪ ਨੂੰ ਨੈਸ਼ਨਲ ਟੀਮ ਦੀਆਂ ਕਿੱਟਾਂ ਅਤੇ ਹੋਰ ਟਰੇਨਿੰਗ ਸਮਾਨਾਂ ’ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ।

ਇਸ ਦੀ ਪਹਿਲੀ ਝਲਕ ਜੂਨ ਵਿਚ ਹੋਣ ਵਾਲੇ ਆਈ.ਸੀ.ਸੀ. 2024 ਕ੍ਰਿਕੇਟ ਵਿਸ਼ਵ ਕੱਪ ਵਿਚ ਪੁਰਸ਼ਾਂ ਦੀ ਨੈਸ਼ਨਲ ਟੀਮ ਲਈ ਤਿਆਰ ਕੀਤੀਆਂ ਨਵੀਆਂ ਕਸਟਮ ਕਿੱਟ ’ਤੇ ਦਿਸੇਗੀ।

ਇਸ ਤੋਂ ਇਲਾਵਾ ਟੀ.ਡੀ. ਬੈਂਕ 2025 ਵਿਚ ਕੈਨੇਡਾ ਦੀ ਰਾਸ਼ਟਰੀ ਮਹਿਲਾ ਕ੍ਰਿਕਟ ਟੀਮ ਦਾ ਵੀ ਅਧਿਕਾਰਤ ਸਪਾਂਸਰ ਹੋਵੇਗਾ। ਟੀ.ਡੀ. ਬੈਂਕ ਗਰੁੱਪ ਦੇ ਮੁੱਖ ਮਾਰਕੀਟਿੰਗ ਅਫਸਰ ਟਾਇਰੇਲ ਸਮਿੱਟ ਨੇ ਕਿਹਾ ਕਿ ਕ੍ਰਿਕਟ ਕੈਨੇਡਾ ਨਾਲ ਸ਼ਾਮਲ ਹੋਣਾ ਸਾਡੇ ਲਈ ਸਨਮਾਨ ਦੀ ਗੱਲ ਹੈ ਅਤੇ ਜਲਦ ਹੀ ਕੈਨੇਡੀਅਨ ਕ੍ਰਿਕਟ ਦੇ ਖਿਡਾਰੀ ਟੀ.ਡੀ. ਬ੍ਰੈਂਡ ਵਿਚ ਨਜ਼ਰ ਆਉਣਗੇ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link