12.6C Vancouver
ADS

Sep 11, 2023 5:30 PM - The Canadian Press

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਜਹਾਜ਼ 'ਚ ਆਈ ਤਕਨੀਕੀ ਖ਼ਰਾਬੀ ,ਕੈਨੇਡੀਅਨ ਫ਼ੌਜ ਨੇ ਭਾਰਤ ਭੇਜਿਆ ਦੂਜਾ ਜਹਾਜ਼

Share On
technical-failure-in-pm-justin-trudeaus-plane-canadian-army-sends-second-plane-to-india
The prime minister’s office says a component on the plane has to be replaced, with the problem being discovered during the pre-flight check as the Canadian delegation was waiting at the airport to board the flight.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਿਸ ਜਹਾਜ਼ ਵਿੱਚ ਦਿੱਲੀ ਪਹੁੰਚੇ ਸਨ ਉਸ ਵਿਚ ਕੋਈ ਤਕਨੀਕੀ ਖ਼ਰਾਬੀ ਆ ਗਈ ਹੈ, ਜਿਸ ਤੋਂ ਬਾਅਦ ਕੈਨੇਡੀਅਨ ਆਰਮਡ ਫ਼ੋਰਸੇਜ਼ ਨੇ ਪ੍ਰਧਾਨ ਮੰਤਰੀ ਟਰੂਡੋ ਨੂੰ ਦਿੱਲੀ ਤੋਂ ਲੈਣ ਲਈ ਇੱਕ ਹੋਰ ਜਹਾਜ਼ ਰਵਾਨਾ ਕੀਤਾ ਹੈ।

ਪ੍ਰਧਾਨ ਮੰਤਰੀ ਦੇ ਦਫ਼ਤਰ ਨੇ ਦੱਸਿਆ ਕਿ ਜਹਾਜ਼ ਦੇ ਇੱਕ ਪਾਰਟ ਨੂੰ ਬਦਲਣਾ ਪੈਣਾ ਹੈ।

ਇਸ ਤਕਨੀਕੀ ਖ਼ਰਾਬੀ ਬਾਰੇ ਰਵਾਨਗੀ ਤੋਂ ਪਹਿਲਾਂ ਹੋਣ ਵਾਲੀ ਜਾਂਚ ਵਿੱਚ ਪਤਾ ਲੱਗਾ ਸੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਟਰੂਡੋ ਓਨਟੇਰਿਓ ਦੇ ਲੰਡਨ ਵਿਚ ਸ਼ੁਰੂ ਹੋ ਰਹੀ ਲਿਬਰਲ ਕੌਕਸ ਦੀ ਬੈਠਕ ਵਿਚ ਪਹੁੰਚਣਾ ਚਾਹੁੰਦੇ ਹਨ ਅਤੇ ਕੈਨੇਡੀਅਨ ਫ਼ੌਜ ਵਫ਼ਦ ਨੂੰ ਜਲਦੀ ਕੈਨੇਡਾ ਵਾਪਸ ਲਿਆਉਣ ਲਈ ਯਤਨ ਕਰ ਰਹੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਪ੍ਰੈਸ ਸਕੱਤਰ ਦਾ ਕਹਿਣਾ ਹੈ ਕਿ ਟਰੂਡੋ ਦੇ ਸਥਾਨਕ ਸਮੇਂ ਅਨੁਸਾਰ ਮੰਗਲਵਾਰ ਸਵੇਰੇ ਨਵੀਂ ਦਿੱਲੀ ਤੋਂ ਰਵਾਨਾ ਹੋਣ ਦੀ ਸੰਭਾਵਨਾ ਹੈ।

ਮੁਹੰਮਦ ਹੁਸੈਨ ਦਾ ਕਹਿਣਾ ਹੈ ਕਿ ਉਹ ਜਨਤਾ ਨੂੰ ਅਪਡੇਟ ਕਰਦੇ ਰਹਿਣਗੇ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇੱਕ ਹਫ਼ਤੇ ਤੋਂ ਇੰਡੋਨੇਸ਼ੀਆ, ਸਿੰਗਾਪੁਰ ਅਤੇ ਭਾਰਤ ਦੇ ਦੌਰੇ ‘ਤੇ ਸਨ। ਇੰਡੋਨੇਸ਼ੀਆ, ਸਿੰਗਾਪੁਰ ਵਿੱਚ ਕੈਨੇਡਾ ਦੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਉਹ ਬਿਜ਼ਨਸ ਲੀਡਰਾਂ ਨਾਲ ਬੈਠਕ ਕਰ ਚੁੱਕੇ ਸਨ ਤੇ ਦਿੱਲੀ ਵਿੱਚ G-20 ਸਿਖਰ ਸੰਮੇਲਨ ਵਿੱਚ ਸ਼ਾਮਿਲ ਲਈ ਪਹੁੰਚੇ ਸਨ।

ਇਸੇ ਲੜੀ ਤਹਿਤ ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਵੀ ਕੀਤੀ ਹੈ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link