9.02C Vancouver
ADS

Oct 26, 2021 9:29 PM - The Canadian Press

ਅਨੀਤਾ ਅਨੰਦ ਦੇ ਰੱਖਿਆ ਮੰਤਰੀ ਬਣਨ 'ਤੇ ਟਰੂਡੋ ਉਤਸ਼ਾਹਿਤ, ਕਿਹਾ ਨਵੀਂ ਕੈਬਿਨੇਟ ਕੰਮ ਲਈ ਤਿਆਰ

Share On
team-of-familiar-and-new-faces-will-deliver-on-real-change-pm-trudeau
Prime Minister Justin Trudeau says his team of familiar and new faces will deliver on real change. (Canadian PM/Twitter)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਵੇਂ ਕੈਬਿਨੇਟ ਦੇ ਐਲਾਨ ਤੋਂ ਬਾਅਦ ਅੱਜ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੱਤਾ।

ਇਸੇ ਦੌਰਾਨ ਉਨ੍ਹਾਂ ਦੱਸਿਆ ਕਿ ਅਨੀਤਾ ਅਨੰਦ ਨੂੰ ਰੱਖਿਆ ਮੰਤਰੀ ਦੀ ਜਿੰਮੇਵਾਰੀ ਸੌਂਪਣ ਤੋਂ ਬਾਅਦ ਉਨ੍ਹਾਂ ਤੋਂ ਚੰਗੇ ਪ੍ਰਦਰਸ਼ਨ ਦੀ ਆਸ ਹੈ।

ਉਨ੍ਹਾਂ ਕਿਹਾ ਕਿ ਅਨੀਤਾ ਅਨੰਦ ਦੇ ਇਸ ਅਹੁਦੇ ਨੂੰ ਸੰਭਾਲਣ 'ਤੇ ਉਹ ਬੇਹੱਦ ਉਤਸ਼ਾਹਿਤ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਮਿਲਟਰੀ 'ਚ ਸਾਹਮਣੇ ਆਏ ਮਸਲਿਆਂ ਦੇ ਹੱਲ ਲਈ ਹਰ ਜਰੂਰੀ ਕਦਮ ਚੁੱਕਿਆ ਜਾਵੇਗਾ।

ਟਰੂਡੋ ਨੇ ਕਿਹਾ ਕਿ ਮਿਲਟਰੀ ਨੇ ਹਰ ਮੌਕੇ ਕੈਨੇਡਾ ਲਈ ਅਹਿਮ ਯੋਗਦਾਨ ਪਾਏ ਹਨ ਚਾਹੇ ਉਹ ਹੜ੍ਹਾਂ ਦਾ ਸਮਾਂ ਹੋਵੇ ਤੇ ਚਾਹੇ ਪੈਂਡੈਮਿਕ ਜਾਂ ਵਾਈਲਡਫਾਇਰਸ ਦਾ ਸਮਾਂ ਹੋਵੇ।

ਟਰੂਡੋ ਨੇ ਅਨੀਤਾ ਅਨੰਦ ਬਾਰੇ ਗੱਲ ਕਰਦਿਆਂ ਕਿਹਾ ਕਿ ਜਲਦੀ ਹੀ ਸਭ ਜਾਣ ਜਾਣਗੇ ਕਿ ਅਨੀਤਾ ਇੱਕ ਬਿਹਤਰੀਨ ਗਵਰਨੈਂਸ ਦੀ ਕਾਬਲੀਅਤ ਰੱਖਦੀ ਹੈ।

ਹਾਲਾਂਕਿ ਇਸ ਮੌਕੇ ਉਨ੍ਹਾਂ ਬਤੌਰ ਰੱਖਿਆ ਮੰਤਰੀ ਹਰਜੀਤ ਸੱਜਣ ਦੇ ਕੀਤੇ ਕੰਮ ਦੀ ਵੀ ਸ਼ਲਾਘਾ ਕੀਤੀ।

ਟਰੂਡੋ ਨੂੰ ਨਵੇਂ ਕੈਬਿਨੇਟ ਤੋਂ ਵੱਡੀਆਂ ਆਸਾਂ

ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਪੁੱਛਿਆ ਗਿਆ ਕਿ ਚੋਣਾਂ ਦੇ ਨਤੀਜੇ ਪਿਛਲੀਆਂ ਚੋਣਾਂ ਤੋਂ ਕੋਈ ਬਹੁਤੇ ਵੱਖਰੇ ਨਹੀਂ ਸਨ ਤਾਂ ਅਜਿਹੇ 'ਚ ਕੈਬਿਨੇਟ 'ਚ ਇੰਨੀਆਂ ਤਬਦੀਲੀਆਂ ਕਿਉਂ ਕੀਤੀਆਂ ਗਈਆਂ।

ਟਰੂਡੋ ਨੇ ਕਿਹਾ ਕਿ ਇਸ ਇਲੈਕਸ਼ਨ 'ਚ ਇੱਕ ਗੱਲ ਸਪਸ਼ਟ ਸੀ ਕਿ ਕਨੇਡੀਅਨ ਲੋਕ ਇਸ ਸਰਕਾਰ ਤੋਂ ਵੱਡੇ ਫੈਸਲਿਆਂ ਦੀ ਆਸ ਕਰ ਰਹੇ ਹਨ, ਜਿਸ 'ਚ ਕਲਾਈਮੇਟ ਚੇਂਜ, ਰੀਕੰਸੀਲੀਏਸ਼ਨ ਅਤੇ ਇਕਾਨਮੀ ਦੇ ਪ੍ਰਸਾਰ ਤੇ ਇਸ 'ਚ ਸਾਰਿਆਂ ਦੀ ਸ਼ਮੂਲੀਅਤ ਜਿਹੇ ਮਸਲੇ ਸ਼ਾਮਿਲ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਆਸਾਂ 'ਤੇ ਖਰੇ ਉਤਰਨ ਲਈ ਜੋ ਸਭ ਤੋਂ ਬਿਹਤਰ ਕੈਬਿਨੇਟ ਚੁਣਿਆ ਜਾ ਸਕਦਾ ਸੀ, ਉਸ ਦੀ ਚੋਣ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇੱਕ ਤਾਜਾ ਟੀਮ ਕੰਮ ਲਈ ਤਿਆਰ ਹੈ ਅਤੇ ਉਹ ਇਸ ਟੀਮ ਲਈ ਬੇਹੱਦ ਉਤਸ਼ਾਹਿਤ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link